ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਹਥਿਆਰਾਂ ਸਮੇਤ ਗ੍ਰਿਫਤਾਰ, ਸਾਥੀ ਨੂੰ ਛੁਡਾਉਣ ਅਤੇ ਟਾਰਗੇਟ ਕਿਲਿੰਗ ਲਈ ਕੀਤਾ ਗਿਆ ਸੀ ਹਾਇਰ

Updated On: 

12 Jul 2023 12:37 PM

Lawrance Bishnoi Associate Arrest: ਪੰਜਾਬ ਪੁਲਿਸ ਦੀ AGTF ਟੀਮ ਨੇ ਲਾਰੈਂਸ ਬਿਸ਼ਨੋਈ ਦੇ ਕਰੀਬੀ ਰਣਧੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਤੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਸੂਤਰਾਂ ਮੁਤਾਬਕ, ਉਹ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ।

ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਹਥਿਆਰਾਂ ਸਮੇਤ ਗ੍ਰਿਫਤਾਰ, ਸਾਥੀ ਨੂੰ ਛੁਡਾਉਣ ਅਤੇ ਟਾਰਗੇਟ ਕਿਲਿੰਗ ਲਈ ਕੀਤਾ ਗਿਆ ਸੀ ਹਾਇਰ
Follow Us On

ਅੰਮ੍ਰਿਤਸਰ। ਪੰਜਾਬ ਪੁਲਿਸ ਲਗਾਤਾਰ ਅਪਰਧੀਆਂ ਦੇ ਗੈਂਗਸਟਰਾਂ ਖਿਲਾਫ ਸਖਤ ਕਾਰਵਾਈ ਕਰਨ ਵਿੱਚ ਲੱਗੀ ਹੋਈ ਹੈ ਤੇ ਹੁਣ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਟੀਮ ਨੇ ਲਾਰੈਂਸ ਬਿਸ਼ਨੋਈ (Lawrence Bishnoi) ਦੇ ਕਰੀਬੀ ਰਣਧੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਉਸਦੇ ਖਿਲਾਫ ਪਹਿਲਾਂ ਤੋਂ ਹੀ ਕਈ ਮਾਮਲੇ ਦਰਜ ਹਨ। ਪੁਲਿਸ ਮੁਤਾਬਕ, ਮੁਲਜ਼ਮ ਦਾ ਜੱਗੂ ਭਗਵਾਨਪੁਰੀਆਂ ਨਾਲ ਨਜ਼ਦੀਕੀ ਸਬੰਧ ਹੈ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਨੇ ਰਣਧੀਰ ਸਿੰਘ ਨੂੰ ਟਾਰਗੇਟ ਕੀਲਿੰਗ ਲਈ ਹਾਇਰ ਕੀਤਾ ਸੀ।

ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਮੁਲਜ਼ਮ ਕਈ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਕੇ ਆਇਆ ਸੀ। ਪਰ ਪੁਲਿਸ ਨੇ ਉਸ਼ਦੀ ਯੋਜਨਾ ਸਫਲ ਨਹੀਂ ਹੋਣ ਦਿੱਤੀ। ਪੁਲਿਸ ਨੇ ਸ਼ਖਤੀ ਨਾਲ ਜਦੋਂ ਉਸਤੋਂ ਪੁੱਛਗਿੱਛ ਕੀਤੀ ਤਾਂ ਉਸਨੇ ਕਈ ਅਹਿਮ ਜਾਣਕਾਰੀਆਂ ਦਿੱਤੀਆਂ ਹਨ। ਮੁਲਜ਼ਮ ਨੇ ਪੁਲਿਸ ਨੂੰ ਇਹ ਵੀ ਦੱਸਿਆ ਹੈ ਕਿ ਉਸ ਨੂੰ ਜੱਗੂ ਭਗਵਾਨਪੁਰੀਆ ਵੱਲੋਂ ਅਦਾਲਤ ਵਿੱਚ ਪੇਸ਼ੀ ਦੌਰਾਨ ਪੁਲਿਸ ਮੁਲਾਜ਼ਮਾਂ ਦੀ ਹਿਰਾਸਤ ਵਿੱਚੋਂ ਆਪਣੇ ਸਾਥੀ ਕੈਦੀ ਨੂੰ ਛੁਡਾਉਣ ਦਾ ਕੰਮ ਦਿੱਤਾ ਗਿਆ ਸੀ।

ਗ੍ਰਿਫਤਾਰ ਮੁਲਜ਼ਮ ਤੋਂ ਹਥਿਆਰ ਵੀ ਬਰਾਮਦ

ਰਣਧੀਰ ਨੇ ਕੈਦੀ ਨੂੰ ਭਜਾਉਣ ਦੀ ਪੂਰੀ ਯੋਜਨਾ ਬਣਾਈ ਸੀ ਪਰ ਇਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ (Punjab Police) ਨੇ ਉਸਨੂੰ ਕਾਬੂ ਕਰ ਲਿਆ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਬੂ ਮੁਲਜ਼ਮ ਤੋਂ 1 ਪਿਸਤੌਲ, 10 ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਪੁਲਿਸ ਬਦਮਾਸ਼ ਤੋਂ ਪੁੱਛਗਿੱਛ ਕਰਨ ‘ਚ ਲੱਗੀ ਹੋਈ ਹੈ।ਪੁਲਿਸ ਮੁਲਜ਼ਮ ਤੋਂ ਪਤਾ ਲਗਾਉਣ ਵਿੱਚ ਜੁਟੀ ਹੈ ਕਿ ਆਪਣੇ ਸਾਥੀ ਨੂੰ ਭਜਾਉਣ ਤੋਂ ਇਲਾਵਾ ਉਸਨੂੰ ਕਿਸਦੀ ਹੱਤਿਆ ਕਰਨ ਦੀ ਜਿੰਮੇਦਾਰੀ ਸੌਂਪੀ ਗਈ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਕੋਲੋਂ ਜਲਦ ਹੀ ਕਈ ਵੱਡੇ ਖੁਲਾਸੇ ਹੋ ਸਕਦੇ ਹਨ। ਪੁਲਿਸ ਮੁਲਜ਼ਮ ਰਣਧੀਰ ਦੇ ਮੋਬਾਇਲ ਡਿਟੇਲ ਕਢਵਾ ਕੇ ਉਸਦੇ ਟਿਕਾਣਿਆਂ ਤੇ ਛਾਪੇਮਾਰੀ ਕਰਨ ਦੀ ਵੀ ਤਿਆਰੀ ਵਿੱਚ ਹੈ।

ਫਿਲਹਾਲ, ਪੁਲਿਸ ਨੇ ਮੁਲਜ਼ਮ ਤੋਂ ਹੋਏ ਕਿਸੇ ਵੀ ਖੁਲਾਸੇ ਦੀ ਪੁਲਿਸ ਅਧਿਕਾਰਕ ਤੌਰ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ ਹੈ, ਪਰ ਛੇਤੀ ਹੀ ਇਸ ਬਾਰੇ ਮੀਡੀਆ ਨਾਲ ਪੂਰੀ ਜਾਣਕਾਰੀ ਸਾਂਝੀ ਕਰਨ ਦੀ ਉਮੀਦ ਜਤਾਈ ਜਾ ਰਹੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ