Gurbani Live Telecast: 24 ਜੁਲਾਈ ਤੋਂ ਸ਼ੁਰੂ ਹੋਵੇਗਾ ਗੁਰਬਾਣੀ ਦਾ ਸਿੱਧਾ ਪ੍ਰਸਾਰਣ, ਸੈਟੇਲਾਈਟ ਚੈਨਲ ਲਈ ਕੇਂਦਰੀ ਮੰਤਰੀ ਤੋਂ ਮੰਗਿਆ ਸਮਾਂ
Gurbani Telecast: ਐਸਜੀਪੀਸੀ ਦੀ ਬੈਠਕ ਵਿੱਚ ਗੁਰਬਾਣੀ ਦੇ ਪ੍ਰਸਾਰਣ ਲਈ ਸਬੰਧੀ ਸਬ-ਕਮੇਟੀ ਦੀ ਰਿਪੋਰਟ 'ਤੇ ਵਿਚਾਰ ਕੀਤਾ ਗਿਆ ਹੈ। SGPC ਵੱਲੋਂ ਸੈਟੇਲਾਈਟ ਚੈਨਲ ਲਈ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ।
ਅੰਮ੍ਰਿਤਸਰ ਨਿਊਜ਼। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਲਈ ਬੀਤੇ ਕੱਲ੍ਹ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਗਈ। ਇਸ ਬੈਠਕ ਵਿੱਚ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਕੀਤੀ।
ਉਨ੍ਹਾਂ ਦੱਸਿਆ ਕਿ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਸਬ-ਕਮੇਟੀ ਦੀ ਰਿਪੋਰਟ ‘ਤੇ ਵਿਚਾਰ ਕੀਤਾ ਗਿਆ ਹੈ | ਇਸ ਦੇ ਨਾਲ ਹੀ YouTube Channel, Satellite ਚੈਨਲ ਖੋਲ੍ਹਣ ਨੂੰ ਲੈ ਕੇ ਚਰਚਾ ਹੋਈ। ਹਰਜਿੰਦਰ ਸਿੰਘ ਧਾਮੀ ਹੋਰਾਂ ਨੇ ਕਿਹਾ ਕਿ SGPC ਕੋਈ ਪੈਸੇ ਕਮਾਉਣ ਵਾਲੀ ਕਮੇਟੀ ਨਹੀਂ ਹੈ।
ਵਿਸ਼ਵ ਭਰ ਦੀ ਸੰਗਤ ਤੱਕ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੀ ਪਹੁੰਚ ਬਣਾਉਣ ਲਈ @SGPCAmritsar ਵਚਨਬੱਧ ਹੈ। ਇਸ ਨੂੰ ਲੈ ਕੇ ਆਪਣਾ ਵੈੱਬ ਚੈਨਲ ਸਥਾਪਤ ਕਰਨ ਦਾ ਫੈਸਲਾ ਕਰ ਦਿੱਤਾ ਗਿਆ ਹੈ, ਜੋ 24 ਜੁਲਾਈ, 2023 ਤੋਂ ਸ਼ੁਰੂ ਹੋਵੇਗਾ। SGPC ਦਾ ਆਪਣਾ ਸੈਟੇਲਾਈਟ ਚੈਨਲ ਸਥਾਪਤ ਕਰਨ ਲਈ ਵੀ ਪ੍ਰਕਿਰਿਆ ਆਰੰਭ ਦਿੱਤੀ ਗਈ ਹੈ।
— Harjinder Singh Dhami (@SGPCPresident) July 14, 2023
ਇਹ ਵੀ ਪੜ੍ਹੋ
ਸੈਟੇਲਾਈਟ ਚੈਨਲ ਲਈ ਕੇਂਦਰੀ ਮੰਤਰੀ ਤੋਂ ਮੰਗਿਆ ਸਮਾਂ
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗੁਰਬਾਣੀ ਦੇ ਲਾਈਵ ਪ੍ਰਸਾਰਣ ਸਬੰਧੀ ਕਈ ਮੀਟਿੰਗਾਂ ਕੀਤੀਆਂ ਗਈਆਂ ਹਨ। 24 ਜੁਲਾਈ ਤੋਂ ਸ਼੍ਰੋਮਣੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਯੂਟਿਊਬ ਚੈਨਲ (Youtube Channel) ਸ਼ੁਰੂ ਹੋ ਜਾਵੇਗਾ। ਚੈਨਲ ਦਾ ਨਾਮ “ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ” ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਸੈਟੇਲਾਈਟ ਦੀ ਪ੍ਰਕਿਰਿਆ ਵੀ ਜਲਦ ਸ਼ੁਰੂ ਹੋ ਜਾਵੇਗੀ।
-ਸ਼੍ਰੋਮਣੀ ਕਮੇਟੀ ਦੇ ਆਪਣੇ ਵੈੱਬ ਚੈਨਲ ਤੇ 24 ਜੁਲਾਈ ਤੋਂ ਸ਼ੁਰੂ ਹੋਵੇਗਾ ਗੁਰਬਾਣੀ ਪ੍ਰਸਾਰਣ
-ਸੈਟੇਲਾਈਟ ਚੈਨਲ ਚਲਾਉਣ ਲਈ ਵੀ ਯਤਨ ਆਰੰਭੇ, ਕੇਂਦਰੀ ਸੂਚਨਾ ਪ੍ਰਸਾਰਣ ਮੰਤਰੀ ਨੂੰ ਲਿਖਿਆ ਪੱਤਰ
-ਗੁਰਬਾਣੀ ਪ੍ਰਸਾਰਣ ਦੇ ਸਭ ਅਧਿਕਾਰ ਕੇਵਲ ਸ਼੍ਰੋਮਣੀ ਕਮੇਟੀ ਪਾਸ ਹੀ ਹੋਣਗੇ- ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ, 14 ਜੁਲਾਈ-
ਸ਼੍ਰੋਮਣੀ pic.twitter.com/5oJAZ0W0QA— Shiromani Gurdwara Parbandhak Committee (@SGPCAmritsar) July 14, 2023
ਇਸ ਦੌਰਾਨ SGPC ਪ੍ਰਧਾਨ ਧਾਮੀ ਨੇ ਕਿਹਾ ਕਿ ਕਮੇਟੀ ਵੱਲੋਂ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਗੁਰਬਾਣੀ ਦੇ ਪ੍ਰਸਾਰਣ ਨੂੰ Restream ਕਰਨ ਦਾ ਅਧਿਕਾਰ ਕਿਸੇ ਹੋਰ ਚੈਨਲ ਨੂੰ ਨਹੀਂ ਹੋਵੇਗਾ।
ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਬਣਾਏ ਜਾ ਰਹੇ ਚੈਨਲ ਬਾਬਤ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਰਵਾਇਆ ਗਿਆ ਜਾਣੂ, 24 ਜੁਲਾਈ ਨੂੰ ਹੋਵੇਗੀ ਚੈਨਲ ਦੀ ਸ਼ੁਰੂਆਤ#ਸ਼੍ਰੌਮਣੀਗੁਰਦੁਆਰਾਪ੍ਰਬੰਧਕਕਮੇਟੀ #ਅੰਮ੍ਰਿਤਸਰ #ਗੁਰਬਾਣੀ #ਗੁਰਬਾਣੀਕੀਰਤਨ #GurbaniTelecast #Amritsar #sgpcpresident2023 #HarjinderSinghDhami #Sikhs pic.twitter.com/3cR3yX2zvw
— Shiromani Gurdwara Parbandhak Committee (@SGPCAmritsar) July 14, 2023
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਦੇ ਸਾਰੇ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਵੱਲੋਂ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕਰੇਗੀ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਰੇ ਪ੍ਰੋਗਰਾਮ ਪੀ.ਟੀ.ਸੀ. ਤੋਂ ਮੁਫਤ ਪ੍ਰਸਾਰਣ ਕਰਵਾਏ ਜਾਂਦੇ ਸਨ।
ਹਰਿਮੰਦਰ ਸਾਹਿਬ ਦੇ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਆਪਣਾ ਪ੍ਰਤੀਕਰਮ ਦਿੱਤਾ।
ਗੁਰਬਾਣੀ ਚੈਨਲ ਬਣਾਏ ਜਾਣ ‘ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪ੍ਰਤੀਕਰਮ#SGPCAmritsar #GianiRaghbirSinghJi #SriAkalTakhtSahib #SriAkalTakhtSahibJathedar #Sikhs #JathdedarSriAkalTakhtSahib pic.twitter.com/rSnu5oNe5F
— Shiromani Gurdwara Parbandhak Committee (@SGPCAmritsar) July 14, 2023
ਹਰਜਿੰਦਰ ਸਿੰਘ ਧਾਮੀ ਨੇ ਸਾਰਕਾਰ ‘ਤੇ ਸਾਧਿਆ ਨਿਸ਼ਾਨਾ
ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ‘ਤੇ ਵੀ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਐਕਟ ਵਿੱਚ ਇੱਕ ਸਾਜ਼ਿਸ਼ ਤਹਿਤ ਸੋਧ ਕੀਤੀ ਗਿਆ ਹੈ। ਰਾਜਨੀਤਿਕ ਰੋਟੀਆਂ ਸੇਕਣ ਲਈ ਐਕਟ ਵਿੱਚ ਸੋਧ ਕੀਤੀ ਗਈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ