Gurbani Live Telecast: 24 ਜੁਲਾਈ ਤੋਂ ਸ਼ੁਰੂ ਹੋਵੇਗਾ ਗੁਰਬਾਣੀ ਦਾ ਸਿੱਧਾ ਪ੍ਰਸਾਰਣ, ਸੈਟੇਲਾਈਟ ਚੈਨਲ ਲਈ ਕੇਂਦਰੀ ਮੰਤਰੀ ਤੋਂ ਮੰਗਿਆ ਸਮਾਂ

Updated On: 

15 Jul 2023 12:42 PM

Gurbani Telecast: ਐਸਜੀਪੀਸੀ ਦੀ ਬੈਠਕ ਵਿੱਚ ਗੁਰਬਾਣੀ ਦੇ ਪ੍ਰਸਾਰਣ ਲਈ ਸਬੰਧੀ ਸਬ-ਕਮੇਟੀ ਦੀ ਰਿਪੋਰਟ 'ਤੇ ਵਿਚਾਰ ਕੀਤਾ ਗਿਆ ਹੈ। SGPC ਵੱਲੋਂ ਸੈਟੇਲਾਈਟ ਚੈਨਲ ਲਈ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ।

Gurbani Live Telecast: 24 ਜੁਲਾਈ ਤੋਂ ਸ਼ੁਰੂ ਹੋਵੇਗਾ ਗੁਰਬਾਣੀ ਦਾ ਸਿੱਧਾ ਪ੍ਰਸਾਰਣ,  ਸੈਟੇਲਾਈਟ ਚੈਨਲ ਲਈ ਕੇਂਦਰੀ ਮੰਤਰੀ ਤੋਂ ਮੰਗਿਆ ਸਮਾਂ
Follow Us On

ਅੰਮ੍ਰਿਤਸਰ ਨਿਊਜ਼। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਲਈ ਬੀਤੇ ਕੱਲ੍ਹ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਗਈ। ਇਸ ਬੈਠਕ ਵਿੱਚ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਕੀਤੀ।

ਉਨ੍ਹਾਂ ਦੱਸਿਆ ਕਿ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਸਬ-ਕਮੇਟੀ ਦੀ ਰਿਪੋਰਟ ‘ਤੇ ਵਿਚਾਰ ਕੀਤਾ ਗਿਆ ਹੈ | ਇਸ ਦੇ ਨਾਲ ਹੀ YouTube Channel, Satellite ਚੈਨਲ ਖੋਲ੍ਹਣ ਨੂੰ ਲੈ ਕੇ ਚਰਚਾ ਹੋਈ। ਹਰਜਿੰਦਰ ਸਿੰਘ ਧਾਮੀ ਹੋਰਾਂ ਨੇ ਕਿਹਾ ਕਿ SGPC ਕੋਈ ਪੈਸੇ ਕਮਾਉਣ ਵਾਲੀ ਕਮੇਟੀ ਨਹੀਂ ਹੈ।

ਸੈਟੇਲਾਈਟ ਚੈਨਲ ਲਈ ਕੇਂਦਰੀ ਮੰਤਰੀ ਤੋਂ ਮੰਗਿਆ ਸਮਾਂ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗੁਰਬਾਣੀ ਦੇ ਲਾਈਵ ਪ੍ਰਸਾਰਣ ਸਬੰਧੀ ਕਈ ਮੀਟਿੰਗਾਂ ਕੀਤੀਆਂ ਗਈਆਂ ਹਨ। 24 ਜੁਲਾਈ ਤੋਂ ਸ਼੍ਰੋਮਣੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਯੂਟਿਊਬ ਚੈਨਲ (Youtube Channel) ਸ਼ੁਰੂ ਹੋ ਜਾਵੇਗਾ। ਚੈਨਲ ਦਾ ਨਾਮ “ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ” ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਸੈਟੇਲਾਈਟ ਦੀ ਪ੍ਰਕਿਰਿਆ ਵੀ ਜਲਦ ਸ਼ੁਰੂ ਹੋ ਜਾਵੇਗੀ।

ਇਸ ਦੌਰਾਨ SGPC ਪ੍ਰਧਾਨ ਧਾਮੀ ਨੇ ਕਿਹਾ ਕਿ ਕਮੇਟੀ ਵੱਲੋਂ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਗੁਰਬਾਣੀ ਦੇ ਪ੍ਰਸਾਰਣ ਨੂੰ Restream ਕਰਨ ਦਾ ਅਧਿਕਾਰ ਕਿਸੇ ਹੋਰ ਚੈਨਲ ਨੂੰ ਨਹੀਂ ਹੋਵੇਗਾ।

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਦੇ ਸਾਰੇ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਵੱਲੋਂ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕਰੇਗੀ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਰੇ ਪ੍ਰੋਗਰਾਮ ਪੀ.ਟੀ.ਸੀ. ਤੋਂ ਮੁਫਤ ਪ੍ਰਸਾਰਣ ਕਰਵਾਏ ਜਾਂਦੇ ਸਨ।

ਹਰਿਮੰਦਰ ਸਾਹਿਬ ਦੇ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਆਪਣਾ ਪ੍ਰਤੀਕਰਮ ਦਿੱਤਾ।

ਹਰਜਿੰਦਰ ਸਿੰਘ ਧਾਮੀ ਨੇ ਸਾਰਕਾਰ ‘ਤੇ ਸਾਧਿਆ ਨਿਸ਼ਾਨਾ

ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ‘ਤੇ ਵੀ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਐਕਟ ਵਿੱਚ ਇੱਕ ਸਾਜ਼ਿਸ਼ ਤਹਿਤ ਸੋਧ ਕੀਤੀ ਗਿਆ ਹੈ। ਰਾਜਨੀਤਿਕ ਰੋਟੀਆਂ ਸੇਕਣ ਲਈ ਐਕਟ ਵਿੱਚ ਸੋਧ ਕੀਤੀ ਗਈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version