ਪਹਿਲੇ ਪੰਜ ਘੰਟਿਆਂ ‘ਚ 40 ਹਜ਼ਾਰ ਲੋਕਾਂ ਨੇ ਕੀਤਾ ਇਲਾਹੀ ਬਾਣੀ ਦਾ ਸਰਵਣ, ‘SGPC ਸ਼੍ਰੀ ਅੰਮ੍ਰਿਤਸਰ’ ਯੂਟਿਊਬ ਚੈਨਲ ਦੀ ਸ਼ੁਰੂਆਤ
Gurbani Telecast on Youtube Channel: ਇਸ ਚੈਨਲ ਤੇ ਦਿਨ ਵਿੱਚ ਤਿੰਨ ਵਾਰੀ ਗੁਰਬਾਣੀ ਦਾ ਲਾਈਵ ਪ੍ਰਸਾਰਣ ਹੋਇਆ ਕਰੇਗਾ। ਚੈਨਲ ਦਾ ਰਸਮੀ ਉਦਘਾਟਨ ਸ੍ਰੀ ਹਰਿਮੰਦਰ ਸਾਹਿਬ ਸਥਿਤ ਗੁਰਦੁਆਰਾ ਮੰਜੀ ਸਾਹਿਬ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ।

ਪੰਜਾਬ ਵਿੱਚ ਅੱਜ ਸਵੇਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਯੂਟਿਊਬ ਚੈਨਲ SGPC ਸ਼੍ਰੀ ਅੰਮ੍ਰਿਤਸਰ (SGPC Sri Amritsar) ਤੋਂ ਗੁਰਬਾਣੀ ਦਾ ਪਹਿਲਾ ਸਿੱਧਾ ਪ੍ਰਸਾਰਣ ਸ਼ੁਰੂ ਕਰ ਦਿੱਤਾ। ਇਸ ਟੈਲੀਕਾਸਟ ਨੇ ਪਹਿਲੇ ਹੀ ਦਿਨ ਇੱਕ ਰਿਕਾਰਡ ਵੀ ਬਣਾਇਆ। ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਨੂੰ ਪੂਰੀ ਦੁਨੀਆ ਵਿੱਚ ਪ੍ਰਸਾਰਿਤ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਚੈਨਲ ਐਸਜੀਪੀਸੀ ਸ੍ਰੀ ਅੰਮ੍ਰਿਤਸਰ ਸ਼ੁਰੂ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਨਿੱਜੀ ਸੈਟੇਲਾਈਟ ਚੈਨਲ ਸਥਾਪਤ ਕਰਨ ਤੱਕ ਨਿੱਜੀ ਚੈਨਲ ਦੇ ਸਹਿਯੋਗ ਨਾਲ ਗੁਰਬਾਣੀ ਦੇ ਕੀਰਤਨ ਦਾ ਸਿੱਧਾ ਪ੍ਰਸਾਰਣ ਜਾਰੀ ਰਹੇਗਾ। ਸਵੇਰੇ 3:30 ਤੋਂ 8:30, ਦੁਪਹਿਰ 12:30 ਤੋਂ 2:30, ਸ਼ਾਮ 6:30 ਤੋਂ 8:30 ਤੱਕ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਹੋਵੇਗਾ।