23 ਜੁਲਾਈ ਤੋਂ ਬਾਅਦ ਵੀ ਪੀਟੀਸੀ ਚੈਨਲ ‘ਤੇ ਹੀ ਜਾਰੀ ਰਹੇਗਾ ਗੁਰਬਾਣੀ ਪ੍ਰਸਾਰਣ, SGPC ਦੇ ਫੈਸਲੇ ਤੇ ਬੋਲੇ ਸੀਐੱਮ – ਲਾਲਚ ਦੀ ਵੀ ਹੱਦ ਹੁੰਦੀ ਹੈ…
ਵਿਧਾਨ ਸਭਾ ਵਿੱਚ ਪਾਸ ਕੀਤੇ ਸਿੱਖ ਗੁਰਦੁਆਰਾ ਬਿੱਲ 1925 ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਦਸਤਖ਼ਤ ਹੋਣੇ ਹਾਲੇ ਬਾਕੀ ਹਨ। ਇਸ ਲਈ ਸ਼੍ਰੋਮਣੀ ਕਮੇਟੀ ਅਗਲੇ ਹੁਕਮਾਂ ਤੱਕ ਗੁਰਬਾਣੀ ਪ੍ਰਸਾਰਣ ਮੁੜ ਪੀਟੀਸੀ ਨੂੰ ਹੀ ਦੇਣ ਦੀ ਤਿਆਰੀ ਕਰ ਰਹੀ ਹੈ।
Gurbani Telecast Issue: 23 ਜੁਲਾਈ ਤੋਂ ਬਾਅਦ ਵੀ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ (Gurbani Live Telecast) ਪੀਟੀਸੀ ਚੈਨਲ ਤੇ ਦਿਖਾਇਆ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਅਗਲੇ ਹੁਕਮਾਂ ਤੱਕ ਗੁਰਬਾਣੀ ਦਾ ਪ੍ਰਸਾਰਣ ਕਰਨ ਲਈ ਚੈਨਲ ਨੂੰ ਪੱਤਰ ਲਿੱਖਿਆ ਜਾ ਰਿਹਾ ਹੈ। ਐਸਜੀਪੀਸੀ ਦੇ ਇਸ ਫੈਸਲੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ।
ਕਮੇਟੀ ਜਰਨਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਪ੍ਰੈਸ ਕਾਨਫਰੰਸ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਜਾਰੀ ਹੁਕਮ ਬਾਰੇ ਦੱਸਿਆ। ਉਨ੍ਹਾਂ ਨੇ ਕਿਹਾ- ਸੰਗਤ ਲੰਮੇ ਸਮੇਂ ਤੋਂ ਮੰਗ ਕਰ ਰਹੀ ਹੈ ਕਿ ਸ਼੍ਰੋਮਣੀ ਕਮੇਟੀ ਆਪਣਾ ਚੈਨਲ ਸ਼ੁਰੂ ਕਰੇ। ਹਾਲ ਹੀ ਵਿੱਚ ਸ਼੍ਰੋਮਣੀ ਕਮੇਟੀ ਨੇ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜੋ ਕਿ ਬਹੁਤ ਹੀ ਖੁਸ਼ੀ ਦੀ ਗੱਲ ਹੈ।
ਸ਼੍ਰੋਮਣੀ ਕਮੇਟੀ ਨੇ ਫੈਸਲੇ ਸਬੰਧੀ ਦਿੱਤੀ ਜਾਣਕਾਰੀ
ਗਰੇਵਾਲ ਨੇ ਅੱਗੇ ਕਿਹਾ ਕਿ ਬਹੁਤ ਸਾਰੀਆਂ ਸੰਗਤ ਦਾ ਮੰਣਨਾ ਹੈ ਕਿ ਯੂ-ਟਿਊਬ ਰਾਹੀਂ ਸਾਰੇ ਦਰਸ਼ਨ ਅਤੇ ਕੀਰਤਨ ਸਰਵਣ ਨਹੀਂ ਕਰ ਸਕਦੇ। ਕਿਉਂਕਿ ਹਾਲੇ ਵੀ ਕਈ ਸੰਗਤਾਂ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਨਹੀਂ ਜਾਣਦੀਆਂ ਹਨ। ਨਾਲ ਹੀ ਬਹੁਤ ਸਾਰੀ ਸੰਗਤ ਕੌਲ ਹਾਲੇ ਵੀ ਮੋਬਾਇਲ ਫ਼ੋਨ ਨਹੀਂ ਹਨ, ਇਸ ਲਈ ਉਹ ਗੁਰਬਾਣੀ ਦੇ ਪ੍ਰਸਾਰਣ ਤੋਂ ਵਾਂਝੇ ਰਹਿ ਜਾਣਗੇ।
ਸੈਟੇਲਾਈਟ ਟੀਵੀ ‘ਤੇ ਗੁਰਬਾਣੀ ਪ੍ਰਸਾਰਣ ਸਬੰਧੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮਗਰੋਂ SGPC ਵੱਲੋਂ ਅਹਿਮ ਅਪੀਲ#SriDarbarSahib #SriHarmandirSahib #GurbaniTelecast #Amritsar #SGPC #ਸ੍ਰੀਦਰਬਾਰਸਾਹਿਬ #ਸ੍ਰੀਹਰਿਮੰਦਰਸਾਹਿਬ #ਗੁਰਬਾਣੀਪ੍ਰਸਾਰਣ #ਗੁਰਬਾਣੀ #ਅੰਮ੍ਰਿਤਸਰ #ਸ਼੍ਰੌਮਣੀਗੁਰਦੁਆਰਾਪ੍ਰਬੰਧਕਕਮੇਟੀ pic.twitter.com/iBbajtaent
— Shiromani Gurdwara Parbandhak Committee (@SGPCAmritsar) July 21, 2023
ਇਹ ਵੀ ਪੜ੍ਹੋ
ਯੂ-ਟਿਊਬ ਚੈਨਲ ਦੇ ਨਾਲ ਨਿੱਜੀ ਚੈਨਲ ‘ਤੇ ਵੀ ਜਾਰੀ ਰਹੇਗਾ ਪ੍ਰਸਾਰਣ
ਗਰੇਵਾਲ ਨੇ ਕਿਹਾ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘੂਬੀਰ ਸਿੰਘ ਜੀ ਵੱਲੋ ਸ਼੍ਰੌਮਣੀ ਕਮੇਟੀ ਪ੍ਰਧਾਨ ਨੂੰ ਹੁਕਮ ਜਾਰੀ ਕੀਤਾ ਗਿਆ ਹੈ ਕਿ ਯੂ-ਟਿਊਬ ਰਾਹੀਂ ਸਾਰੀਆਂ ਸੰਗਤਾਂ ਦਰਸ਼ਨ ਦੀਦਾਰ ਅਤੇ ਕੀਰਤਨ ਸਰਵਣ ਨਹੀਂ ਕਰ ਸਕਣਗੀਆਂ, ਕਿਉਂਕਿ ਸਭ ਜਗਾ ਇੰਟਰਨੈੱਟ ਦੀ ਸਹੂਲਤ ਨਹੀਂ ਹੈ। ਬਹੁਤ ਸਾਰੀ ਸੰਗਤ ਅਜਿਹੀ ਹੈ ਜਿਸ ਕੋਲ ਨਾ ਤਾਂ ਸਮਾਰਟ ਫੋਨ ਹੈ ਅਤੇ ਨਾ ਹੀ ਸਮਾਰਟ ਟੀਵੀ, ਜਿਸ ਕਰਕੇ ਬਹੁਤਾਤ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਜੀ ਦੇ ਦਰਸ਼ਨ, ਕੀਰਤਨ, ਗੁਰਬਾਣੀ ਦਾ ਪਾਠ ਆਦਿ ਤੋਂ ਵਾਂਝੀਆਂ ਰਹਿ ਜਾਣਗੀਆਂ।
24 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੇ ਸ਼੍ਰੋਮਣੀ ਕਮੇਟੀ ਦੇ ਯੂਟਿਊਬ ਚੈਨਲ ਦੀ ਸ਼ੁਰੂਆਤ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ#SriDarbarSahib #SriHarmandirSahib #GurbaniTelecast #Amritsar #SGPC #ਸ੍ਰੀਦਰਬਾਰਸਾਹਿਬ #ਸ੍ਰੀਹਰਿਮੰਦਰਸਾਹਿਬ #ਗੁਰਬਾਣੀਪ੍ਰਸਾਰਣ #ਗੁਰਬਾਣੀ #ਅੰਮ੍ਰਿਤਸਰ #ਸ਼੍ਰੌਮਣੀਗੁਰਦੁਆਰਾਪ੍ਰਬੰਧਕਕਮੇਟੀ pic.twitter.com/M75I6T4tiw
— Shiromani Gurdwara Parbandhak Committee (@SGPCAmritsar) July 21, 2023
ਇਸ ਲਈ ਸਿੰਘ ਸਾਹਿਬ ਜੀ ਨੇ ਸੰਗਤਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਯੂ-ਟਿਊਬ ਚੈਨਲ ਦੇ ਨਾਲ-ਨਾਲ ਕਿਸੇ ਚੈਨਲ ਰਾਹੀਂ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਨਿਰਵਿਘਨ ਗੁਰਬਾਣੀ ਪ੍ਰਸਾਰਣ ਜਾਰੀ ਰੱਖਿਆ ਜਾਵੇ ਤਾਂ ਜੋ ਕੋਈ ਵੀ ਸੰਗਤ ਗੁਰਬਾਣੀ ਕੀਰਤਨ ਸਰਵਣ ਕਰਨ ਅਤੇ ਦਰਸ਼ਨ ਦੀਦਾਰ ਕਰਨ ਤੋਂ ਵਾਂਝੀ ਨਾ ਰਹੇ।
ਗਰੇਵਾਲ ਨੇ ਦੱਸਿਆ ਕਿ ਯੂਟਿਊਬ ਚੈਨਲ ਦੇ ਨਾਲ-ਨਾਲ ਪੀਟੀਸੀ ਚੈਨਲ ਤੋਂ ਵੀ ਪਹਿਲਾਂ ਵਾਂਗ ਗੁਰਬਾਣੀ ਪ੍ਰਸਾਰਣ ਚਲਦਾ ਰਹੇਗਾ। ਉਨ੍ਹਾਂ ਕਿਹਾ ਸ਼੍ਰੌਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪਿੱਛਲੇ ਦਿਨੀਂ ਸੈਟੇਲਾਈਟ ਚੈਨਲ ਤਿਆਰ ਕਰਨ ਲਈ ਇੱਕ ਵਫਦ ਬਣਾਇਆ ਸੀ ਉਸ ਨੂੰ ਦਿੱਲੀ ਭੇਜੀਆ ਜਾਵੇਗਾ ਤਾਂ ਜੋ ਜਲਦੀ ਤੋਂ ਜਲਦੀ ਸੈਟੇਲਾਈਟ ਚੈਨਲ ਦੀ ਲਾਚਿੰਗ ਦੀ ਤਿਆਰੀ ਸ਼ੁਰੁ ਕੀਤੀ ਜਾ ਸਕੇ।
ਐਸਜੀਪੀਸੀ ਦੇ ਫੈਸਲੇ ‘ਤੇ ਭੜਕੇ ਸੀਐੱਮ ਮਾਨ
ਐਸਜੀਪੀਸੀ ਦੇ ਇਸ ਫੈਸਲੇ ਨੂੰ ਲੈਕੇ ਸੀਐਮ ਮਾਨ ਨੇ ਤੁਰੰਤ ਟਵੀਟ ਕਰਕੇ ਆਪਣਾ ਪ੍ਰਤੀਕਰਮ ਦਿੱਤਾ। ਉਨ੍ਹਾਂ ਨੇ ਕਿਹਾ ਹੈਰਾਨੀ ਦੀ ਗੱਲ ਹੈ ਕਿ ਐੱਸਜੀਪੀਸੀ ਇੱਕ ਨਿੱਜੀ ਚੈਨਲ ਨੂੰ ਹੀ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਕਰਨ ਲਈ ਕਹਿ ਰਹੀ ਹੈ..ਕਿਸੇ ਹੋਰ ਚੈਨਲ ਨੂੰ ਅਜਿਹਾ ਕਿਉਂ ਨਹੀਂ ਕਰਨ ਦਿੱਤਾ ਜਾ ਰਿਹਾ? ਲਾਲਚ ਦੀ ਵੀ ਹੱਦ ਹੁੰਦੀ ਹੈ।
ਹੈਰਾਨੀ ਦੀ ਗੱਲ ਹੈ ਕਿ ਐੱਸਜੀਪੀਸੀ ਇੱਕ ਨਿੱਜੀ ਚੈਨਲ ਨੂੰ ਹੀ ਬੇਨਤੀ ਕਰ ਰਹੀ ਹੈ ਕਿ ਤੁਸੀਂ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਕਰਦੇ ਰਹੋ..ਬਾਕੀਆਂ ਨੂੰ ਕਿਉਂ ਨਹੀਂ ?? ਕੀ ਉਹ ਚੈਨਲ ਰਾਹੀਂ ਇੱਕ ਪਰਿਵਾਰ ਨੂੰ ਫੇਰ ਅਨਿਸ਼ਚਤ ਸਮੇਂ ਲਈ ਗੁਰਬਾਣੀ ਦੇ ਅਧਿਕਾਰ ਦੇ ਦਿੱਤੇ ਜਾਣਗੇ ?? ਲਾਲਚ ਦੀ ਹੱਦ ਹੁੰਦੀ ਐ..
— Bhagwant Mann (@BhagwantMann) July 21, 2023
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸਿੱਖ ਗੁਰਦੁਆਰਾ ਐਕਟ 1925 ਵਿੱਚ ਸੋਧ ਕੀਤੇ ਗਏ ਬਿੱਲ ਤੇ ਦਸਤਖ਼ਤ ਕਰਨ ਦੀ ਅਪੀਲ ਕੀਤੀ ਸੀ, ਪਰ ਰਾਜਪਾਲ ਨੇ ਵਿਧਾਨਸਭਾ ਦੇ ਦੋ ਰੋਜ਼ਾ ਵਿਧਾਨਸਭਾ ਸੈਸ਼ਨ ਨੂੰ ਹੀ ਗੈਰ ਸੰਵਿਧਾਨਿਕ ਕਰਾਰ ਦਿੰਦਿਆ ਸਾਰੇ ਬਿਲਾਂ ਤੇ ਦਸਤਖ਼ਤ ਕਰਨ ਤੋਂ ਮਨਾ ਕਰ ਦਿੱਤਾ ਸੀ। ਹਾਲਾਂਕਿ, ਕਾਨੂੰਨੀ ਮਾਹਿਰਾਂ ਦਾ ਕਹਿਣਾ ਹੈ ਕਿ ਵਿਧਾਨਸਭਾ ਸੈਸ਼ਨ ਪੂਰੀ ਤਰ੍ਹਾਂ ਨਾਲ ਸੰਵਿਧਾਨਿਕ ਸੀ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ