ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਕੇਂਦਰੀ ਮੰਤਰੀ ਹਰਦੀਪ ਪੁਰੀ ਦਾ ਵੱਡਾ ਬਿਆਨ, ਬੋਲੇ- ਅੰਮ੍ਰਿਤਸਰ ਤੋਂ ਨਹੀਂ ਲੜਾਂਗਾ ਲੋਕ ਸਭਾ ਚੋਣ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਰਾਹੁਲ ਗਾਂਧੀ ਦਾ ਗਠਜੋੜ ਕਦੇ ਵੀ ਮੋਦੀ ਨੂੰ ਹਰਾ ਨਹੀਂ ਸਕਦਾ। ਪੁਰੀ ਨੇ ਚੰਦਰਯਾਨ ਦੀ ਸਫਲਤਾ 'ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਦੇਸ਼ ਭਰ ਤੋਂ ਮਿੱਟੀ ਨੂੰ ਚੰਦਰਮਾ 'ਤੇ ਲਿਜਾਇਆ ਜਾਵੇਗਾ।

ਕੇਂਦਰੀ ਮੰਤਰੀ ਹਰਦੀਪ ਪੁਰੀ ਦਾ ਵੱਡਾ ਬਿਆਨ, ਬੋਲੇ- ਅੰਮ੍ਰਿਤਸਰ ਤੋਂ ਨਹੀਂ ਲੜਾਂਗਾ ਲੋਕ ਸਭਾ ਚੋਣ
Follow Us
lalit-sharma
| Published: 06 Sep 2023 07:13 AM

ਅੰਮ੍ਰਿਤਸਰ ਨਿਊਜ਼। ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਉਹ ਪਿਛਲੀਆਂ ਚੋਣਾਂ ਵੀ ਨਹੀਂ ਲੜਨਾ ਚਾਹੁੰਦੇ ਸਨ। ਦੱਸ ਦਈਏ ਕਿ ਹਰਦੀਪ ਸਿੰਘ ਪੁਰੀ ਅੰਮ੍ਰਿਤਸਰ ਦੇ ਰੂਪ ਐਵੇਨਿਊ ਮੇਰੀ ਮਾਟੀ ਮੇਰਾ ਦੇਸ਼ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੁੱਜੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਅਤੇ ਅਕਾਲੀ ਦਲ ਬਾਦਲ ਵਿਚਾਲੇ ਗਠਜੋੜ ਹੋਵੇਗਾ ਜਾਂ ਨਹੀਂ ਇਸ ਬਾਰੇ ਉਹ ਕੁਝ ਨਹੀਂ ਕਹਿ ਸਕਦੇ।

ਮਨਜਿੰਦਰ ਸਿਰਸਾ ਵੱਲੋਂ ਇਸ਼ਾਰਾ ਕਰਦਿਆਂ ਕੀ ਕਿਹਾ

ਹਰਦੀਪ ਸਿੰਘ ਪੁਰੀ ਨੇ ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਇਸ਼ਾਰਾ ਕਰਦਿਆਂ ਕਿਹਾ ਕਿ ਉਹ ਜਵਾਬ ਦੇਣਗੇ। ਹਰਦੀਪ ਪੁਰੀ ਨੇ ਚੰਦਰਯਾਨ ਦੀ ਸਫਲਤਾ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਦੇਸ਼ ਭਰ ਦੀ ਮਿੱਟੀ ਨੂੰ ਚੰਦਰਮਾ ‘ਤੇ ਲਿਜਾਇਆ ਜਾਵੇਗਾ। ਦੂਜੇ ਪਾਸੇ, ਰਾਹੁਲ ਗਾਂਧੀ ਵੱਲੋਂ ਬਣਾਇਆ ਗਠਜੋੜ ਸਫਲ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਹਰਾਉਣ ਦੀ ਇੱਛਾ ਪੂਰੀ ਨਹੀਂ ਹੋਵੇਗੀ।

ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਭਾਰਤ ਵਿਸ਼ਵ ਅਰਥਵਿਵਸਥਾ ਦੇ ਮਾਮਲੇ ਵਿੱਚ ਦਸਵੇਂ ਤੋਂ ਪੰਜਵੇਂ ਸਥਾਨ ‘ਤੇ ਆ ਗਿਆ ਹੈ। ਅਗਲੇ ਕੁਝ ਮਹੀਨਿਆਂ ਵਿੱਚ ਅਸੀਂ ਤੀਜੇ ਸਥਾਨ ‘ਤੇ ਆ ਜਾਵਾਂਗੇ।

ਮੇਰੀ ਮਾਟੀ ਮੇਰਾ ਦੇਸ਼ ਅਭਿਆਨ ਤਹਿਤ ਪੁਰੀ ਨੇ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਦੀਆਂ 12 ਪੰਚਾਇਤਾਂ ਦੇ ਵਰਕਰਾਂ ਨਾਲ ਘਰ-ਘਰ ਜਾ ਕੇ ਦਿੱਲੀ ਵਿੱਚ ਬਣਨ ਵਾਲੀ ਅੰਮ੍ਰਿਤ ਵਾਟਿਕਾ ਲਈ ਮਿੱਟੀ ਦਾ ਕਲਸ਼ ਇਕੱਠਾ ਕੀਤਾ। ਇਸ ਕਲਸ਼ ਵਿੱਚ ਕਈ ਸ਼ਹੀਦ ਪਰਿਵਾਰਾਂ ਦੇ ਘਰਾਂ ਦੀ ਮਿੱਟੀ ਵੀ ਪਾਈ ਗਈ।

ਦਿੱਲੀ ਵਿੱਚ ਬਣ ਰਹੇ ਅੰਮ੍ਰਿਤ ਵਾਟਿਕਾ ਦੇ ਨਿਰਮਾਣ ਕਾਰਜ ਵਿੱਚ ਸ਼ਹੀਦਾਂ ਦੇ ਪਰਿਵਾਰ, ਸਮਾਜ ਸੇਵੀ ਸੰਸਥਾਵਾਂ ਅਤੇ ਵਰਕਰ ਹਰ ਪਿੰਡ, ਵਾਰਡ, ਮੰਡਲ, ਪਾਵਰ ਸੈਂਟਰ ਅਤੇ ਬੂਥ ਆਦਿ ਪੱਧਰ ‘ਤੇ ਘਰ-ਘਰ ਦਸਤਕ ਦੇਣਗੇ ਅਤੇ ਉਨ੍ਹਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ।

ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ...