AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ‘ਤੇ ਲੱਗੇਗੀ ਰੋਕ, ਪੰਜਾਬ ਬਾਰਡਰ ‘ਤੇ ਕੇਂਦਰ ਨੇ ਲਗਾਏ 6 ਐਂਟੀ ਡਰੋਨ ਸਿਸਟਮ

ਐਂਟੀ ਡਰੋਨ ਸਿਸਟਮ ਰੇਡੀਓ ਫ੍ਰੀਕੁਐਂਸੀ ਦੀ ਵਰਤੋਂ ਕਰਕੇ ਡਰੋਨ ਦਾ ਪਤਾ ਲਗਾਉਂਦਾ ਹੈ। ਇਹ ਰਿਮੋਟ ਕੰਟਰੋਲ ਅਤੇ ਜੀਪੀਐਸ ਨਾਲ ਸੰਚਾਰ ਕਰਨ ਦੀ ਸਮਰੱਥਾ ਨੂੰ ਪ੍ਰਭਾਵਿਤ ਕਰਦਾ ਹੈ, ਜਿਸ ਨਾਲ ਡਰੋਨ ਦਾ ਪ੍ਰੋਗਰਾਮ ਉਲਝ ਜਾਂਦਾ ਹੈ ਅਤੇ ਇਹ ਆਪਣੇ ਨਿਸ਼ਾਨੇ ਤੋਂ ਭਟਕ ਜਾਂਦਾ ਹੈ ਅਤੇ ਜ਼ਮੀਨ 'ਤੇ ਡਿੱਗ ਜਾਂਦਾ ਹੈ। ਪਿਛਲੇ ਦੋ ਮਹੀਨਿਆਂ ਵਿੱਚ ਗੁਰਦਾਸਪੁਰ ਤੋਂ ਤਰਨਤਾਰਨ ਤੱਕ ਦੇ ਇਲਾਕੇ ਵਿੱਚ ਕੁੱਲ 23 ਡਰੋਨ ਸੁੱਟੇ ਗਏ ਹਨ।

ਨਸ਼ਾ ਅਤੇ ਹਥਿਆਰਾਂ ਦੀ ਤਸਕਰੀ 'ਤੇ ਲੱਗੇਗੀ ਰੋਕ, ਪੰਜਾਬ ਬਾਰਡਰ 'ਤੇ ਕੇਂਦਰ ਨੇ ਲਗਾਏ 6 ਐਂਟੀ ਡਰੋਨ ਸਿਸਟਮ
lalit-sharma
| Published: 04 Sep 2023 14:43 PM IST
Share
ਅੰਮ੍ਰਿਤਸਰ। ਸੁਰੱਖਿਆ ਏਜੰਸੀਆਂ ਭਾਰਤ ਨੂੰ ਹੈਰੋਇਨ ਅਤੇ ਹਥਿਆਰ ਭੇਜਣ ਵਾਲੇ ਪਾਕਿਸਤਾਨੀ ਡਰੋਨ ਨੂੰ ਡੇਗਣ ਦੀ ਤਿਆਰੀ ਕਰ ਰਹੀਆਂ ਹਨ। ਪਠਾਨਕੋਟ (Pathankot) ਤੋਂ ਰਾਜਸਥਾਨ ਤੱਕ ਪਾਕਿਸਤਾਨ ਨਾਲ ਲੱਗਦੀ ਪੰਜਾਬ ਦੀ 553 ਕਿਲੋਮੀਟਰ ਲੰਬੀ ਸਰਹੱਦ ਦੀ ਸੁਰੱਖਿਆ ਲਈ ਛੇ ਐਂਟੀ ਡ੍ਰੋਨ ਸਿਸਟਮ ਲਗਾਏ ਗਏ ਹਨ। ਐਂਟੀ-ਡ੍ਰੋਨ ਸਿਸਟਮ ਡਰੋਨ ਦੇ ਪ੍ਰੋਗਰਾਮ ਨੂੰ ਉਲਝਾ ਦਿੰਦਾ ਹੈ ਅਤੇ ਇਸਨੂੰ ਜ਼ਮੀਨ ‘ਤੇ ਡਿੱਗਦਾ ਹੈ। ਕੇਂਦਰ ਸਰਕਾਰ ਵੱਲੋਂ ਲਗਾਇਆ ਗਿਆ ਐਂਟੀ ਡਰੋਨ ਸਿਸਟਮ (Drone system) ਰੇਡੀਓ ਫ੍ਰੀਕੁਐਂਸੀ ਦੀ ਵਰਤੋਂ ਕਰਕੇ ਡਰੋਨ ਦਾ ਪਤਾ ਲਗਾਉਂਦਾ ਹੈ। ਇਹ ਰਿਮੋਟ ਕੰਟਰੋਲ ਅਤੇ ਜੀਪੀਐਸ ਨਾਲ ਸੰਚਾਰ ਕਰਨ ਦੀ ਸਮਰੱਥਾ ਨੂੰ ਪ੍ਰਭਾਵਿਤ ਕਰਦਾ ਹੈ, ਜਿਸ ਨਾਲ ਡਰੋਨ ਦਾ ਸਿਸਟਮ ਵੀ ਬੰਦ ਹੋ ਜਾਂਦਾ ਹੈ ਅਤੇ ਇਹ ਆਪਣੀ ਮਿੱਥੀ ਹੋਈ ਜਗਹਾ ਤੋਂ ਭਟਕ ਜਾਂਦਾ ਹੈ ਅਤੇ ਜ਼ਮੀਨ ‘ਤੇ ਡਿੱਗਦਾ ਹੈ।

ਸੁਰੱਖਿਆ ਏਜੰਸੀਆਂ ਨੇ ਕੀਤੀ ਤਿਆਰੀ

ਪਿਛਲੇ ਦੋ ਮਹੀਨਿਆਂ ਵਿੱਚ ਬੀਐਸਐੱਫ ਵੱਲੋ ਅੰਮਿਤਸਰ ਦੇ ਨਾਲ ਲੱਗਦੇ ਸਰਹੱਦੀ ਇਲਾਕਿਆਂ ਵਿੱਚ ਵੀ ਕੁੱਲ 23 ਡਰੋਨ ਹੇਠਾਂ ਸੁੱਟੇ ਗਏ ਹਨ। ਪਾਕਿਸਤਾਨੀ (Pakistani) ਭਾਰਤ ਨੂੰ ਹੈਰੋਇਨ ਅਤੇ ਹਥਿਆਰ ਭੇਜਣ ਵਾਲੇ ਪਾਕਿਸਤਾਨੀ ਡਰੋਨ ਨੂੰ ਡੇਗਣ ਲਈ ਸੁਰੱਖਿਆ ਏਜੰਸੀਆਂ ਨੇ ਪੂਰੀ ਤਿਆਰੀ ਕਰ ਲਈ ਹੈ। ਪਠਾਨਕੋਟ ਤੋਂ ਰਾਜਸਥਾਨ ਤੱਕ ਪਾਕਿਸਤਾਨ ਨਾਲ ਲੱਗਦੀ ਪੰਜਾਬ ਦੀ 553 ਕਿਲੋਮੀਟਰ ਲੰਬੀ ਸਰਹੱਦ ਦੀ ਸੁਰੱਖਿਆ ਲਈ ਛੇ ਐਂਟੀ ਡਰੋਨ ਸਿਸਟਮ ਲਗਾਏ ਗਏ ਹਨ। ਐਂਟੀ-ਡ੍ਰੋਨ ਸਿਸਟਮ ਡਰੋਨ ਦੇ ਪ੍ਰੋਗਰਾਮ ਨੂੰ ਉਲਝਾ ਦਿੰਦਾ ਹੈ ਅਤੇ ਇਸ ਨੂੰ ਜ਼ਮੀਨ ‘ਤੇ ਡਿੱਗਣ ਦਾ ਕਾਰਨ ਬਣਦਾ ਹੈ।

ਡ੍ਰੋਨ ਐਂਟੀ ਸਿਸਟਮ ਦੀ ਗਿਣਤੀ ਵਧੇਗੀ

ਬੀਐਸਐਫ (BSF) ਦੇ ਇੱਕ ਸੀਨੀਅਰ ਅਧਿਕਾਰੀ ਨੇ ਨਾਮ ਨਾ ਛਾਪਣ ਦੀ ਸ਼ਰਤ ‘ਤੇ ਦੱਸਿਆ ਕਿ ਇਹ ਸਿਸਟਮ ਲੋੜ ਪੈਣ ‘ਤੇ ਕਿਸੇ ਵੀ ਥਾਂ ‘ਤੇ ਲਗਾਇਆ ਜਾਂਦਾ ਹੈ। ਫਿਲਹਾਲ ਛੇ ਐਂਟੀ ਡਰੋਨ ਸਿਸਟਮ ਲਗਾਏ ਗਏ ਹਨ, ਪਰ ਖੇਤਰ ਕਾਫੀ ਵੱਡਾ ਹੈ। ਅਜਿਹੇ ‘ਚ ਕੇਂਦਰ ਸਰਕਾਰ ਭਵਿੱਖ ‘ਚ ਇਨ੍ਹਾਂ ਦੀ ਗਿਣਤੀ ਵਧਾਉਣ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸਾਲ 2019 ‘ਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਸਥਿਤ ਝਬਾਲ ਇਲਾਕੇ ‘ਚ ਨਹਿਰ ‘ਚੋਂ ਪਾਕਿਸਤਾਨ ਦਾ ਖਰਾਬ ਹੋਇਆ ਡਰੋਨ ਬਰਾਮਦ ਕੀਤਾ ਸੀ। ਇਹ ਡਰੋਨ ਏ ਕੇ ਅਸਾਲਟ ਰਾਈਫਲ, ਗ੍ਰਨੇਡ ਅਤੇ ਕਾਰਤੂਸ ਲੈ ਕੇ ਆਇਆ ਸੀ। ਇਸ ‘ਤੇ ਕਾਰਵਾਈ ਕਰਦੇ ਹੋਏ ਸੁਰੱਖਿਆ ਏਜੰਸੀਆਂ ਨੇ ਅੱਤਵਾਦੀਆਂ ਅਤੇ ਸਮੱਗਲਰਾਂ ਸਮੇਤ ਕੁੱਲ 13 ਨੂੰ ਗ੍ਰਿਫਤਾਰ ਕੀਤਾ ਹੈ।ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਵੱਲੋਂ ਡਰੋਨ ਰਾਹੀਂ ਵਿਸਫੋਟਕ, ਟਿਫਿਨ ਬੰਬ ਅਤੇ ਅਸਾਲਟ ਰਾਈਫਲਾਂ ਭੇਜੀਆਂ ਗਈਆਂ ਹਨ। ਪੁਲਿਸ ਨੇ ਕਈ ਵਾਰ ਉਕਤ ਖੇਪ ਬਰਾਮਦ ਕਰਕੇ ਕਈ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

Follow Us
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ...
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...