AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਭਾਰਤੀ ਫੌਜ ਮੁਖੀ ਮਨੋਜ ਪਾਂਡੇ ਪਰਿਵਾਰ ਸਮੇਤ ਸਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬਤ ਦੇ ਭਲੇ ਦੀ ਕੀਤੀ ਅਰਦਾਸ

Army Chief in Golden Temple: ਫੌਜ ਮੁਖੀ ਮਨੋਜ ਪਾਂਡੇ ਨੇ ਹਰਿਮੰਦਰ ਸਾਹਿਬ ਵਿੱਚ ਇੱਕ ਆਮ ਨਾਗਰਿਕ ਵਾਂਗ ਮੱਥਾ ਟੇਕਿਆ। ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਵੀਆਈਪੀ ਟ੍ਰੀਟਮੈਂਟ ਲੈਣ ਤੋਂ ਇਨਕਾਰ ਕਰ ਦਿੱਤਾ ਸੀ।

ਭਾਰਤੀ ਫੌਜ ਮੁਖੀ ਮਨੋਜ ਪਾਂਡੇ ਪਰਿਵਾਰ ਸਮੇਤ ਸਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬਤ ਦੇ ਭਲੇ ਦੀ ਕੀਤੀ ਅਰਦਾਸ
lalit-sharma
| Updated On: 25 Jun 2023 10:20 AM IST
Share
Army Chief in Shri Harmandir Sahib: ਭਾਰਤੀ ਫੌਜ ਮੁਖੀ ਜਨਰਲ ਮਨੋਜ ਪਾਂਡੇ (Army Chief Manoj Pandey) ਐਤਵਾਰ ਨੂੰ ਅੰਮ੍ਰਿਤਸਰ ਦੌਰੇ ‘ਤੇ ਹਨ। ਫੌਜ ਮੁਖੀ ਸਵੇਰੇ ਸਵੇਰੇ ਸ਼੍ਰੀ ਹਰਿਮੰਦਰ ਸਾਹਿਬ (Shri Harmandir Sahib) ਵਿਖੇ ਨਤਮਸਤਕ ਹੋਣ ਲਈ ਪਹੰਚੇ। ਉਨ੍ਹਾਂ ਨੇ ਸਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਪਹੁੰਚ ਕੇ ਪਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਦੀ ਅੰਮ੍ਰਿਤਸਰ ਫੇਰੀ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਫ਼ੌਜ ਦੇ ਨਾਲ-ਨਾਲ ਪੰਜਾਬ ਪੁਲਿਸ ਦੀ ਸੁਰੱਖਿਆ ਵੀ ਉਨ੍ਹਾਂ ਨੂੰ ਦਿੱਤੀ ਗਈ ਸੀ। ਜਨਰਲ ਮਨੋਜ ਪਾਂਡੇ ਨਾਲ ਉਨ੍ਹਾਂ ਦੀ ਪਤਨੀ ਅਰਚਨਾ ਸਲਪੇਕਾ ਵੀ ਮੌਜੂਦ ਸਨ। ਦੋਹਾਂ ਨੇ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਨੇ ਉਨ੍ਹਾਂ ਨੂੰ ਹਰਿਮੰਦਰ ਸਾਹਿਬ ਦੇ ਇਤਿਹਾਸ ਅਤੇ ਮਹੱਤਵਪੂਰਨ ਸਥਾਨਾਂ ਬਾਰੇ ਪੂਰੀ ਜਾਣਕਾਰੀ ਹਾਸਲ ਕੀਤੀ। ਆਪਣੀ ਫੇਰੀ ਦੌਰਾਨ ਜਨਰਲ ਮਨੋਜ ਪਾਂਡੇ ਨੇ ਖੁਦ ਵੀ ਸਿੱਖ ਇਤਿਹਾਸ ਅਤੇ ਹਰਿਮੰਦਰ ਸਾਹਿਬ ਨਾਲ ਸਬੰਧਤ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੀ ਪਤਨੀ ਅਰਚਨਾ ਸਲਪੇਕਾ ਵੀ ਹਰਿਮੰਦਰ ਸਾਹਿਬ ਵਿੱਚ ਸ਼ਾਂਤੀ ਅਤੇ ਅਧਿਆਤਮਿਕ ਊਰਜਾ ਮਹਿਸੂਸ ਕਰਕੇ ਬਹੁਤ ਖੁਸ਼ ਸਨ। ਇਸ ਦੌਰਾਨ ਫੌਜ ਦੇ ਜਨਰਲ ਨੇ ਦੇਸ਼ ਅਤੇ ਵਿਸ਼ਵ ਦੀ ਸ਼ਾਂਤੀ ਲਈ ਅਰਦਾਸ ਕੀਤੀ।

ਸ਼੍ਰੋਮਣੀ ਕਮੇਟੀ ਨੇ ਦੱਸੇ ਆਪਣੇ ਮੁੱਦੇ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਗਵੰਤ ਸਿੰਘ ਸਿਆਲਕਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਰੂਹਾਨੀਅਤ ਦੇ ਕੇਂਦਰ ‘ਤੇ ਆਰਮੀ ਚੀਫ ਪਰਿਵਾਰ ਸਹਿਤ ਮੱਥਾ ਟੇਕਣ ਲਈ ਆਏ ਹਨ। ਐਸਜੀਪੀਸੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਸਿਆਲਕਾ ਨੇ ਕਿਹਾ ਕਿ ਕਮੇਟੀ ਕੁੱਝ ਮੁੱਦੇ ਸਨ ਜਿਹੜੇ ਉਨ੍ਹਾਂ ਨਾਲ ਸਾਂਝੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਿਹੜੀਆਂ ਆਰਮੀ ਦੀਆਂ ਛਾਵਨੀਆਂ ਹਨ ਉਥੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਬਹੁਤ ਵਧੀਆ ਹਨ। ਗੁਰੂ ਗ੍ਰੰਥ ਸਾਹਿਬ ਜੀ ਪੂਰੀ ਮਾਣ ਮਰਿਆਦਾ ਦੇ ਨਾਲ ਰੱਖੇ ਗਏ ਹਨ, ਪਰ ਬੀਐਸਐੱਫ ਤੇ ਹੋਰ ਪੈਰਾ ਮਿਲਟਰੀ ਫੋਰਸ ਵਰਗ੍ਹੀਆਂ ਕਈ ਥਾਵਾਂ, ਜਿੱਥੇ ਸਿੱਖ ਯੂਨਿਟਾਂ ਹਨ, ਉਨ੍ਹਾਂ ਵਾਸਤੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਸਹੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਹਰ ਧਰਮ ਦੀ ਆਪਣੀ ਮਰਿਆਦਾ ਹੁੰਦੀ ਹੈ। ਹਰ ਧਰਮ ਦੇ ਗ੍ਰੰਥ ਸਤਿਕਾਰ ਯੋਗ ਹਨ, ਪਰ ਗੁਰੂ ਗ੍ਰੰਥ ਸਾਹਿਬ ਜਾਗਦੀ ਜੋਤ ਸਰੂਪ ਹਨ। ਸਿੱਖਾਂ ਲਈ ਪ੍ਰਤੱਖ ਗੁਰੂ ਹਨ। ਇਸ ਕਰਕੇ ਇਹ ਮੁੱਦੇ ਬਾਰੇ ਵੀ ਉਨ੍ਹਾਂ ਨੂੰ ਦੱਸਿਆ ਗਿਆ ਕਿ ਉਹਨਾਂ ਦਾ ਪ੍ਰਬੰਧ ਸਹੀ ਢੰਗ ਨਾਲ ਕਰਵਾਇਆ ਜਾਵੇ। ਨਾਲ ਹੀ ਸਿੱਖਾਂ ਦਾ ਕੋਟਾ ਆਰਮੀ ਵਿੱਚ ਬਰਕਰਾਰ ਰੱਖਿਆ ਜਾਵੇ। ਜਿਹੜੇ ਬਲੂ ਸਟਾਰ ਦੌਰਾਨ ਸਿੱਖਾਂ ਦੇ ਧਾਰਮਿਕ ਸਮਾਨ ਆਰਮੀ ਦੇ ਕੌਲ ਰਹਿ ਗਏ ਸਨ ਉਨ੍ਹਾਂ ਬਾਰੇ ਵੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਆਰਮੀ ਚੀਫ ਦੇ ਨਾਲ ਪਹਿਲਾਂ ਹੀ ਗੱਲਬਾਤ ਚਲ ਰਹੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...