ਭਾਰਤੀ ਫੌਜ ਮੁਖੀ ਮਨੋਜ ਪਾਂਡੇ ਪਰਿਵਾਰ ਸਮੇਤ ਸਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬਤ ਦੇ ਭਲੇ ਦੀ ਕੀਤੀ ਅਰਦਾਸ

Updated On: 

25 Jun 2023 10:20 AM

Army Chief in Golden Temple: ਫੌਜ ਮੁਖੀ ਮਨੋਜ ਪਾਂਡੇ ਨੇ ਹਰਿਮੰਦਰ ਸਾਹਿਬ ਵਿੱਚ ਇੱਕ ਆਮ ਨਾਗਰਿਕ ਵਾਂਗ ਮੱਥਾ ਟੇਕਿਆ। ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਵੀਆਈਪੀ ਟ੍ਰੀਟਮੈਂਟ ਲੈਣ ਤੋਂ ਇਨਕਾਰ ਕਰ ਦਿੱਤਾ ਸੀ।

ਭਾਰਤੀ ਫੌਜ ਮੁਖੀ ਮਨੋਜ ਪਾਂਡੇ ਪਰਿਵਾਰ ਸਮੇਤ ਸਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬਤ ਦੇ ਭਲੇ ਦੀ ਕੀਤੀ ਅਰਦਾਸ
Follow Us On

Army Chief in Shri Harmandir Sahib: ਭਾਰਤੀ ਫੌਜ ਮੁਖੀ ਜਨਰਲ ਮਨੋਜ ਪਾਂਡੇ (Army Chief Manoj Pandey) ਐਤਵਾਰ ਨੂੰ ਅੰਮ੍ਰਿਤਸਰ ਦੌਰੇ ‘ਤੇ ਹਨ। ਫੌਜ ਮੁਖੀ ਸਵੇਰੇ ਸਵੇਰੇ ਸ਼੍ਰੀ ਹਰਿਮੰਦਰ ਸਾਹਿਬ (Shri Harmandir Sahib) ਵਿਖੇ ਨਤਮਸਤਕ ਹੋਣ ਲਈ ਪਹੰਚੇ। ਉਨ੍ਹਾਂ ਨੇ ਸਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਪਹੁੰਚ ਕੇ ਪਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਦੀ ਅੰਮ੍ਰਿਤਸਰ ਫੇਰੀ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਫ਼ੌਜ ਦੇ ਨਾਲ-ਨਾਲ ਪੰਜਾਬ ਪੁਲਿਸ ਦੀ ਸੁਰੱਖਿਆ ਵੀ ਉਨ੍ਹਾਂ ਨੂੰ ਦਿੱਤੀ ਗਈ ਸੀ।

ਜਨਰਲ ਮਨੋਜ ਪਾਂਡੇ ਨਾਲ ਉਨ੍ਹਾਂ ਦੀ ਪਤਨੀ ਅਰਚਨਾ ਸਲਪੇਕਾ ਵੀ ਮੌਜੂਦ ਸਨ। ਦੋਹਾਂ ਨੇ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਨੇ ਉਨ੍ਹਾਂ ਨੂੰ ਹਰਿਮੰਦਰ ਸਾਹਿਬ ਦੇ ਇਤਿਹਾਸ ਅਤੇ ਮਹੱਤਵਪੂਰਨ ਸਥਾਨਾਂ ਬਾਰੇ ਪੂਰੀ ਜਾਣਕਾਰੀ ਹਾਸਲ ਕੀਤੀ।

ਆਪਣੀ ਫੇਰੀ ਦੌਰਾਨ ਜਨਰਲ ਮਨੋਜ ਪਾਂਡੇ ਨੇ ਖੁਦ ਵੀ ਸਿੱਖ ਇਤਿਹਾਸ ਅਤੇ ਹਰਿਮੰਦਰ ਸਾਹਿਬ ਨਾਲ ਸਬੰਧਤ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੀ ਪਤਨੀ ਅਰਚਨਾ ਸਲਪੇਕਾ ਵੀ ਹਰਿਮੰਦਰ ਸਾਹਿਬ ਵਿੱਚ ਸ਼ਾਂਤੀ ਅਤੇ ਅਧਿਆਤਮਿਕ ਊਰਜਾ ਮਹਿਸੂਸ ਕਰਕੇ ਬਹੁਤ ਖੁਸ਼ ਸਨ। ਇਸ ਦੌਰਾਨ ਫੌਜ ਦੇ ਜਨਰਲ ਨੇ ਦੇਸ਼ ਅਤੇ ਵਿਸ਼ਵ ਦੀ ਸ਼ਾਂਤੀ ਲਈ ਅਰਦਾਸ ਕੀਤੀ।

ਸ਼੍ਰੋਮਣੀ ਕਮੇਟੀ ਨੇ ਦੱਸੇ ਆਪਣੇ ਮੁੱਦੇ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਗਵੰਤ ਸਿੰਘ ਸਿਆਲਕਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਰੂਹਾਨੀਅਤ ਦੇ ਕੇਂਦਰ ‘ਤੇ ਆਰਮੀ ਚੀਫ ਪਰਿਵਾਰ ਸਹਿਤ ਮੱਥਾ ਟੇਕਣ ਲਈ ਆਏ ਹਨ। ਐਸਜੀਪੀਸੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਸਿਆਲਕਾ ਨੇ ਕਿਹਾ ਕਿ ਕਮੇਟੀ ਕੁੱਝ ਮੁੱਦੇ ਸਨ ਜਿਹੜੇ ਉਨ੍ਹਾਂ ਨਾਲ ਸਾਂਝੇ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਜਿਹੜੀਆਂ ਆਰਮੀ ਦੀਆਂ ਛਾਵਨੀਆਂ ਹਨ ਉਥੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਬਹੁਤ ਵਧੀਆ ਹਨ। ਗੁਰੂ ਗ੍ਰੰਥ ਸਾਹਿਬ ਜੀ ਪੂਰੀ ਮਾਣ ਮਰਿਆਦਾ ਦੇ ਨਾਲ ਰੱਖੇ ਗਏ ਹਨ, ਪਰ ਬੀਐਸਐੱਫ ਤੇ ਹੋਰ ਪੈਰਾ ਮਿਲਟਰੀ ਫੋਰਸ ਵਰਗ੍ਹੀਆਂ ਕਈ ਥਾਵਾਂ, ਜਿੱਥੇ ਸਿੱਖ ਯੂਨਿਟਾਂ ਹਨ, ਉਨ੍ਹਾਂ ਵਾਸਤੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਸਹੀ ਨਹੀਂ ਹੈ।

ਉਨ੍ਹਾਂ ਦੱਸਿਆ ਕਿ ਹਰ ਧਰਮ ਦੀ ਆਪਣੀ ਮਰਿਆਦਾ ਹੁੰਦੀ ਹੈ। ਹਰ ਧਰਮ ਦੇ ਗ੍ਰੰਥ ਸਤਿਕਾਰ ਯੋਗ ਹਨ, ਪਰ ਗੁਰੂ ਗ੍ਰੰਥ ਸਾਹਿਬ ਜਾਗਦੀ ਜੋਤ ਸਰੂਪ ਹਨ। ਸਿੱਖਾਂ ਲਈ ਪ੍ਰਤੱਖ ਗੁਰੂ ਹਨ। ਇਸ ਕਰਕੇ ਇਹ ਮੁੱਦੇ ਬਾਰੇ ਵੀ ਉਨ੍ਹਾਂ ਨੂੰ ਦੱਸਿਆ ਗਿਆ ਕਿ ਉਹਨਾਂ ਦਾ ਪ੍ਰਬੰਧ ਸਹੀ ਢੰਗ ਨਾਲ ਕਰਵਾਇਆ ਜਾਵੇ। ਨਾਲ ਹੀ ਸਿੱਖਾਂ ਦਾ ਕੋਟਾ ਆਰਮੀ ਵਿੱਚ ਬਰਕਰਾਰ ਰੱਖਿਆ ਜਾਵੇ। ਜਿਹੜੇ ਬਲੂ ਸਟਾਰ ਦੌਰਾਨ ਸਿੱਖਾਂ ਦੇ ਧਾਰਮਿਕ ਸਮਾਨ ਆਰਮੀ ਦੇ ਕੌਲ ਰਹਿ ਗਏ ਸਨ ਉਨ੍ਹਾਂ ਬਾਰੇ ਵੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਆਰਮੀ ਚੀਫ ਦੇ ਨਾਲ ਪਹਿਲਾਂ ਹੀ ਗੱਲਬਾਤ ਚਲ ਰਹੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ