AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Death in Pakistan: ਵਿਸਾਖੀ ਮਣਾਉਣ ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂ ਦੀ ਹਾਰਟ ਅਟੈਕ ਨਾਲ ਮੌਤ, ਵਾਪਸ ਆਈ ਮ੍ਰਿਤਕ ਦੇਹ

Sikh Pilgrim Passed Away in Pakistan: ਹਾਰਟ ਅਟੈਕ ਆਉਣ ਤੋਂ ਬਾਅਦ ਪਾਕਿਸਤਾਨ ਔਕਾਫ ਬੋਰਡ ਦੇ ਮੁਲਾਜ਼ਮਾਂ ਵੱਲੋਂ ਜੋਗਿੰਦਰ ਸਿੰਘ ਨੂੰ ਡੀਐਚਕਿਊ ਹਸਪਤਾਲ ਨਨਕਾਣਾ ਸਾਹਿਬ ਲਿਜਾਇਆ ਗਿਆ। ਪਰ ਡਾਕਟਰਾਂ ਨੇ ਉਨ੍ਹਾਂ ਦੀ ਮ੍ਰਿਤਕ ਐਲਾਨ ਦਿੱਤਾ।

lalit-sharma
| Updated On: 11 Apr 2023 16:48 PM IST
Share
ਅੰਮ੍ਰਿਤਸਰ ਨਿਊਜ਼: ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਚੋਂ ਇਕ ਸ਼ਰਧਾਲੂ ਦੀ ਦਿੱਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪਾਕਿਸਤਾਨ ਦੇ ਸ਼੍ਰੀ ਨਨਕਾਣਾ ਸਾਹਿਬ ਵਿੱਚ ਭਾਰਤੀ ਸਿੱਖ ਯਾਤਰੀ ਜੋਗਿੰਦਰ ਸਿੰਘ ਨੂੰ ਅਚਾਨਕ ਹਾਰਟ ਅਟੈਕ ਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜੋਗਿੰਦਰ ਸਿੰਘ ਪਹਿਲਾਂ ਤੋਂ ਹੀ ਸਾਹ ਦੀ ਬੀਮਾਰੀ ਨਾਲ ਪੀੜਤ ਸਨ। ਖਾਲਸੇ ਦਾ ਸਾਜਨਾ ਦਿਵਸ ਮਨਾਉਣ ਲਈ 9 ਅਪ੍ਰੈਲ ਨੂੰ ਸ਼੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਵੱਲੋਂ 1052 ਭਾਰਤੀ ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਪਾਕਿਸਤਾਨ ਰਵਾਨਾ ਕੀਤਾ ਗਿਆ ਸੀ। ਇਸ ਜੱਥੇ ਵਿਚ ਸ਼ਾਮਲ ਇਕ ਭਾਰਤੀ ਸਿੱਖ ਸ਼ਰਧਾਲੂ ਜੋਗਿੰਦਰ ਸਿੰਘ ਦੀ ਅਚਾਨਕ ਤਬੀਅਤ ਵਿਗੜ ਗਈ। ਉਸ ਵੇਲ੍ਹੇ ਉਹ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪਹੁੰਚੇ ਹੋਏ ਸਨ। ਘਟਨਾ ਮੰਗਲਵਾਰ ਸਵੇਰੇ ਹੀ ਹੈ, ਜਦੋਂ ਤੜਕੇ ਉਨ੍ਹਾਂ ਦਿਲ ਦਾ ਦੌਰਾ ਪੈ ਗਿਆ। ਇਸ ਤੋਂ ਪਹਿਲਾਂ ਕਿ ਉਨ੍ਹਾਂ ਨੂੰ ਡਾਕਟਰੀ ਮਦਦ ਮੁਹਈਆ ਕਰਵਾਈ ਜਾਂਦੀ, ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। 71 ਸਾਲਾਂ ਮ੍ਰਿਤਕ ਜੋਗਿੰਦਰ ਸਿੰਘ, ਪੁੱਤਰ ਭਗਵਾਨ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਜਲੰਧਰ ਦੇ ਰਹਿਣ ਵਾਲੇ ਹਨ। ਉਨ੍ਹਾਂ ਦਾ ਪਾਸਪੋਰਟ ਨਵੰਬਰ PP#N4162995 ਹੈ। ਦੱਸਣਯੋਗ ਹੈ ਕਿ ਭਾਰਤੀ ਸ਼ਰਧਾਲੂ ਭਾਰਤ ਤੋਂ 09 ਅਪ੍ਰੈਲ ਨੂੰ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਵਿਸਾਖੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ। ਮ੍ਰਿਤਕ ਜੋਗਿੰਦਰ ਸਿੰਘ ਦੇ ਨਾਲ ਜੱਥੇ ਵਿਚ ਸ਼ਾਮਲ ਹੋਸਾਥੀਆਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਤੋਂ ਹੀ ਸਾਹ ਦੀ ਬਿਮਾਰੀ ਨਾਲ ਪੀੜਤ ਸਨ।

18 ਅਪ੍ਰੈਲ ਨੂੰ ਭਾਰਤ ਪਰਤੇਗਾ ਜੱਥਾ

ਜੱਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਨੂੰ ਸੌਂਪੀ ਗਈ ਹੈ ਜਦਕਿ ਉਨ੍ਹਾਂ ਨਾਲ ਜੱਥੇ ਦੇ ਡਿਪਟੀ ਲੀਡਰ ਵਜੋਂ ਬਲਵਿੰਦਰ ਸਿੰਘ ਅਤੇ ਸਾਬਕਾ ਸਕੱਤਰ ਕੁਲਵੰਤ ਸਿੰਘ ਰੰਧਾਵਾ ਹਨ। ਸ਼੍ਰੋਮਣੀ ਕਮੇਟੀ ਵੱਲੋਂ ਜੱਥੇ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਇਹ ਜੱਥਾ ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਏਗਾ। ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਕਰਤਾਰਪੁਰ ਸਾਹਿਬ, ਗੁਰਦੁਆਰਾ ਸੱਚਾ ਸੌਦਾ ਅਤੇ ਡੇਰਾ ਸਾਹਿਬ ਲਾਹੌਰ ਦੇ ਦਰਸ਼ਨ ਕਰ ਸਾਰੇ ਸ਼ਰਧਾਲੂ 18 ਅਪ੍ਰੈਲ ਨੂੰ ਭਾਰਤ ਪਰਤ ਆਉਣਗੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...