ਅੰਮ੍ਰਿਤਸਰ ਨਿਊਜ਼: ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਚੋਂ ਇਕ ਸ਼ਰਧਾਲੂ ਦੀ ਦਿੱਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪਾਕਿਸਤਾਨ ਦੇ ਸ਼੍ਰੀ ਨਨਕਾਣਾ ਸਾਹਿਬ ਵਿੱਚ ਭਾਰਤੀ ਸਿੱਖ ਯਾਤਰੀ ਜੋਗਿੰਦਰ ਸਿੰਘ ਨੂੰ ਅਚਾਨਕ ਹਾਰਟ ਅਟੈਕ ਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜੋਗਿੰਦਰ ਸਿੰਘ ਪਹਿਲਾਂ ਤੋਂ ਹੀ ਸਾਹ ਦੀ ਬੀਮਾਰੀ ਨਾਲ ਪੀੜਤ ਸਨ।
ਖਾਲਸੇ ਦਾ ਸਾਜਨਾ ਦਿਵਸ ਮਨਾਉਣ ਲਈ 9 ਅਪ੍ਰੈਲ ਨੂੰ ਸ਼੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਵੱਲੋਂ 1052 ਭਾਰਤੀ ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਪਾਕਿਸਤਾਨ ਰਵਾਨਾ ਕੀਤਾ ਗਿਆ ਸੀ। ਇਸ ਜੱਥੇ ਵਿਚ ਸ਼ਾਮਲ ਇਕ ਭਾਰਤੀ ਸਿੱਖ ਸ਼ਰਧਾਲੂ ਜੋਗਿੰਦਰ ਸਿੰਘ ਦੀ ਅਚਾਨਕ ਤਬੀਅਤ ਵਿਗੜ ਗਈ। ਉਸ ਵੇਲ੍ਹੇ ਉਹ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪਹੁੰਚੇ ਹੋਏ ਸਨ। ਘਟਨਾ ਮੰਗਲਵਾਰ ਸਵੇਰੇ ਹੀ ਹੈ, ਜਦੋਂ ਤੜਕੇ ਉਨ੍ਹਾਂ ਦਿਲ ਦਾ ਦੌਰਾ ਪੈ ਗਿਆ। ਇਸ ਤੋਂ ਪਹਿਲਾਂ ਕਿ ਉਨ੍ਹਾਂ ਨੂੰ ਡਾਕਟਰੀ ਮਦਦ ਮੁਹਈਆ ਕਰਵਾਈ ਜਾਂਦੀ, ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।
71 ਸਾਲਾਂ ਮ੍ਰਿਤਕ ਜੋਗਿੰਦਰ ਸਿੰਘ, ਪੁੱਤਰ ਭਗਵਾਨ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਜਲੰਧਰ ਦੇ ਰਹਿਣ ਵਾਲੇ ਹਨ। ਉਨ੍ਹਾਂ ਦਾ ਪਾਸਪੋਰਟ ਨਵੰਬਰ PP#N4162995 ਹੈ। ਦੱਸਣਯੋਗ ਹੈ ਕਿ ਭਾਰਤੀ ਸ਼ਰਧਾਲੂ ਭਾਰਤ ਤੋਂ 09 ਅਪ੍ਰੈਲ ਨੂੰ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਵਿਸਾਖੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ। ਮ੍ਰਿਤਕ ਜੋਗਿੰਦਰ ਸਿੰਘ ਦੇ ਨਾਲ ਜੱਥੇ ਵਿਚ ਸ਼ਾਮਲ ਹੋਸਾਥੀਆਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਤੋਂ ਹੀ ਸਾਹ ਦੀ ਬਿਮਾਰੀ ਨਾਲ ਪੀੜਤ ਸਨ।
18 ਅਪ੍ਰੈਲ ਨੂੰ ਭਾਰਤ ਪਰਤੇਗਾ ਜੱਥਾ
ਜੱਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਨੂੰ ਸੌਂਪੀ ਗਈ ਹੈ ਜਦਕਿ ਉਨ੍ਹਾਂ ਨਾਲ ਜੱਥੇ ਦੇ ਡਿਪਟੀ ਲੀਡਰ ਵਜੋਂ ਬਲਵਿੰਦਰ ਸਿੰਘ ਅਤੇ ਸਾਬਕਾ ਸਕੱਤਰ ਕੁਲਵੰਤ ਸਿੰਘ ਰੰਧਾਵਾ ਹਨ। ਸ਼੍ਰੋਮਣੀ ਕਮੇਟੀ ਵੱਲੋਂ ਜੱਥੇ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਇਹ ਜੱਥਾ ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਏਗਾ। ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਕਰਤਾਰਪੁਰ ਸਾਹਿਬ, ਗੁਰਦੁਆਰਾ ਸੱਚਾ ਸੌਦਾ ਅਤੇ ਡੇਰਾ ਸਾਹਿਬ ਲਾਹੌਰ ਦੇ ਦਰਸ਼ਨ ਕਰ ਸਾਰੇ ਸ਼ਰਧਾਲੂ 18 ਅਪ੍ਰੈਲ ਨੂੰ ਭਾਰਤ ਪਰਤ ਆਉਣਗੇ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ