Drugs Recovered: ਭਾਰਤ-ਪਾਕਿ ਸਰਹੱਦ ‘ਤੇ ਡਰੋਨ ਦੀ ਹਲਚਲ, ਬੀਐਸਐਫ ਵੱਲੋਂ ਫਾਇਰਿੰਗ, 1 ਵੱਡਾ ਪੈਕੇਟ ਹੈਰੋਇਨ ਬਰਾਮਦ
ਭਾਰਤ-ਪਾਕਿ ਸਰਹੱਦ 'ਤੇ ਨਸ਼ਾ ਤਸਕਰਾਂ ਦੀ ਕੋਸ਼ਿਸ਼ ਨੂੰ ਬੀਐਸਐਫ ਦੇ ਜਵਾਨਾਂ ਨੇ ਇੱਕ ਵਾਰ ਮੁੜ ਨਾਕਾਮ ਕਰ ਦਿੱਤਾ ਹੈ। ਬੀਐਸਐਫ ਦੇ ਜਵਾਨਾਂ ਨੇ ਤਲਾਸ਼ੀ ਮੁਹਿੰਮ ਦੌਰਾਨ 1 ਵੱਡਾ ਪੈਕੇਟ ਹੈਰੋਇਨ ਦਾ ਬਰਾਮਦ ਕੀਤਾ ਹੈ।
ਅੰਮ੍ਰਿਤਸਰ ਨਿਊਜ਼: ਪਾਕਿਸਤਾਨੀ ਤਸਕਰਾਂ ਦੀ ਨਾਪਾਕ ਹਰਕਤ ਨੂੰ ਇੱਕ ਵਾਰ ਮੁੜ ਭਾਰਤ- ਪਾਕਿਸਤਾਨ ਸਰੱਹਦ ‘ਤੇ ਤੈਨਾਤ ਬੀਐਸਐਫ ਦੇ ਜਾਵਾਨਾਂ ਨੇ ਨਾਕਾਮ ਕਰ ਦਿੱਤੀ ਹੈ। ਪਾਕਿਸਤਾਨੀ ਡਰੋਨ ਲਗਾਤਾਰ ਤੀਜੇ ਦਿਨ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਵਿੱਚ ਦਾਖ਼ਲ ਹੋਇਆ। 10 ਦਿਨਾਂ ਵਿੱਚ ਇਹ 11ਵੀਂ ਕੋਸ਼ਿਸ਼ ਹੈ, ਜਦੋਂ ਪਾਕਿਸਤਾਨੀ ਡਰੋਨ ਨੇ ਭਾਰਤੀ ਸਰਹੱਦ ਪਾਰ ਕੀਤੀ ਹੈ। ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਡਰੋਨ ਦਾ ਪਤਾ ਲਗਾ ਕੇ ਤਲਾਸ਼ੀ ਮੁਹਿੰਮ ਚਲਾਈ ਅਤੇ ਖੇਤਾਂ ‘ਚ ਸੁੱਟੀ ਗਈਕਰੋੜ ਰੁਪਏ ਦੀ ਹੈਰੋਇਨ ਨੂੰ ਜ਼ਬਤ ਕਰਨ ‘ਚ ਸਫਲਤਾ ਹਾਸਲ ਕੀਤੀ।
ਇਹ ਘਟਨਾ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰਾਏ ਦੀ ਹੈ। ਇਹ ਲਗਾਤਾਰ ਦੂਜਾ ਦਿਨ ਹੈ ਜਦੋਂ ਪਾਕਿਸਤਾਨੀ ਤਸਕਰਾਂ (Pakistani smugglers) ਨੇ ਪਿੰਡ ਰਾਏ ਵਿੱਚ ਕਰੀਬ 5 ਕਿਲੋ ਹੈਰੋਇਨ ਸੁੱਟੀ ਹੈ। ਬੀਐਸਐਫ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਜਵਾਨ ਰਾਤ ਦੀ ਗਸ਼ਤ ‘ਤੇ ਸਨ। ਇਸ ਦੌਰਾਨ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਜਵਾਨਾਂ ਨੇ ਡਰੋਨ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਤਾਂ ਕੁਝ ਡਿੱਗਣ ਦੀ ਆਵਾਜ਼ ਸੁਣਾਈ ਦਿੱਤੀ।


