AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਪੁਲਿਸ ਅਤੇ ਬੀਐਸਐਫ ਦਾ ਸਾਂਝਾ ਆਪ੍ਰੇਸ਼ਨ, 5 ਕਿਲੋ ਹੈਰੋਇਨ ਬਰਾਮਦ, ਸਰਚ ਆਪ੍ਰੇਸ਼ਨ ਜਾਰੀ

ਅੰਮ੍ਰਿਤਸਰ ਦੇ ਪਿੰਡ ਰਾਏ ਵਿੱਚ ਪੰਜਾਬ ਪੁਲਿਸ ਅਤੇ ਬੀਐਸਐਫ ਵੱਲੋਂ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ 5 ਕਿਲੋ ਹੈਰੋਇਨ ਦੀ ਬਰਾਮਦਗੀ ਹੋਈ ਹੈ।

ਪੰਜਾਬ ਪੁਲਿਸ ਅਤੇ ਬੀਐਸਐਫ ਦਾ ਸਾਂਝਾ ਆਪ੍ਰੇਸ਼ਨ, 5 ਕਿਲੋ ਹੈਰੋਇਨ ਬਰਾਮਦ, ਸਰਚ ਆਪ੍ਰੇਸ਼ਨ ਜਾਰੀ
lalit-sharma
| Updated On: 09 Jun 2023 11:15 AM IST
Share
ਅੰਮ੍ਰਿਤਸਰ ਨਿਊਜ਼: ਪਾਕਿਸਤਾਨ ਵੱਲੋਂ ਡਰੋਨ ਰਾਹੀਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਕਰਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾਂਦੀ ਹੈ। ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਦੱਸ ਦਈਏ ਕਿ ਰਾਤ ਸਮੇਂ ਡਰੋਨ ਰਾਹੀਂ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ। ਪਰ ਚੌਕਸ ਜਵਾਨਾਂ ਨੇ ਗੋਲੀਬਾਰੀ ਕਰਨ ਤੋਂ ਬਾਅਦ ਨਾ ਸਿਰਫ ਡਰੋਨ ਨੂੰ ਵਾਪਸ ਭੇਜ ਦਿੱਤਾ, ਸਗੋਂ ਇਸ ਰਾਹੀਂ ਸੁੱਟੀ ਗਈ ਕਰੀਬ 5 ਕਿਲੋ ਹੈਰੋਇਨ ਵੀ ਜ਼ਬਤ ਕੀਤੀ ਗਈ।

BSF ਅਧਿਕਾਰੀਆਂ ਨੇ ਸਾਂਝੀ ਕੀਤੀ ਜਾਣਕਾਰੀ

ਬੀਐਸਐਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨੀ ਡਰੋਨ (Pakistani Drone) ਨੇ ਅੱਧੀ ਰਾਤ ਨੂੰ ਅੰਮ੍ਰਿਤਸਰ ਸਰਹੱਦ ‘ਤੇ ਇੱਕ ਵਾਰ ਫਿਰ ਘੁਸਪੈਠ ਕੀਤੀ ਹੈ। ਪਰ ਸਰੱਹਦ ‘ਤੇ ਤੈਨਾਤ ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣੀ ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਡਰੋਨ ਦੁਆਰਾ ਇੱਕ ਵੱਡੇ ਪੈਕੇਟ ਦੇ ਡਿੱਗਣ ਦੀ ਆਵਾਜ਼ ਸੁਣਾਈ ਦਿੱਤੀ। ਡਰੋਨ ਵਾਪਸ ਚਲਾ ਗਿਆ। ਜਿਸ ਤੋਂ ਬਾਅਦਅਬੀਐਸਐਫ ਦੇ ਜਵਾਨਾਂ ਨੇ ਇਸ ਦੀ ਸੂਚਨਾ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ। ਜਿਸ ਤੋਂ ਬਾਅਦ ਰਾਤ ਦੇ ਸਮੇਂ ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ। ਬੀਐਸਐਫ ਦੇ ਜਵਾਨਾਂ ਨੂੰ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰਾਏ ਦੇ ਖੇਤਾਂ ਵਿੱਚ ਇੱਕ ਪੀਲੇ ਰੰਗ ਦਾ ਇੱਕ ਵੱਡਾ ਪੈਕਟ ਮਿਲਿਆ ਹੈ।

ਪੀਲੇ ਟੇਪ ਨਾਲ ਸੀਲ ਕੀਤੀ ਸੀ ਖੇਪ

ਅੰਮ੍ਰਿਤਸਰ ਦੇ ਪਿੰਡ ਰਾਏ ਦੇ ਖੇਤਾਂ ‘ਚੋਂ ਮਿਲਿਆ ਪੈਕਟ ਪੀਲੀ ਟੇਪ ਨਾਲ ਕਵਰ ਸੀ। ਇਸ ਦੇ ਨਾਲ ਇੱਕ ਹੁੱਕ ਵੀ ਜੁੜਿਆ ਹੋਇਆ ਸੀ, ਜਿਸ ਰਾਹੀਂ ਇਸ ਨੂੰ ਡਰੋਨ (Drone) ਤੋਂ ਸੁੱਟਿਆ ਗਿਆ ਸੀ। ਬੀਐਸਐਫ ਜਵਾਨਾਂ ਨੇ ਜਦੋਂ ਪੈਕਟ ਖੋਲ੍ਹਿਆ ਤਾਂ ਉਸ ਵਿੱਚ 5 ਛੋਟੇ ਪੈਕੇਟ ਮਿਲੇ। ਜਿਸ ਦਾ ਵਜ਼ਨ ਦੇਖਿਆ ਗਿਆ ਤਾਂ ਕੁੱਲ ਵਜ਼ਨ 5.25 ਕਿਲੋ ਨਿਕਲਿਆ। ਜਿਸ ਦੀ ਕੌਮਾਂਤਰੀ ਬਾਜ਼ਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...