ਪੰਜਾਬ ਪੁਲਿਸ ਅਤੇ ਬੀਐਸਐਫ ਦਾ ਸਾਂਝਾ ਆਪ੍ਰੇਸ਼ਨ, 5 ਕਿਲੋ ਹੈਰੋਇਨ ਬਰਾਮਦ, ਸਰਚ ਆਪ੍ਰੇਸ਼ਨ ਜਾਰੀ

Updated On: 

09 Jun 2023 11:15 AM

ਅੰਮ੍ਰਿਤਸਰ ਦੇ ਪਿੰਡ ਰਾਏ ਵਿੱਚ ਪੰਜਾਬ ਪੁਲਿਸ ਅਤੇ ਬੀਐਸਐਫ ਵੱਲੋਂ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ 5 ਕਿਲੋ ਹੈਰੋਇਨ ਦੀ ਬਰਾਮਦਗੀ ਹੋਈ ਹੈ।

ਪੰਜਾਬ ਪੁਲਿਸ ਅਤੇ ਬੀਐਸਐਫ ਦਾ ਸਾਂਝਾ ਆਪ੍ਰੇਸ਼ਨ, 5 ਕਿਲੋ ਹੈਰੋਇਨ ਬਰਾਮਦ, ਸਰਚ ਆਪ੍ਰੇਸ਼ਨ ਜਾਰੀ
Follow Us On

ਅੰਮ੍ਰਿਤਸਰ ਨਿਊਜ਼: ਪਾਕਿਸਤਾਨ ਵੱਲੋਂ ਡਰੋਨ ਰਾਹੀਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਕਰਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾਂਦੀ ਹੈ। ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਦੱਸ ਦਈਏ ਕਿ ਰਾਤ ਸਮੇਂ ਡਰੋਨ ਰਾਹੀਂ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ। ਪਰ ਚੌਕਸ ਜਵਾਨਾਂ ਨੇ ਗੋਲੀਬਾਰੀ ਕਰਨ ਤੋਂ ਬਾਅਦ ਨਾ ਸਿਰਫ ਡਰੋਨ ਨੂੰ ਵਾਪਸ ਭੇਜ ਦਿੱਤਾ, ਸਗੋਂ ਇਸ ਰਾਹੀਂ ਸੁੱਟੀ ਗਈ ਕਰੀਬ 5 ਕਿਲੋ ਹੈਰੋਇਨ ਵੀ ਜ਼ਬਤ ਕੀਤੀ ਗਈ।

BSF ਅਧਿਕਾਰੀਆਂ ਨੇ ਸਾਂਝੀ ਕੀਤੀ ਜਾਣਕਾਰੀ

ਬੀਐਸਐਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨੀ ਡਰੋਨ (Pakistani Drone) ਨੇ ਅੱਧੀ ਰਾਤ ਨੂੰ ਅੰਮ੍ਰਿਤਸਰ ਸਰਹੱਦ ‘ਤੇ ਇੱਕ ਵਾਰ ਫਿਰ ਘੁਸਪੈਠ ਕੀਤੀ ਹੈ। ਪਰ ਸਰੱਹਦ ‘ਤੇ ਤੈਨਾਤ ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣੀ ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਡਰੋਨ ਦੁਆਰਾ ਇੱਕ ਵੱਡੇ ਪੈਕੇਟ ਦੇ ਡਿੱਗਣ ਦੀ ਆਵਾਜ਼ ਸੁਣਾਈ ਦਿੱਤੀ। ਡਰੋਨ ਵਾਪਸ ਚਲਾ ਗਿਆ। ਜਿਸ ਤੋਂ ਬਾਅਦਅਬੀਐਸਐਫ ਦੇ ਜਵਾਨਾਂ ਨੇ ਇਸ ਦੀ ਸੂਚਨਾ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ।

ਜਿਸ ਤੋਂ ਬਾਅਦ ਰਾਤ ਦੇ ਸਮੇਂ ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ। ਬੀਐਸਐਫ ਦੇ ਜਵਾਨਾਂ ਨੂੰ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰਾਏ ਦੇ ਖੇਤਾਂ ਵਿੱਚ ਇੱਕ ਪੀਲੇ ਰੰਗ ਦਾ ਇੱਕ ਵੱਡਾ ਪੈਕਟ ਮਿਲਿਆ ਹੈ।

ਪੀਲੇ ਟੇਪ ਨਾਲ ਸੀਲ ਕੀਤੀ ਸੀ ਖੇਪ

ਅੰਮ੍ਰਿਤਸਰ ਦੇ ਪਿੰਡ ਰਾਏ ਦੇ ਖੇਤਾਂ ‘ਚੋਂ ਮਿਲਿਆ ਪੈਕਟ ਪੀਲੀ ਟੇਪ ਨਾਲ ਕਵਰ ਸੀ। ਇਸ ਦੇ ਨਾਲ ਇੱਕ ਹੁੱਕ ਵੀ ਜੁੜਿਆ ਹੋਇਆ ਸੀ, ਜਿਸ ਰਾਹੀਂ ਇਸ ਨੂੰ ਡਰੋਨ (Drone) ਤੋਂ ਸੁੱਟਿਆ ਗਿਆ ਸੀ। ਬੀਐਸਐਫ ਜਵਾਨਾਂ ਨੇ ਜਦੋਂ ਪੈਕਟ ਖੋਲ੍ਹਿਆ ਤਾਂ ਉਸ ਵਿੱਚ 5 ਛੋਟੇ ਪੈਕੇਟ ਮਿਲੇ। ਜਿਸ ਦਾ ਵਜ਼ਨ ਦੇਖਿਆ ਗਿਆ ਤਾਂ ਕੁੱਲ ਵਜ਼ਨ 5.25 ਕਿਲੋ ਨਿਕਲਿਆ। ਜਿਸ ਦੀ ਕੌਮਾਂਤਰੀ ਬਾਜ਼ਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ