ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਸਰਹੱਦ ਪਾਰੋਂ ਮੁੜ Pakistani Drones ਦੀ ਘੁਸਪੈਠ, ਬੀਐਸਐਫ ਵੱਲੋਂ ਫਾਇਰਿੰਗ, ਹੈਰੋਇਨ ਬਰਾਮਦ

Search Operation: ਘਟਨਾ ਅੰਮ੍ਰਿਤਸਰ ਦੇ ਅਟਾਰੀ ਸੀਮਾ ਅਧੀਨ ਪੈਂਦੇ ਬੀਓਪੀ ਮੁੱਲਾਕੋਟ ਦੀ ਹੈ। ਬਟਾਲੀਅਨ 22 ਦੇ ਜਵਾਨ ਗਸ਼ਤ 'ਤੇ ਸਨ। ਫਿਰ ਉਸ ਨੇ ਡਰੋਨ ਦੀ ਆਵਾਜ਼ ਸੁਣੀ। ਆਵਾਜ਼ ਸੁਣ ਕੇ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਡਰੋਨ ਵਾਪਸ ਪਰਤਿਆ। ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ।

ਸਰਹੱਦ ਪਾਰੋਂ ਮੁੜ Pakistani Drones ਦੀ ਘੁਸਪੈਠ, ਬੀਐਸਐਫ ਵੱਲੋਂ ਫਾਇਰਿੰਗ, ਹੈਰੋਇਨ ਬਰਾਮਦ
Follow Us
tv9-punjabi
| Updated On: 28 Mar 2023 11:30 AM IST
ਅੰਮ੍ਰਿਤਸਰ: ਅੰਮ੍ਰਿਤਸਰ ਵਿਚ ਪੈਂਦੀ ਅੰਤਰਰਾਸ਼ਟਰੀ ਸਰਹੱਦ ਤੇ ਪਾਕਿਸਤਾਨੀ ਡਰੋਨ (Pakistani Drones) ਨੇ ਰਾਤ ਨੂੰ ਇੱਕ ਵਾਰ ਫਿਰ ਭਾਰਤੀ ਸਰਹੱਦ ਵਿੱਚ ਘੁਸਪੈਠ ਕੀਤੀ। ਬੀ ਐਸ ਐਫ ਦੇ ਜਵਾਨਾਂ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ ਕੀਤੀ ਪਰ ਡਰੋਨ ਭੱਜਣ ਵਿੱਚ ਕਾਮਯਾਬ ਹੋ ਗਿਆ। ਪਾਕਿਸਤਾਨ ‘ਚ ਬੈਠੇ ਤਸਕਰਾਂ ਅਤੇ ਬਦਮਾਸ਼ਾਂ ਦੀ ਇਹ 5ਵੀਂ ਕੋਸ਼ਿਸ਼ ਹੈ ਜੋ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਨਾਕਾਮ ਕਰ ਦਿੱਤਾ ਹੈ। ਤਲਾਸ਼ੀ ਦੌਰਾਨ ਜਵਾਨਾਂ ਨੇ ਹੈਰੋਇਨ ਦੇ ਤਿੰਨ ਪੈਕਟ ਬਰਾਮਦ ਕੀਤੇ ਹਨ। ਘਟਨਾ ਅੰਮ੍ਰਿਤਸਰ (Amritsar) ਦੇ ਅਟਾਰੀ ਸੀਮਾ ਅਧੀਨ ਪੈਂਦੇ ਬੀਓਪੀ ਮੁੱਲਾਕੋਟ ਦੀ ਹੈ। ਬਟਾਲੀਅਨ 22 ਦੇ ਜਵਾਨ ਗਸ਼ਤ ‘ਤੇ ਸਨ। ਫਿਰ ਉਸ ਨੇ ਡਰੋਨ ਦੀ ਆਵਾਜ਼ ਸੁਣੀ। ਆਵਾਜ਼ ਸੁਣ ਕੇ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਤੇ ਡਰੋਨ ਵਾਪਸ ਪਰਤਿਆ। ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ।

ਤਿੰਨ ਪੈਕਟ ਹੈਰੋਇਨ ਬਰਾਮਦ

ਬੀਐੱਸਐੱਫ (BSF) ਦੇ ਜਵਾਨਾਂ ਨੇ ਤਲਾਸ਼ੀ ਦੌਰਾਨ ਬੀਓਪੀ ਮੁੱਲਾਕੋਟ ਨੇੜੇ ਹੈਰੋਇਨ ਦੇ ਤਿੰਨ ਪੈਕਟ ਬਰਾਮਦ ਕੀਤੇ ਹਨ। ਸੁਰੱਖਿਆ ਕਾਰਨਾਂ ਕਰਕੇ ਅਜੇ ਤੱਕ ਇਨ੍ਹਾਂ ਨੂੰ ਖੋਲ੍ਹਿਆ ਨਹੀਂ ਗਿਆ ਹੈ। ਪਰ ਅੰਦਾਜ਼ਾ ਹੈ ਕਿ ਇਸ ਵਿੱਚ ਕਰੀਬ 3 ਕਿਲੋ ਹੈਰੋਇਨ ਹੋ ਸਕਦੀ ਹੈ। ਜਿਸ ਦੀ ਅੰਤਰਰਾਸ਼ਟਰੀ ਕੀਮਤ 21 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਸਕਦੀ ਹੈ।

ਬੀਤ ਹਫਤੇ ਅੰਦਰ ਛੇ ਕਿਲੋ ਹੈਰੋਇਨ ਫੜੀ

ਪਿਛਲੇ ਪੰਜ ਦਿਨਾਂ ਦੀ ਗੱਲ ਕਰੀਏ ਤਾਂ ਬੀਐਸਐਫ ਨੇ ਇਹ 5ਵੀਂ ਖੇਪ ਜ਼ਬਤ ਕੀਤੀ ਹੈ। ਬੀਤੇ ਸੋਮਵਾਰ ਬੀਐਸਐਫ ਜਵਾਨਾਂ ਨੇ ਇੱਕ ਕਾਲੇ ਰੰਗ ਦਾ ਬੈਗ ਜ਼ਬਤ ਕੀਤਾ, ਜਿਸ ਵਿੱਚ ਕਰੀਬ 6 ਕਿਲੋ ਹੈਰੋਇਨ (Heroin) ਸੀ। ਇਸ ਬੈਗ ਨੂੰ ਚੁੱਕਣ ਆਏ ਤਸਕਰ ਨੂੰ ਵੀ ਬੀਐਸਐਫ ਦੀ ਚੌਕਸੀ ਕਾਰਨ ਵਾਪਸ ਪਰਤਣਾ ਪਿਆ। ਪਰ ਜਵਾਨਾਂ ਨੇ ਉਸ ਦਾ ਮੋਟਰਸਾਈਕਲ ਜ਼ਬਤ ਕਰ ਲਿਆ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...