ਸਰਹੱਦ ਪਾਰੋਂ ਮੁੜ Pakistani Drones ਦੀ ਘੁਸਪੈਠ, ਬੀਐਸਐਫ ਵੱਲੋਂ ਫਾਇਰਿੰਗ, ਹੈਰੋਇਨ ਬਰਾਮਦ
Search Operation: ਘਟਨਾ ਅੰਮ੍ਰਿਤਸਰ ਦੇ ਅਟਾਰੀ ਸੀਮਾ ਅਧੀਨ ਪੈਂਦੇ ਬੀਓਪੀ ਮੁੱਲਾਕੋਟ ਦੀ ਹੈ। ਬਟਾਲੀਅਨ 22 ਦੇ ਜਵਾਨ ਗਸ਼ਤ 'ਤੇ ਸਨ। ਫਿਰ ਉਸ ਨੇ ਡਰੋਨ ਦੀ ਆਵਾਜ਼ ਸੁਣੀ। ਆਵਾਜ਼ ਸੁਣ ਕੇ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਡਰੋਨ ਵਾਪਸ ਪਰਤਿਆ। ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ।
ਅੰਮ੍ਰਿਤਸਰ: ਅੰਮ੍ਰਿਤਸਰ ਵਿਚ ਪੈਂਦੀ ਅੰਤਰਰਾਸ਼ਟਰੀ ਸਰਹੱਦ ਤੇ ਪਾਕਿਸਤਾਨੀ ਡਰੋਨ (Pakistani Drones) ਨੇ ਰਾਤ ਨੂੰ ਇੱਕ ਵਾਰ ਫਿਰ ਭਾਰਤੀ ਸਰਹੱਦ ਵਿੱਚ ਘੁਸਪੈਠ ਕੀਤੀ। ਬੀ ਐਸ ਐਫ ਦੇ ਜਵਾਨਾਂ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ ਕੀਤੀ ਪਰ ਡਰੋਨ ਭੱਜਣ ਵਿੱਚ ਕਾਮਯਾਬ ਹੋ ਗਿਆ। ਪਾਕਿਸਤਾਨ ‘ਚ ਬੈਠੇ ਤਸਕਰਾਂ ਅਤੇ ਬਦਮਾਸ਼ਾਂ ਦੀ ਇਹ 5ਵੀਂ ਕੋਸ਼ਿਸ਼ ਹੈ ਜੋ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਨਾਕਾਮ ਕਰ ਦਿੱਤਾ ਹੈ।
ਤਲਾਸ਼ੀ ਦੌਰਾਨ ਜਵਾਨਾਂ ਨੇ ਹੈਰੋਇਨ ਦੇ ਤਿੰਨ ਪੈਕਟ ਬਰਾਮਦ ਕੀਤੇ ਹਨ। ਘਟਨਾ ਅੰਮ੍ਰਿਤਸਰ (Amritsar) ਦੇ ਅਟਾਰੀ ਸੀਮਾ ਅਧੀਨ ਪੈਂਦੇ ਬੀਓਪੀ ਮੁੱਲਾਕੋਟ ਦੀ ਹੈ। ਬਟਾਲੀਅਨ 22 ਦੇ ਜਵਾਨ ਗਸ਼ਤ ‘ਤੇ ਸਨ। ਫਿਰ ਉਸ ਨੇ ਡਰੋਨ ਦੀ ਆਵਾਜ਼ ਸੁਣੀ। ਆਵਾਜ਼ ਸੁਣ ਕੇ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਤੇ ਡਰੋਨ ਵਾਪਸ ਪਰਤਿਆ। ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ।
ਤਿੰਨ ਪੈਕਟ ਹੈਰੋਇਨ ਬਰਾਮਦ
ਬੀਐੱਸਐੱਫ (BSF) ਦੇ ਜਵਾਨਾਂ ਨੇ ਤਲਾਸ਼ੀ ਦੌਰਾਨ ਬੀਓਪੀ ਮੁੱਲਾਕੋਟ ਨੇੜੇ ਹੈਰੋਇਨ ਦੇ ਤਿੰਨ ਪੈਕਟ ਬਰਾਮਦ ਕੀਤੇ ਹਨ। ਸੁਰੱਖਿਆ ਕਾਰਨਾਂ ਕਰਕੇ ਅਜੇ ਤੱਕ ਇਨ੍ਹਾਂ ਨੂੰ ਖੋਲ੍ਹਿਆ ਨਹੀਂ ਗਿਆ ਹੈ। ਪਰ ਅੰਦਾਜ਼ਾ ਹੈ ਕਿ ਇਸ ਵਿੱਚ ਕਰੀਬ 3 ਕਿਲੋ ਹੈਰੋਇਨ ਹੋ ਸਕਦੀ ਹੈ। ਜਿਸ ਦੀ ਅੰਤਰਰਾਸ਼ਟਰੀ ਕੀਮਤ 21 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਸਕਦੀ ਹੈ।
ਬੀਤ ਹਫਤੇ ਅੰਦਰ ਛੇ ਕਿਲੋ ਹੈਰੋਇਨ ਫੜੀ
ਪਿਛਲੇ ਪੰਜ ਦਿਨਾਂ ਦੀ ਗੱਲ ਕਰੀਏ ਤਾਂ ਬੀਐਸਐਫ ਨੇ ਇਹ 5ਵੀਂ ਖੇਪ ਜ਼ਬਤ ਕੀਤੀ ਹੈ। ਬੀਤੇ ਸੋਮਵਾਰ ਬੀਐਸਐਫ ਜਵਾਨਾਂ ਨੇ ਇੱਕ ਕਾਲੇ ਰੰਗ ਦਾ ਬੈਗ ਜ਼ਬਤ ਕੀਤਾ, ਜਿਸ ਵਿੱਚ ਕਰੀਬ 6 ਕਿਲੋ ਹੈਰੋਇਨ (Heroin) ਸੀ। ਇਸ ਬੈਗ ਨੂੰ ਚੁੱਕਣ ਆਏ ਤਸਕਰ ਨੂੰ ਵੀ ਬੀਐਸਐਫ ਦੀ ਚੌਕਸੀ ਕਾਰਨ ਵਾਪਸ ਪਰਤਣਾ ਪਿਆ। ਪਰ ਜਵਾਨਾਂ ਨੇ ਉਸ ਦਾ ਮੋਟਰਸਾਈਕਲ ਜ਼ਬਤ ਕਰ ਲਿਆ ਸੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ