AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Gangster’s Shooters Arrest: ਜੱਗੂ ਭਗਵਾਨਪੁਰੀਆ ਦੇ 3 ਸ਼ੂਟਰ ਮਥੁਰਾ ਤੋਂ ਗ੍ਰਿਫਤਾਰ, ਕਾਰ ‘ਚੋਂ ਜੈਮਰ ਅਤੇ ਹਥਿਆਰ ਬਰਾਮਦ

Jaggu Bhagwanpuria Shooters Arrest: ਪੁਲਿਸ ਨੇ ਕੁਝ ਦਿਨ ਪਹਿਲਾਂ ਜੰਮੂ ਤੋਂ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਸੀ। ਜਿਸ ਕਾਰਨ ਮੁਲਜ਼ਮਾਂ ਦੇ ਸੁਰਾਗ ਮਿਲਣੇ ਸ਼ੁਰੂ ਹੋ ਗਏ ਸਨ। ਪੁਲਿਸ ਨੇ ਮਥੁਰਾ ਵੱਲ ਮੁੜ ਕੇ ਤਿੰਨਾਂ ਦੋਸ਼ੀਆਂ ਨੂੰ ਫੜ ਲਿਆ।

Gangster's Shooters Arrest: ਜੱਗੂ ਭਗਵਾਨਪੁਰੀਆ ਦੇ 3 ਸ਼ੂਟਰ ਮਥੁਰਾ ਤੋਂ ਗ੍ਰਿਫਤਾਰ, ਕਾਰ 'ਚੋਂ ਜੈਮਰ ਅਤੇ ਹਥਿਆਰ ਬਰਾਮਦ
ਪੰਜਾਬ ਪੁਲਿਸ.
tv9-punjabi
| Published: 11 Jul 2023 18:01 PM IST
Share
ਪੰਜਾਬ ਦੀ ਅੰਮ੍ਰਿਤਸਰ ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗ (Jaggu Bhagwanpuria Gang) ਦੇ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਮੁਲਜ਼ਮ ਅੰਮ੍ਰਿਤਸਰ ਵਿੱਚ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਉੱਤਰ ਪ੍ਰਦੇਸ਼ ਦੇ ਮਥੁਰਾ ਵਿੱਚ ਜਾ ਕੇ ਲੁਕੇ ਹੋਏ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਹਥਿਆਰ ਅਤੇ ਜੈਮਰ ਵੀ ਬਰਾਮਦ ਕੀਤਾ ਹੈ। ਜਿਸ ਨੂੰ ਮੁਲਜ਼ਮ ਆਪਣੀ ਕਾਰ ਵਿੱਚ ਪਾ ਕੇ ਪੁਲਿਸ ਨੂੰ ਗੁੰਮਰਾਹ ਕਰਦੇ ਸਨ। ਏਸੀਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਮਥੁਰਾ ਤੋਂ ਫੜੇ ਗਏ ਮੁਲਜ਼ਮਾਂ ਦੇ ਨਾਂ ਅਭਿਸ਼ੇਕ ਮਹਾਜਨ ਵਾਸੀ ਦੀਨਾ ਨਗਰ, ਪਰਮਦਲੀਪ ਸਿੰਘ ਵਾਸੀ ਤਰਨਤਾਰਨ ਅਤੇ ਸੋਨੂੰ ਗੋਸਵਾਮੀ ਵਾਸੀ ਮਥੁਰਾ ਹਨ। 22 ਮਈ ਨੂੰ ਮਕਬੂਲਪੁਰਾ ਇਲਾਕੇ ਵਿੱਚ ਬਲੈਨੋ ਕਾਰ ਵਿੱਚ ਆਏ ਨੌਜਵਾਨਾਂ ਨੇ ਗੋਲੀਆਂ ਚਲਾਈਆਂ ਸਨ। ਪੁਲਿਸ ਨੇ ਘਟਨਾ ਤੋਂ ਬਾਅਦ ਜਦੋਂ ਜਾਂਚ ਸ਼ੁਰੂ ਕੀਤੀ ਤਾਂ ਮਜੀਠਾ ਰੋਡ ਤੇ ਪੁਲਿਸ ਮੁਲਾਜ਼ਮ ਕੋਲੋਂ ਵਰਤੀ ਗਈ ਕਾਰ ਖੋਹੀ ਗਈ ਸੀ। ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 7 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜਦੋਂ ਕਿ ਇੱਕ ਹੋਰ ਫਰਾਰ ਹੈ।

ਜੈਮਰ ਲਗਾ ਕੇ ਕਰਦੇ ਸਨ ਪੁਲਿਸ ਨੂੰ ਗੁੰਮਰਾਹ

ਪੁਲfਸ ਨੇ ਦੋਵਾਂ ਮੁਲਜ਼ਮਾਂ ਕੋਲੋਂ 2 ਪਿਸਤੌਲਾਂ ਬਰਾਮਦ ਕੀਤੀਆਂ ਹਨ। ਮੁਲਜ਼ਮਾਂ ਕੋਲੋਂ ਇੱਕ ਜੈਮਰ ਵੀ ਬਰਾਮਦ ਹੋਇਆ ਹੈ। ਜਿਸ ਨੂੰ ਮੁਲਜ਼ਮ ਆਪਣੀ ਕਾਰ ਵਿੱਚ ਵਰਤੇ ਸਨ। ਇਸ ਜੈਮਰ ਨਾਲ 100 ਮੀਟਰ ਦੇ ਘੇਰੇ ਵਿੱਚ ਸਾਰੇ ਮੋਬਾਇਲ ਅਤੇ ਹੋਰ ਸਿਗਨਲ ਜਾਮ ਹੋ ਜਾਂਦੇ ਸਨ। ਮੁਲਜ਼ਮ ਇਸ ਦੀ ਵਰਤੋਂ ਪੁਲਿਸ ਨੂੰ ਗੁੰਮਰਾਹ ਕਰਨ ਲਈ ਕਰਦੇ ਸਨ। ਪੁਲਿਸ ਨੇ ਦੱਸਿਆ ਕਿ ਪਰਮਦਲੀਪ ਸਿੰਘ ਹਾਰਡਕੋਰ ਅਪਰਾਧੀ ਹੈ। ਜਿਸ ‘ਤੇ ਪੰਜਾਬ ਦੇ ਵੱਖ-ਵੱਖ ਥਾਣਿਆਂ ‘ਚ ਕਰੀਬ 9 ਮਾਮਲੇ ਦਰਜ ਹਨ। ਮੁਲਜ਼ਮਾਂ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਲੁੱਟਖੋਹ ਤੇ ਤਸਕਰੀ ਆਦਿ ਦੇ ਕੇਸ ਦਰਜ ਹਨ। ਪੁਲਿਸ ਮੁਲਜ਼ਮਾਂ ਨੂੰ ਫੜਨ ਲਈ ਕਾਫੀ ਸਮੇਂ ਤੋਂ ਕੋਸ਼ਿਸ਼ ਕਰ ਰਹੀ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...