Jallianwala Bagh: ਜੱਲ੍ਹਿਆਂਵਾਲਾ ਬਾਗ ਕਾਂਡ ਦੀ ਬਰਸੀ ‘ਤੇ ਛਲਕਿਆਂ ਸ਼ਹੀਦ ਪਰਿਵਾਰਾਂ ਦਾ ਦਰਦ
Shaheed Families ਨੇ ਕਿਹਾ ਕਿ ਚਾਹੇ ਉਹ ਕੇਂਦਰ ਦੀ ਸਰਕਾਰ ਹੋਵੇ ਤੇ ਜਾਂ ਪੰਜਾਬ ਦੀ ਸਰਕਾਰ ਹੋਵੇ ਇਹ ਸਿਰਫ਼ ਤੇ ਸਿਰਫ਼ ਉਸੇ ਦਿਨ ਹੀ ਇਨ੍ਹਾਂ ਸ਼ਹੀਦਾਂ ਨੂੰ ਯਾਦ ਕਰਦੇ ਹਨ ਜਦੋਂ ਇਨ੍ਹਾਂ ਦਾ ਦਿਹਾੜਾ ਮਨਾਉਣ ਦਾ ਸਮਾਂ ਹੁੰਦਾ ਹੈ। ਬਾਕੀ ਸਮਾਂ ਉਹ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ।
ਅੰਮ੍ਰਿਤਸਰ ਨਿਊਜ: 13 ਅਪਰੈਲ 1919 ਵਿੱਚ ਜੱਲ੍ਹਿਆਂਵਾਲੇ ਬਾਗ਼ ਦੇ ਵਿਚ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਹਰ ਸਾਲ ਵਾਂਗ ਇਸ ਸਾਲ ਵੀ ਸ਼ਰਧਾਂਜਲੀ ਸਮਾਗਮ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੇ ਉਨ੍ਹਾਂ ਨੂੰ ਭਿੱਜੀਆਂ ਅੱਖਾਂ ਨਾਲ ਸ਼ਰਧਾਂਜਲੀ ਦਿੱਤੀ ਅਤੇ ਵਿਛੜੀਆਂ ਰੂਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ।
ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਇੱਥੇ ਸ਼ਹੀਦਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਨ ਆਏ ਹਾਂ। ਸ਼ਹੀਦ ਪਰਿਵਾਰਾਂ ਦੇ ਮੈਂਬਰ ਸੁਨੀਲ ਕਪੂਰ ਨੇ ਕਿਹਾ ਕਿ ਅੱਜ ਵੀ ਉਹ ਮੰਜ਼ਰ ਅੱਖਾਂ ਅੱਗੇ ਆ ਜਾਂਦਾ ਹੈ ਤੇ ਰੂਹ ਕੰਬ ਜਾਂਦੀ ਹੈ ਪਰ ਸਰਕਾਰਾਂ ਵੱਲੋਂ ਇਨ੍ਹਾਂ ਸ਼ਹੀਦ ਪਰਿਵਾਰਾਂ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ ਜਾ ਰਿਹਾ।
ਉਨ੍ਹਾਂ ਕਿਹਾ ਕਿ ਸਰਕਾਰਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੀ ਭੁੱਲ ਗਈਆਂ ਹਨ। ਉਨ੍ਹਾਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਮੰਗ ਕਰਦੇ ਆ ਰਹੇ ਹਾਂ ਕਿ ਉਨ੍ਹਾਂ ਨੂੰ ਸ਼ਹੀਦਾਂ ਦੇ ਪਰਿਵਾਰਾਂ ਦਾ ਦਰਜਾ ਦਿੱਤਾ ਜਾਵੇ ਤੇ ਸਾਡੇ ਉੱਤੇ ਬ੍ਰਿਟਿਸ਼ ਹਕੂਮਤ ਵਲੇ ਜੋ ਅਤਿਵਾਦ ਦਾ ਟੈਗ ਲੱਗਾ ਹੈ ਉਸ ਨੂੰ ਹਟਾਇਆ ਜਾ, ਪਰ ਕੇਂਦਰ ਸਰਕਾਰ ਵੱਲੋਂ ਕੋਈ ਵੀ ਉਪਰਾਲਾ ਨਹੀਂ ਕੀਤਾ ਜਾ ਰਿਹਾ। ਉਹ ਅੱਜ ਦੇ ਇਸ ਦਿਨ ਨੂੰ ਕਾਲੇ ਦਿਨ ਵਜੋਂ ਵੀ ਮਨਾਉਂਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਨੂੰ ਸਾਡਾ ਬਣਦਾ ਮਾਣ ਸਨਮਾਨ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਉਹ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦਾ ਬਾਈਕਾਟ ਵੀ ਕਰਦੇ ਰਹਿਣਗੇ। ਉਨ੍ਹਾਂ ਕਿਹਾ ਘਟੋ ਘਟ ਇਸ ਕਾਂਡ ਚ ਮਾਰੇ ਗਏ ਸਾਡੇ ਪਰਿਵਾਰਕ ਮੈਂਬਰਾਂ ਨੂੰ ਸਰਕਾਰ ਸ਼ਹੀਦਾਂ ਦਾ ਦਰਜਾ ਤਾਂ ਦੇ ਦੇਵੇ। ਅਸੀਂ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੂਰਮ ਨੂੰ ਅਪੀਲ ਕਰਦੇ ਹਾ ਸਾਡੇ ਪਰਿਵਾਰਾਂ ਨੂੰ ਸ਼ਹੀਦਾਂ ਦਾ ਦਰਜਾ ਦਿੱਤਾ ਜਾਵੇ।
Whatsapp Video 2023-04-13 At 5.01.07 Pm
0 seconds of 2 minutes, 50 secondsVolume 90%
Press shift question mark to access a list of keyboard shortcuts
Keyboard Shortcuts
Shortcuts Open/Close/ or ?
Play/PauseSPACE
Increase Volume↑
Decrease Volume↓
Seek Forward→
Seek Backward←
Captions On/Offc
Fullscreen/Exit Fullscreenf
Mute/Unmutem
Decrease Caption Size-
Increase Caption Size+ or =
Seek %0-9