ਪਹਿਲਵਾਨਾਂ ਨੂੰ ਸਮਰਥਨ ਦੇਣ Jantar Mantra ਪਹੁੰਚੇਗੀ SGPC: ਜਥੇਦਾਰ ਨੂੰ ਹਟਾਉਣ ਨੂੰ ਲੈ ਕੇ ਨਹੀਂ ਹੋਇਆ ਕੋਈ ਫੈਸਲਾ
ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਬਾਰੇ ਹੀ ਚਰਚਾ ਹੋਈ। ਸੁਣਨ ਵਿੱਚ ਆਇਆ ਹੈ ਕਿ ਬਹੁਤੇ ਅਕਾਲੀ ਆਗੂਆਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦੇ ਫੈਸਲੇ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਦੂਜੇ ਪਾਸੇ ਜੋ ਸਥਿਤੀ ਪੈਦਾ ਹੋ ਰਹੀ ਹੈ, ਉਸ ਵਿਚ ਦੋਵਾਂ ਤਖਤਾਂ ਦੀ ਜ਼ਿੰਮੇਵਾਰੀ ਲੈਣ ਲਈ ਵੀ ਕੋਈ ਤਿਆਰ ਨਹੀਂ ਹੈ।
ਅੰਮ੍ਰਿਤਸਰ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਸ਼ਨੀਵਾਰ ਨੂੰ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੂੰ ਹਟਾਉਣ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਦਾ ਅੰਤ ਹੋ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਥੇਦਾਰ ਨੂੰ ਹਟਾਉਣ ਦੇ ਫੈਸਲੇ ਨੂੰ ਲੈ ਕੇ ਅਕਾਲੀ ਦਲ ‘ਚ ਹੀ ਫੁੱਟ ਦਿਖਾਈ ਦੇ ਰਹੀ ਸੀ, ਜਿਸ ਤੋਂ ਬਾਅਦ ਇਸ ‘ਤੇ ਫੈਸਲਾ ਟਾਲ ਦਿੱਤਾ ਗਿਆ ਸੀ। ਇਸ ਤੋਂ ਬਾਅਦ ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ।
ਵਫ਼ਦ ਜੰਤਰ-ਮੰਤਰ ਜਾਵੇਗਾ-ਧਾਮੀ
ਸ਼੍ਰੋਮਣੀ ਕਮੇਟੀ ਵੀ ਹੁਣ ਪਹਿਲਵਾਨਾਂ ਦੇ ਹੱਕ ਵਿੱਚ ਉਤਰ ਆਈ ਹੈ। ਸ਼੍ਰੋਮਣੀ ਕਮੇਟੀ ਦਾ ਵਫ਼ਦ ਜਲਦੀ ਹੀ ਦਿੱਲੀ ਦੇ ਜੰਤਰ-ਮੰਤਰ ਪੁੱਜੇਗਾ। ਜਿੱਥੇ ਸ਼੍ਰੋਮਣੀ ਕਮੇਟੀ ਮੈਂਬਰ ਪਹਿਲਵਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨਗੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਰੀਰਕ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਮਹਿਲਾ ਪਹਿਲਵਾਨਾਂ ਨੂੰ ਵੀ ਮਿਲਣਗੇ।
ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੱਕ ਪਾਸੇ ਸਰਕਾਰਾਂ ਬੱਚੀਆਂ ਨੂੰ ਉੱਚਾ ਚੁੱਕਣ ਦੀ ਗੱਲ ਕਰਦੀਆਂ ਹਨ, ਜਦਕਿ ਦੂਜੇ ਪਾਸੇ ਦੇਸ਼ ਦਾ ਨਾਂ ਰੋਸ਼ਨ ਕਰਨ ਵਾਲੀਆਂ ਓਲੰਪੀਅਨ ਭਲਵਾਨ ਲੜਕੀਆਂ ਕੇਂਦਰ ਸਰਕਾਰ ਦੇ ਬਰੂਹਾਂ ਤੇ ਬੈਠ ਕੇ ਇਨਸਾਫ਼ ਲਈ ਲੜ ਰਹੀਆਂ ਹਨ। ਉਨ੍ਹਾਂ ਕਿਹਾ ਇਹ ਮਾਮਲਾ ਲੜਕੀਆਂ ਦੀ ਇੱਜਤ ਅਤੇ ਸਨਮਾਨ ਨਾਲ ਜੁੜਿਆ ਹੋਇਆ ਹੈ ਜਿਸ ਪ੍ਰਤੀ ਸਰਕਾਰ ਸੰਜੀਦਗੀ ਦਿਖਾ ਕਿ ਦੋਸ਼ੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਨੂੰ ਅਮਲ ਵਿੱਚ ਲਿਆਵੇ।
ਪੁਲਿਸ ਦੇ ਰਵੱਈਏ ਤੋਂ ਨਾਰਾਜ਼ ਐਸ.ਜੀ.ਪੀ.ਸੀ
ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿੱਚ ਪੁਲਿਸ ਖ਼ਿਲਾਫ਼ ਵੀ ਨਾਰਾਜ਼ਗੀ ਪ੍ਰਗਟਾਈ ਗਈ। ਦਰਅਸਲ ਪਿਛਲੇ ਕੁਝ ਸਮੇਂ ਤੋਂ ਸੋਸ਼ਲ ਮੀਡੀਆ ‘ਤੇ ਸਿੱਖਾਂ ਖਿਲਾਫ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਮੀਡੀਆ ਵਿੰਗ ਨੇ ਕੁਝ ਖਾਤਿਆਂ ਦੀ ਪੜਤਾਲ ਕਰਕੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਪਰ ਪੁਲਿਸ ਨੇ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਕਦਮ ਨਹੀਂ ਚੁੱਕਿਆ। ਦੂਜੇ ਪਾਸੇ ਡਾਂਗਮਾਰ ਗੁਰਦੁਆਰਾ ਸਾਹਿਬ ਵਿੱਚ ਬੋਧੀ ਮੰਦਰ ਦੀ ਉਸਾਰੀ ਦੇ ਮਾਮਲੇ ਵਿੱਚ ਇੱਕ ਵਫ਼ਦ ਜਲਦੀ ਹੀ ਤਿੱਬਤੀ ਧਾਰਮਿਕ ਆਗੂਆਂ ਨੂੰ ਮਿਲੇਗਾ ਅਤੇ ਕੋਈ ਹੱਲ ਕੱਢਿਆ ਜਾਵੇਗਾ।
ਇਹ ਵੀ ਪੜ੍ਹੋ
ਰਾਘਵ-ਪਰਿਣੀਤੀ ਦੀ ਮੰਗਣੀ ‘ਚ ਹੋਏ ਸਨ ਸ਼ਾਮਿਲ
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਅਦਾਕਾਰਾ ਪਰਿਣੀਤੀ ਚੋਪੜਾ ਦੀ ਸਗਾਈ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਸੀ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਤੋਂ ਹਟਾਉਣ ਦੇ ਫੈਸਲੇ ਨਾਲ ਅਕਾਲੀ ਦਲ ਵਿੱਚ ਹੀ ਫੁੱਟ ਪੈ ਸਕਦੀ ਸੀ।
ਗਿਆਨੀ ਹਰਪ੍ਰੀਤ ਸਿੰਘ ਦਾ ਇਹ ਹੈ ਪੂਰਾ ਮਾਮਲਾ
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਅਦਾਕਾਰਾ ਪਰਿਣੀਤੀ ਚੋਪੜਾ ਦੀ ਸਗਾਈ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਸੀ। ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਤੋਂ ਹਟਾਉਣ ਦੇ ਫੈਸਲੇ ਨਾਲ ਅਕਾਲੀ ਦਲ ਵਿੱਚ ਹੀ ਫੁੱਟ ਪੈ ਗਈ ਹੈ।
ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪੁਰਾਣੇ ਸਾਥੀ ਅਤੇ ਸੁਖਬੀਰ ਬਾਦਲ (Sukhbir Badal) ਦੇ ਸਮਰਥਕ ਇਸ ਮੁੱਦੇ ‘ਤੇ ਇਕ-ਦੂਜੇ ਦੇ ਸਾਹਮਣੇ ਆ ਗਏ ਹਨ। ਜਦੋਂ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦਾ ਮਾਮਲਾ ਗਿਆਨੀ ਹਰਪ੍ਰੀਤ ਸਿੰਘ ਤੱਕ ਪਹੁੰਚਿਆ ਤਾਂ ਉਨ੍ਹਾਂ ਦੀ ਬਾਗੀ ਸੁਰ ਵੀ ਸਾਹਮਣੇ ਆ ਗਈ। ਜਿਸ ਤੋਂ ਬਾਅਦ ਸੁਖਬੀਰ ਬਾਦਲ ਨੂੰ ਵੀ ਡਰ ਸਤਾਉਣ ਲੱਗ ਪਿਆ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਸੀਨੀਅਰ ਆਗੂਆਂ ਦੀ ਮਦਦ ਨਾਲ ਅਕਾਲੀ ਦਲ ਖਿਲਾਫ ਬਗਾਵਤ ਭੜਕਾ ਸਕਦੇ ਹਨ।
ਪ੍ਰਕਾਸ਼ ਸਿੰਘ ਬਾਦਲ ਦੀ ਕਮੀ ਦਿਖੀ
ਇਸ ਮਾਹੌਲ ਵਿੱਚ ਸੁਖਬੀਰ ਬਾਦਲ ਨੂੰ ਇੱਕ ਵਾਰ ਫਿਰ ਆਪਣੇ ਪਿਤਾ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੀ ਯਾਦ ਆ ਗਈ। ਮਾਲਵੇ ਦੇ ਦੋ ਸੀਨੀਅਰ ਅਕਾਲੀ ਆਗੂਆਂ ਨੇ ਸੁਖਬੀਰ ਬਾਦਲ ਨੂੰ ਸਮਝਾਇਆ ਕਿ ਵੱਡੇ ਬਾਦਲ ਦੇ ਜਾਣ ਤੋਂ ਬਾਅਦ ਮਾਹੌਲ ਬਦਲ ਗਿਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੀਨੀਅਰ ਅਕਾਲੀ ਆਗੂਆਂ ਦਾ ਸਮਰਥਨ ਹਾਸਲ ਹੈ। ਜੇਕਰ ਅਕਾਲੀ ਦਲ ‘ਚ ਵਿਰੋਧ ਸ਼ੁਰੂ ਹੋ ਗਿਆ ਤਾਂ ਉਨ੍ਹਾਂ ਦਾ ਹੀ ਨੁਕਸਾਨ ਹੋਵੇਗਾ। ਜਿਸ ਤੋਂ ਬਾਅਦ ਸੁਖਬੀਰ ਬਾਦਲ ਨੇ ਫੈਸਲਾ ਫਿਲਹਾਲ ਟਾਲ ਦਿੱਤਾ ਹੈ।
ਜ਼ਿਆਦਾਤਰ ਆਗੂ ਕਰ ਚੁੱਕੇ ਵਿਰੋਧ
ਇਸ ਮੀਟਿੰਗ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਈ ਅਕਾਲੀ ਆਗੂਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਬਾਰੇ ਹੀ ਚਰਚਾ ਹੋਈ। ਸੁਣਨ ਵਿੱਚ ਆਇਆ ਹੈ ਕਿ ਬਹੁਤੇ ਅਕਾਲੀ ਆਗੂਆਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦੇ ਫੈਸਲੇ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਦੂਜੇ ਪਾਸੇ ਜੋ ਸਥਿਤੀ ਪੈਦਾ ਹੋ ਰਹੀ ਹੈ, ਉਸ ਵਿਚ ਦੋਵਾਂ ਤਖਤਾਂ ਦੀ ਜ਼ਿੰਮੇਵਾਰੀ ਲੈਣ ਲਈ ਵੀ ਕੋਈ ਤਿਆਰ ਨਹੀਂ ਹੈ।