ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Word War: ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਸੀਐੱਮ ਨੂੰ ਜਵਾਬ- ‘ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨਾ ਮੇਰਾ ਅਧਿਕਾਰ’

Tweet War: ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਵੱਲੋਂ ਦਿੱਤੇ ਗਏ 24 ਘੰਟਿਆਂ ਦੇ ਅਲਟੀਮੇਟਮ ਦੇ ਮੁੱਖ ਮੰਤਰੀ ਨੇ ਟਵੀਟ ਕਰ ਤਿੱਖਾ ਜਵਾਬ ਦਿੱਤਾ ਤਾਂ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਉਸੇ ਅੰਦਾਜ ਚ ਟਵੀਟ ਕਰਕੇ ਉਨ੍ਹਾਂ ਦੇ ਵਾਰ ਤੇ ਪਲਟਵਾਰ ਕੀਤਾ ਹੈ।

Word War: ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਸੀਐੱਮ ਨੂੰ ਜਵਾਬ- 'ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨਾ ਮੇਰਾ ਅਧਿਕਾਰ'
Word War: ਜਥੇਦਾਰ ਦੀ ਸੀਐੱਮ ਨੂੰ ਨਸੀਹਤ, ਬੋਲੇ- ‘ਸਿੱਖ ਕੌਮ ਨੂੰ ਜਿੰਨਾ ਦਬਾਵੋਗੇ ਉਨਾਂ ਹੀ ਭਰ ਕੇ ਸਾਹਮਣੇ ਆਵੇਗੀ’
Follow Us
kusum-chopra
| Updated On: 28 Mar 2023 20:14 PM IST
ਆਪਰੇਸ਼ਨ ਅਮ੍ਰਿਤਪਾਲ ਦੌਰਾਨ ਫੜੇ ਗਏ ਸਿੱਖ ਨੌਜਵਾਨਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੀ ਅਕਾਲ ਤਖਤ ਵੱਲੋਂ ਦਿੱਤੇ ਗਏ ਅਲਟੀਮੇਟਮ ਨੂੰ ਲੈ ਕੇ ਸੂਬੇ ਦੀ ਸਿਆਸਤ ਭੱਖਦੀ ਨਜਰ ਆ ਰਹੀ ਹੈ। ਬੀਤੇ ਕੱਲ ਜੱਥੇਦਾਰ ਗਿਆਨੀ ਗੁਰਪ੍ਰੀਤ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ ਦਿੱਤੇ 24 ਘੰਟਿਆਂ ਦੇ ਅਲਟੀਮੇਟਮ ਤੇ ਮੁੱਖ ਮੰਤਰੀ ਨੇ ਟਵੀਟ ਕਰਕੇ ਤਿੱਖਾ ਪਲਟਵਾਰ ਕੀਤਾ ਹੈ। ਹੁਣ ਮੁੱਖ ਮੰਤਰੀ ਦੇ ਟਵੀਟ ਦਾ ਜਵਾਬ ਦਿੰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਲੰਬਾ ਚੌੜਾ ਟਵੀਟ ਕੀਤਾ ਹੈ। ਜੱਥੇਦਾਰ ਨੇ ਲਿਖਿਆ, ਭਗਵੰਤ ਮਾਨ ਜੀ, ਜਿਵੇਂ ਤੁਸੀ ਪੰਜਾਬ ਦੀ ਨੁਮਾਇਦਗੀ ਕਰਦੇ ਹੋ,ਉਸ ਤਰਾਂ ਮੈਂ ਵੀ ਅਪਣੀ ਕੌਮ ਦਾ ਨਿਮਾਣਾ ਜਿਹਾ ਨੁਮਾਇਦਾ ਹਾਂ। ਮੈਂਨੂੰ ਵੀ ਅਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਦਾ ਅਧਿਕਾਰ ਹੈ ਤੇ ਮੇਰਾ ਫਰਜ ਵੀ। ਤੁਸੀ ਠੀਕ ਕਿਹਾ ਅਕਸਰ ਹੀ ਭੋਲੇ ਭਾਲੇ ਧਾਰਮਿਕ ਲੋਕਾਂ ਨੂੰ ਰਾਜਨੀਤਕ ਲੋਕ ਵਰਤ ਜਾਂਦੇ ਆ। ਪਰ ਮੈਂ ਇਸ ਪੱਖੋਂ ਪੂਰਾ ਸੁਚੇਤ ਹਾਂ। ਪਰ ਤੁਸੀਂ ਧਿਆਨ ਰੱਖੋ ਅਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਨੂੰ ਤੰਦੂਰ ਵਾਂਗ ਮਘਦਾ ਰਖਣ ਲਈ ਆਪ ਜੀ ਵਰਗੇ ਰਾਜਨੀਤਕ ਲੋਕਾਂ ਨੂੰ ਰਾਜਨੀਤਕ ਲੋਕ ਨਾ ਵਰਤ ਜਾਣ। ਰਾਜਨੀਤੀ ਲਈ ਸੰਵਾਦ ਬਾਅਦ ਵਿਚ ਕਰਾਂਗੇ।ਪਹਿਲਾਂ ਆਓ ਰਲ ਕੇ ਪੰਜਾਬ ਬਚਾਈਏ ਤੇ ਘਰ ਉਡੀਕ ਰਹੀਆਂ ਮਾਵਾਂ ਨੂੰ ਉਨਾ ਦੇ ਜੇਲੀਂ ਡੱਕੇ ਨਿਰਦੋਸ਼ ਪੁੱਤਰਾਂ ਨਾਲ ਮਿਲਾਈਏ ਤੇ ਅਸੀਸ ਲਈਏ।ਵਾਹਿਗੁਰੂ ਭਲੀ ਕਰੇ। ਦੱਸ ਦੇਈਏ ਕਿ ਆਪਰੇਸ਼ਨ ਅਮ੍ਰਿਤਪਾਲ (Operation Amritpal) ਦੌਰਾਨ ਫੜੇ ਗਏ ਸਿੱਖ ਨੌਜਵਾਨਾਂ ਨੂੰ ਲੈ ਕੇ ਬੀਤੇ ਦਿਨ ਸ੍ਰੀ ਅਕਾਲ ਤਖਤ ਸਾਹਿਬ (Shri Akal Takht Sahib)ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਰਕਾਰ ਨੂੰ ਦਿੱਤੀ ਗਏ 24 ਘੰਟਿਆਂ ਦੇ ਅਲਟੀਮੇਟਮ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੱਖਾ ਪਲਟਵਾਰ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰ ਜੱਥੇਦਾਰ ਤੇ ਵੱਡੇ ਸਵਾਲ ਖੜੇ ਕੀਤੇ ਹਨ। ਮੁੱਥ ਮੰਤਰੀ ਨੇ ਆਪਣੇ ਟਵੀਟ ਚ ਲਿੱਖਿਆ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ…ਸਭ ਨੂੰ ਪਤਾ ਹੈ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ। ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ…ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ…। ਦੱਸ ਦਈਏ ਕਿ ਬੀਤੇ ਦਿਨ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਜਥੇਬੰਦੀਆਂ, ਸਿੱਖ ਵਿਦਵਾਨਾਂ, ਪੱਤਰਕਾਰਾਂ ਤੇ ਬੁੱਧੀਜੀਵੀਆਂ ਦੀ ਬੈਠਕ ਸੱਦੀ ਗਈ ਸੀ। ਮੀਟਿੰਗ ਵਿੱਚ ਸਿੱਖ ਬੁੱਧੀਜੀਵੀਆਂ ਵੱਲੋਂ ਆਪਰੇਸ਼ਨ ਅੰਮ੍ਰਿਤਪਾਲ ਦਾ ਵਿਰੋਧ ਜਤਾਇਆ ਗਿਆ ਸੀ। ਬੈਠਕ ਦੌਰਾਨ ਜੱਥੇਦਾਰ ਨੇ ਸੂਬਾ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਸੀ ਕਿ ਉਹ ਅਗਲੇ 24 ਘੰਟਿਆਂ ਦੇ ਅੰਦਰ ਆਪਰੇਸ਼ਨ ਅਮ੍ਰਿਤਪਾਲ ਦੌਰਾਨ ਫੜੇ ਸਾਰੇ ਸਿੱਖ ਨੌਜਵਾਨਾਂ ਨੂੰ ਰਿਹਾ ਕਰੇ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਸਿੱਖ ਜਥੇਬੰਦੀਆਂ ਤੇ ਸੰਪਰਦਾਵਾਂ ਨੂੰ ਨਾਲ ਲੈ ਕੇ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਖਾਲਸਾ ਵਹੀਰ ਸ਼ੁਰੂ ਕੀਤੀ ਜਾਵੇਗੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ...
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!...
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...