Word War: ਜਥੇਦਾਰ ਦੀ ਸੀਐੱਮ ਨੂੰ ਨਸੀਹਤ, ਬੋਲੇ- 'ਸਿੱਖ ਕੌਮ ਨੂੰ ਜਿੰਨਾ ਦਬਾਵੋਗੇ ਉਨਾਂ ਹੀ ਭਰ ਕੇ ਸਾਹਮਣੇ ਆਵੇਗੀ'
ਆਪਰੇਸ਼ਨ ਅਮ੍ਰਿਤਪਾਲ ਦੌਰਾਨ ਫੜੇ ਗਏ
ਸਿੱਖ ਨੌਜਵਾਨਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੀ ਅਕਾਲ ਤਖਤ ਵੱਲੋਂ ਦਿੱਤੇ ਗਏ ਅਲਟੀਮੇਟਮ ਨੂੰ ਲੈ ਕੇ ਸੂਬੇ ਦੀ ਸਿਆਸਤ ਭੱਖਦੀ ਨਜਰ ਆ ਰਹੀ ਹੈ। ਬੀਤੇ ਕੱਲ ਜੱਥੇਦਾਰ ਗਿਆਨੀ ਗੁਰਪ੍ਰੀਤ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ ਦਿੱਤੇ 24 ਘੰਟਿਆਂ ਦੇ ਅਲਟੀਮੇਟਮ ਤੇ ਮੁੱਖ ਮੰਤਰੀ ਨੇ ਟਵੀਟ ਕਰਕੇ ਤਿੱਖਾ ਪਲਟਵਾਰ ਕੀਤਾ ਹੈ। ਹੁਣ ਮੁੱਖ ਮੰਤਰੀ ਦੇ ਟਵੀਟ ਦਾ ਜਵਾਬ ਦਿੰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਲੰਬਾ ਚੌੜਾ ਟਵੀਟ ਕੀਤਾ ਹੈ।
ਜੱਥੇਦਾਰ ਨੇ ਲਿਖਿਆ, ਭਗਵੰਤ ਮਾਨ ਜੀ, ਜਿਵੇਂ ਤੁਸੀ ਪੰਜਾਬ ਦੀ ਨੁਮਾਇਦਗੀ ਕਰਦੇ ਹੋ,ਉਸ ਤਰਾਂ ਮੈਂ ਵੀ ਅਪਣੀ ਕੌਮ ਦਾ ਨਿਮਾਣਾ ਜਿਹਾ ਨੁਮਾਇਦਾ ਹਾਂ। ਮੈਂਨੂੰ ਵੀ ਅਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਦਾ ਅਧਿਕਾਰ ਹੈ ਤੇ ਮੇਰਾ ਫਰਜ ਵੀ। ਤੁਸੀ ਠੀਕ ਕਿਹਾ ਅਕਸਰ ਹੀ ਭੋਲੇ ਭਾਲੇ ਧਾਰਮਿਕ ਲੋਕਾਂ ਨੂੰ ਰਾਜਨੀਤਕ ਲੋਕ ਵਰਤ ਜਾਂਦੇ ਆ। ਪਰ ਮੈਂ ਇਸ ਪੱਖੋਂ ਪੂਰਾ ਸੁਚੇਤ ਹਾਂ। ਪਰ ਤੁਸੀਂ ਧਿਆਨ ਰੱਖੋ ਅਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਨੂੰ ਤੰਦੂਰ ਵਾਂਗ ਮਘਦਾ ਰਖਣ ਲਈ ਆਪ ਜੀ ਵਰਗੇ ਰਾਜਨੀਤਕ ਲੋਕਾਂ ਨੂੰ ਰਾਜਨੀਤਕ ਲੋਕ ਨਾ ਵਰਤ ਜਾਣ। ਰਾਜਨੀਤੀ ਲਈ ਸੰਵਾਦ ਬਾਅਦ ਵਿਚ ਕਰਾਂਗੇ।ਪਹਿਲਾਂ ਆਓ ਰਲ ਕੇ ਪੰਜਾਬ ਬਚਾਈਏ ਤੇ ਘਰ ਉਡੀਕ ਰਹੀਆਂ ਮਾਵਾਂ ਨੂੰ ਉਨਾ ਦੇ ਜੇਲੀਂ ਡੱਕੇ ਨਿਰਦੋਸ਼ ਪੁੱਤਰਾਂ ਨਾਲ ਮਿਲਾਈਏ ਤੇ ਅਸੀਸ ਲਈਏ।ਵਾਹਿਗੁਰੂ ਭਲੀ ਕਰੇ।
ਦੱਸ ਦੇਈਏ ਕਿ
ਆਪਰੇਸ਼ਨ ਅਮ੍ਰਿਤਪਾਲ (Operation Amritpal) ਦੌਰਾਨ ਫੜੇ ਗਏ ਸਿੱਖ ਨੌਜਵਾਨਾਂ ਨੂੰ ਲੈ ਕੇ ਬੀਤੇ ਦਿਨ
ਸ੍ਰੀ ਅਕਾਲ ਤਖਤ ਸਾਹਿਬ (Shri Akal Takht Sahib)ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਰਕਾਰ ਨੂੰ ਦਿੱਤੀ ਗਏ 24 ਘੰਟਿਆਂ ਦੇ ਅਲਟੀਮੇਟਮ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੱਖਾ ਪਲਟਵਾਰ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰ ਜੱਥੇਦਾਰ ਤੇ ਵੱਡੇ ਸਵਾਲ ਖੜੇ ਕੀਤੇ ਹਨ।
ਮੁੱਥ ਮੰਤਰੀ ਨੇ ਆਪਣੇ ਟਵੀਟ ਚ ਲਿੱਖਿਆ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ…ਸਭ ਨੂੰ ਪਤਾ ਹੈ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ। ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ…ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ…।
ਦੱਸ ਦਈਏ ਕਿ ਬੀਤੇ ਦਿਨ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ
ਸਿੱਖ ਜਥੇਬੰਦੀਆਂ, ਸਿੱਖ ਵਿਦਵਾਨਾਂ, ਪੱਤਰਕਾਰਾਂ ਤੇ ਬੁੱਧੀਜੀਵੀਆਂ ਦੀ ਬੈਠਕ ਸੱਦੀ ਗਈ ਸੀ। ਮੀਟਿੰਗ ਵਿੱਚ ਸਿੱਖ ਬੁੱਧੀਜੀਵੀਆਂ ਵੱਲੋਂ ਆਪਰੇਸ਼ਨ ਅੰਮ੍ਰਿਤਪਾਲ ਦਾ ਵਿਰੋਧ ਜਤਾਇਆ ਗਿਆ ਸੀ। ਬੈਠਕ ਦੌਰਾਨ ਜੱਥੇਦਾਰ ਨੇ ਸੂਬਾ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਸੀ ਕਿ ਉਹ ਅਗਲੇ 24 ਘੰਟਿਆਂ ਦੇ ਅੰਦਰ ਆਪਰੇਸ਼ਨ ਅਮ੍ਰਿਤਪਾਲ ਦੌਰਾਨ ਫੜੇ ਸਾਰੇ ਸਿੱਖ ਨੌਜਵਾਨਾਂ ਨੂੰ ਰਿਹਾ ਕਰੇ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਸਿੱਖ ਜਥੇਬੰਦੀਆਂ ਤੇ ਸੰਪਰਦਾਵਾਂ ਨੂੰ ਨਾਲ ਲੈ ਕੇ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਖਾਲਸਾ ਵਹੀਰ ਸ਼ੁਰੂ ਕੀਤੀ ਜਾਵੇਗੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ