Gaini Raghbir Singh: ਜਥੇਦਾਰ ਗਿਆਨੀ ਰਘਬੀਰ ਸਿੰਘ ਅੱਜ ਸੰਭਾਲਣਗੇ ਅਹੁਦਾ, ਧਾਰਮਿਕ ਸੰਗਠਨਾਂ ਦੇ ਨੁਮਾਇੰਦੇ ਹੋਣਗੇ ਸ਼ਾਮਲ
ਜਥੇਦਾਰ ਗਿਆਨੀ ਰਘਬੀਰ ਸਿੰਘ ਅੱਜ ਆਪਣਾ ਅਹੁਦਾ ਸੰਭਾਲਣਗੇ। ਜਿਸ ਤੋਂ ਬਾਅਦ ਉਹ ਸਿੱਖ ਕੌਮ ਨੂੰ ਪਹਿਲਾ ਸੰਦੇਸ਼ ਜਾਰੀ ਕਰਨਗੇ।
Photo: Twitter
ਅੰਮ੍ਰਿਤਸਰ ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ (Gaini Raghbir Singh) ਅੱਜ ਆਪਣਾ ਅਹੁਦਾ ਸੰਭਾਲਣਗੇ। ਇਸ ਮੌਕੇ ਵੱਖ-ਵੱਖ ਧਾਰਮਿਕ ਸੰਗਠਨਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਗਿਆਨੀ ਰਘਬੀਰ ਸਿੰਘ ਆਪਣਾ ਅਹੁਦਾ ਸੰਭਾਲਣ ਤੋਂ ਬਆਦ ਸਿੱਖ ਕੌਮ ਨੂੰ ਆਪਣਾ ਪਹਿਲਾ ਸੰਦੇਸ਼ ਜਾਰੀ ਕਰਨਗੇ।
ਮਿਲੀ ਜਾਣਕਾਰੀ ਮੁਤਾਬਕ ਇਹ ਪ੍ਰੋਗਰਾਮ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਵਿਖੇ ਹੋਵੇਗਾ। ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਵੀ ਮੌਜੂਦ ਰਹਿਣਗੇ।


