Gaini Raghbir Singh: ਜਥੇਦਾਰ ਗਿਆਨੀ ਰਘਬੀਰ ਸਿੰਘ ਅੱਜ ਸੰਭਾਲਣਗੇ ਅਹੁਦਾ, ਧਾਰਮਿਕ ਸੰਗਠਨਾਂ ਦੇ ਨੁਮਾਇੰਦੇ ਹੋਣਗੇ ਸ਼ਾਮਲ | Jathedar Giani Raghbir Singh will take charge from today read the full story in Punjabi Punjabi news - TV9 Punjabi

Gaini Raghbir Singh: ਜਥੇਦਾਰ ਗਿਆਨੀ ਰਘਬੀਰ ਸਿੰਘ ਅੱਜ ਸੰਭਾਲਣਗੇ ਅਹੁਦਾ, ਧਾਰਮਿਕ ਸੰਗਠਨਾਂ ਦੇ ਨੁਮਾਇੰਦੇ ਹੋਣਗੇ ਸ਼ਾਮਲ

Updated On: 

22 Jun 2023 09:21 AM

ਜਥੇਦਾਰ ਗਿਆਨੀ ਰਘਬੀਰ ਸਿੰਘ ਅੱਜ ਆਪਣਾ ਅਹੁਦਾ ਸੰਭਾਲਣਗੇ। ਜਿਸ ਤੋਂ ਬਾਅਦ ਉਹ ਸਿੱਖ ਕੌਮ ਨੂੰ ਪਹਿਲਾ ਸੰਦੇਸ਼ ਜਾਰੀ ਕਰਨਗੇ।

Gaini Raghbir Singh: ਜਥੇਦਾਰ ਗਿਆਨੀ ਰਘਬੀਰ ਸਿੰਘ ਅੱਜ ਸੰਭਾਲਣਗੇ ਅਹੁਦਾ, ਧਾਰਮਿਕ ਸੰਗਠਨਾਂ ਦੇ ਨੁਮਾਇੰਦੇ ਹੋਣਗੇ ਸ਼ਾਮਲ

Photo: Twitter

Follow Us On

ਅੰਮ੍ਰਿਤਸਰ ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ (Gaini Raghbir Singh) ਅੱਜ ਆਪਣਾ ਅਹੁਦਾ ਸੰਭਾਲਣਗੇ। ਇਸ ਮੌਕੇ ਵੱਖ-ਵੱਖ ਧਾਰਮਿਕ ਸੰਗਠਨਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਗਿਆਨੀ ਰਘਬੀਰ ਸਿੰਘ ਆਪਣਾ ਅਹੁਦਾ ਸੰਭਾਲਣ ਤੋਂ ਬਆਦ ਸਿੱਖ ਕੌਮ ਨੂੰ ਆਪਣਾ ਪਹਿਲਾ ਸੰਦੇਸ਼ ਜਾਰੀ ਕਰਨਗੇ।
ਮਿਲੀ ਜਾਣਕਾਰੀ ਮੁਤਾਬਕ ਇਹ ਪ੍ਰੋਗਰਾਮ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਵਿਖੇ ਹੋਵੇਗਾ। ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਵੀ ਮੌਜੂਦ ਰਹਿਣਗੇ।

ਸਮਾਗਮ ਨੂੰ ਲੈ ਕੇ ਜੋਰਾਂ ‘ਤੇ ਤਿਆਰੀਆਂ

ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Gaini Harpreet Singh) ਨੇ 16 ਜੂਨ ਨੂੰ ਸਵੈ ਇੱਛਾ ਨਾਲ ਆਪਣਾ ਅਹੁਦਾ ਛੱਡ ਦਿੱਤਾ ਸੀ। ਜਿਕਰਯੋਗ ਹੈ ਇਸ ਬਾਰੇ ਜਾਣਕਾਰੀ ਸ਼੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਹੋਰਾਂ ਨੇ ਦਿੱਤੀ ਸੀ।

ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਪਣਾ ਅਹੁਦਾ ਛੱਡਣ ਬਾਰੇ ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਮੇਰੇ ਨਾਲ ਗੱਲਬਾਤ ਕੀਤੀ ਹੈ। ਨਵੇਂ ਬਣੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਅਹੁਦੇ ਸੰਭਾਲਣ ਨੂੰ ਲੈਕੇ ਕੀਤੇ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਜੋਰਾਂ ‘ਤੇ ਹਨ। ਇਸ ਸਮਾਗਮ ਵਿੱਚ ਕਈ ਲੋਕ ਸ਼ਿਰਕਤ ਕਰਨਗੇ।

ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਬਾਰੇ ਜਾਣੋ

ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਬਣੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਜਨਮ 29 ਮਾਰਚ 1970 ਨੂੰ ਪਿੰਡ ਸੁਲਤਾਨਵਿੰਡ ਜਿਲ੍ਹਾ ਅੰਮ੍ਰਿਤਸਰ ਵਿਖੇ ਹੋਇਆ। ਉਨ੍ਹਾਂ ਦੇ ਪਿਤਾ ਦਾ ਨਾਮ ਸਰਦਾਰ ਬਚਨ ਸਿੰਘ ਅਤੇ ਮਾਤਾ ਦਾ ਨਾਮ ਸਰਦਾਰਨੀ ਸਵਿੰਦਰ ਕੌਰ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਘਰ ਵਿੱਚ ਧਾਰਮਿਕ ਮਾਹੌਲ ਸੀ। ਇਸ ਲਈ ਉਹ ਵੀ ਇਸ ਧਾਰਮਿਕ ਮਾਹੌਲ ਵਿੱਚ ਢੱਲਦੇ ਚੱਲੇ ਗਏ। ਜਿਸ ਤੋਂ ਬਾਅਦ ਉਨ੍ਹਾਂ ਦਾ ਧਿਆਨ ਭਗਵਾਨ ਦੀ ਭਗਤੀ ਵੱਲ ਚਲਾ ਗਿਆ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version