ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Kirandeep Kaur: ਇੰਗਲੈਂਡ ਜਾਣ ਦੀ ਇੱਛਾ ਨਹੀਂ ਹੋ ਸਕੀ ਪੂਰੀ, 2.30 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਵਾਪਸ ਪਰਤੀ ਕਿਰਨਦੀਪ ਕੌਰ

Kirandeep Kaur ਨੂੰ ਅੱਜ ਸਵੇਰੇ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਉਹ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੁਪਹਿਰ 2.30 ਵਜੇ ਲੰਡਨ ਜਾਣ ਵਾਲੀ ਫਲਾਈਟ ਫੜਣ ਵਾਲੀ ਸੀ।

Follow Us
lalit-sharma
| Updated On: 20 Apr 2023 17:43 PM IST
ਅੰਮ੍ਰਿਤਸਰ ਨਿਊਜ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੀ ਬ੍ਰਿਟਿਸ਼ ਨਾਗਰਿਕ ਪਤਨੀ ਕਿਰਨਦੀਪ ਕੌਰ (Kirandeep Kaur) ਨੂੰ ਪੁਲਿਸ ਵੱਲੋਂ ਵਾਪਸ ਭੇਜ ਦਿੱਤਾ ਗਿਆ। ਕਿਰਨਦੀਪ ਕੌਰ ਵੀਰਵਾਰ ਨੂੰ ਇੰਗਲੈਂਡ ਜਾਣ ਲਈ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ, ਰਾਜਾਸਾਂਸੀ ਪਹੁੰਚੀ ਸੀ, ਪਰ ਉਸ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਰੋਕ ਦਿੱਤਾ ਗਿਆ ਸੀ। ਬਾਅਦ ਵਿੱਚ ਮਹਿਲਾ ਪੁਲਿਸ ਨੂੰ ਬੁਲਾਇਆ ਗਿਆ। ਪੁਲਿਸ ਨੇ ਕਿਰਨਦੀਪ ਕੌਰ ਤੋਂ ਤਕਰੀਬਨ 2.30 ਘੰਟੇ ਪੁੱਛਗਿੱਛ ਕੀਤੀ ਅਤੇ ਬਾਅਦ ਵਿੱਚ ਉਸਨੂੰ ਉਸਦੇ ਸਹੁਰੇ ਘਰ ਵਾਪਸ ਜੱਲੁਪੁਰ ਖੇੜਾ ਭੇਜ ਦਿੱਤਾ ਗਿਆ। ਕਿਰਨਦੀਪ ਕੌਰ ਦੇ ਨਾਲ ਉਸਦੀ ਜਠਾਣੀ ਅਤੇ ਚਾਚਾ ਸਹੁਰਾ ਵੀ ਨਾਲ ਸਨ। ਚਾਚਾ ਸਹੁਰਾ ਨੇ ਦੋਸ਼ ਲਾਇਆ ਕਿ ਜੇਕਰ ਉਨ੍ਹਾਂ ਦੀ ਨੂੰਹ ਨੂੰ ਵਿਦੇਸ਼ ਜਾਣ ਦੀ ਮਨਾਹੀ ਸੀ ਤਾਂ ਸਾਨੂੰ ਅਗਾਊ ਸੂਚਿਤ ਕਿਉਂ ਨਹੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਕਿਰਨਦੀਪ ਕੌਰ ‘ਤੇ ਕੋਈ ਜੁਰਮ ਸਾਬਤ ਨਹੀ ਹੋਇਆ ਹੈ, ਤਾਂ ਉਸਦੇ ਵਿਦੇਸ਼ ਜਾਣ ‘ਤੇ ਪਾਬੰਦੀ ਕਿੁੳਂ ਲਗਾਈ ਜਾ ਰਹੀ ਹੈ। ਉਨ੍ਹਾਂ ਇਲਜਾਮ ਲਗਾਇਆ ਕਿ ਇ੍ਰਮੀਗੇਸ਼ਨ ਵਿਭਾਗ ਦੇ ਨਾਲ ਨਾਲ ਪੰਜਾਬ ਪੁਲਿਸ ਨੇ ਵੀ ਉਨ੍ਹਾਂ ਨੂੰ ਮਾਨਸਿਕ ਤੌਰ ਤੇ ਪਰੇਸ਼ਾਨ ਕੀਤਾ ਹੈ।

ਇਸੇ ਸਾਲ ਹੋਇਆ ਸੀ ਅਮ੍ਰਿਤਪਾਲ ਅਤੇ ਕਿਰਨਦੀਪ ਦਾ ਵਿਆਹ

ਦੱਸ ਦੇਈਏ ਕਿ ਫਰਾਰ ਚੱਲ ਰਹੇ ਅਮ੍ਰਿਤਪਾਲ ਸਿੰਘ ਨੇ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਇਸੇ ਸਾਲ 10 ਫਰਵਰੀ ਨੂੰ ਸਾਦੇ ਢੰਗ ਨਾਲ ਵਿਆਹ ਕੀਤਾ ਸੀ। ਜਲੰਧਰ ਦੇ ਪਿੰਡ ਕੁਲਾਰਾਂ ਦੀ ਰਹਿਣ ਵਾਲੀ ਕਿਰਨਦੀਪ ਕੌਰ ਦਾ ਪਰਿਵਾਰ ਬਹੁਤ ਸਮਾਂ ਪਹਿਲਾਂ ਇੰਗਲੈਂਡ ਚਲਾ ਗਿਆ ਸੀ, ਜਿਸ ਕਰਕੇ ਕਿਰਨਦੀਪ ਕੌਰ ਨੂੰ ਇੰਗਲੈਂਡ ਦੀ ਨਾਗਰਿਕਤਾ ਹਾਸਿਲ ਹੈ।

ਕਿਰਨਦੀਪ ਕੌਰ ਦੀ ਕੁੰਡਲੀ

ਖਾਲਿਸਤਾਨੀ ਜੱਥੇਬੰਦੀ ਬੱਬਰ ਖਾਲਸਾ ਦੀ ਐਕਟਿਵ ਮੈਂਬਰ ਕਿਰਨਦੀਪ ਕੌਰ ‘ਤੇ ਇਲਜਾਮ ਨੇ ਕਿ ਉਹ ਉਸ ਲਈ ਫੰਡ ਜੁਟਾਉਂਦੀ ਹੈ। ਇਸ ਗੈਰ ਕਾਨੂੰਨੀ ਕੰਮ ਲਈ ਉਸ ਨੂੰ ਅਤੇ ਪੰਜ ਹੋਰ ਲੋਕਾਂ ਨੂੰ ਸਾਲ 2020 ਵਿੱਚ ਗ੍ਰਿਫਤਾਰ ਵੀ ਕੀਤਾ ਗਿਆ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...