ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਪ੍ਰਬੰਧਕੀ ਬੇਨਿਯਮੀਆਂ ਦਾ ਮਾਮਲਾ: ਐਸਜੀਪੀਸੀ ਨੇ ਮੁਅੱਤਲ ਕੀਤੇ 51 ਮੁਲਾਜ਼ਮ
ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਰੋਸਾ ਦਵਾਇਆ ਸੀ ਕਿ 2019 ਵਿੱਚ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿੱਚ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਦੀ ਸੱਚਾਈ ਪਾਰਦਰਸ਼ੀ ਢੰਗ ਨਾਲ ਸੰਗਤਾਂ ਦੇ ਸਾਹਮਣੇ ਰੱਖੀ ਜਾਵੇਗੀ। ਹੁਣ ਇਸ ਮਾਮਲੇ ਵਿੱਚ ਵੱਡਾ ਐਕਸ਼ਨ ਲਿਆ ਗਿਆ ਹੈ।
ਅੰਮ੍ਰਿਤਸਰ ਨਿਊਜ਼। ਸ੍ਰੀ ਹਰਿਮੰਦਿਰ ਸਾਹਿਬ ‘ਚ ਹੋਏ ਇੱਕ ਕਰੋੜ ਦੇ ਲੰਗਰ ਘੁਟਾਲੇ ਵਿੱਚ ਸ਼੍ਰੋਮਣੀ ਕਮੇਟੀ ਨੇ ਵੱਡਾ ਕਦਮ ਚੁੱਕਦਿਆਂ 51 ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਹੈ। ਇਸ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਜਨਰਲ ਸਕਤੱਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਪੂਰੇ ਮਾਮਲੇ ਦੀ ਫਲਾਇੰਗ ਟੀਮ ਵੱਲੋਂ ਡੁੰਘਾਈ ਨਾਲ ਜਾਂਚ ਕੀਤੀ ਗਈ ਸੀ, ਜਿਸ ਤੋਂ ਬਾਅਦ ਪਾਇਆ ਗਿਆ ਕਿ ਪੂਰੇ ਘੁਟਾਲੇ ਵਿੱਚ 51 ਸੇਵਾਦਾਰ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਸਸਪੈਂਡ ਕੀਤੇ ਗਏ ਮੁਲਾਜ਼ਮਾਂ ਵਿੱਚ ਪ੍ਰਬੰਧਕ, ਸੁਪਰਵਾਈਜਰ, ਸਟੋਰ ਇੰਚਾਰਜ ਅਤੇ ਗੁਰਦੁਆਰਾ ਇੰਸਪੈਕਟਰ ਸ਼ਾਮਲ ਹਨ।
ਗਰੇਵਾਲ ਨੇ ਦੱਸਿਆ ਕਿ ਇਨ੍ਹਾਂ 51 ਮੁਲਜ਼ਾਮਾਂ ਵਿੱਚੋਂ 2 ਸਟੋਰਕੀਪਰ ਮੁੱਢਲੀ ਜਾਂਚ ਦੌਰਾਨ ਹੀ ਮੁਅੱਤਲ ਕਰ ਦਿੱਤੇ ਗਏ ਸਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਜਰਨਲ ਸਕੱਤਰ ਸ੍ਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ 8 ਮੈਨੇਜਰ 6 ਸੂਪਰਵਾਈਜਰ 35 ਇੰਕਸਪੈਕਟਰ 2 ਸਟੋਰ ਕੀਪਰ ਸਸਪੈਡ ਕੀਤੇ ਗਏ ਹਨ ਉਣਾ ਕਿਹਾ ਕਿ ਇਨ੍ਹਾਂ ਵੱਲੋ ਇਕ ਕਰੋੜ ਰੁਪਏ ਦਾ ਘਪਲਾ ਸਾਹਮਣੇ ਆਇਆ ਸੀ। ਸਾਰੇ ਸਸਪੈਂਡ ਕੀਤੇ ਮੁਲਾਜਮਾਂ ਕੋਲੋਂ ਘੁਟਾਲੇ ਦੀ ਸਾਰੀ ਰਕਮ ਵਸੂਲੀ ਜਾ ਰਹੀ ਹੈ।
ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਪ੍ਰਬੰਧਕੀ ਬੇਨਿਯਮੀਆਂ ਦਾ ਮਾਮਲਾ:
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਮਿਸਾਲੀ ਕਾਰਵਾਈ, 51 ਮੁਲਾਜ਼ਮ ਮੁਅੱਤਲ
Case of administrative irregularities at Langar Sri Guru Ramdas Ji: @SGPCPresident takes exemplary action, 51 employees suspended
ਅੰਮ੍ਰਿਤਸਰ-— Shiromani Gurdwara Parbandhak Committee (@SGPCAmritsar) July 4, 2023
ਇਹ ਵੀ ਪੜ੍ਹੋ
ਗਰੇਵਾਲ ਨੇ ਕਿਹਾ ਕਿ ਸੰਗਤ ਧਾਰਮਿਕ ਅਸਥਾਨਾਂ ਨਾਲ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ, ਜਿਸ ਦੀ ਤਰਜ਼ਮਾਨੀ ਕਰਨਾ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਅਤੇ ਮੁਲਾਜ਼ਮਾਂ ਦੀ ਮੁੱਢਲੀ ਜ਼ੁੰਮੇਵਾਰੀ ਹੈ। ਜਿਹੜਾ ਵੀ ਗੁਰਦੁਆਰਾ ਪ੍ਰਬੰਧਾਂ ਨੂੰ ਸੱਟ ਮਾਰੇਗਾ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ