SGPC Youtube Channel: ਸ੍ਰੀ ਦਰਬਾਰ ਸਾਹਿਬ ਤੋਂ ਸ਼ੁਰੂ ਯੂ-ਟਿਊਬ ਚੈਨਲ ‘ਤੇ ਗੁਰਬਾਣੀ ਦਾ ਲਾਈਵ ਪ੍ਰਸਾਰਣ, ਸੈਟੇਲਾਈਟ ਚੈਨਲ ਵੀ ਜਲਦ ਲਿਆਏਗੀ SGPC
SGPC Gurbani YouTube Channel ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦਾ ਯੂ-ਟਿਊਬ ਚੈਨਲ ਸ਼ੁਰੂ ਕੀਤਾ ਗਿਆ ਹੈ। ਇਸਤੇ ਦਿਨ ਵਿੱਚ ਤਿੰਨ ਵਾਲੀ ਗੁਰਬਾਣੀ ਦਾ ਲਾਈਵ ਪ੍ਰਸਾਰਣ ਕੀਤਾ ਜਾਵੇਗਾ ਤੇ ਹੁਣ ਯੂ-ਟਿਊਬ ਚੈਨਲ ਰਾਹੀਂ ਸੰਗਤਾਂ ਤੱਕ ਇਲਾਹੀ ਬਾਣੀ ਪਹੁੰਚੇਗੀ।
SGPC YouTube Channel: ਐੱਸਜੀਪਸੀ ਨੇ ਪਵਿੱਤਰ ਗੁਰਬਾਣੀ ਦਾ ਲਾਇਵ ਪ੍ਰਸਾਰਣ ਐਤਵਾਰ ਨੂੰ ਲਾਂਚ ਕੀਤੇ ਗਏ ਆਪਣੇ ਯੂ-ਟਿਊਬ ਚੈਨਲ ‘ਤੇ ਸ਼ੁਰੂ ਕਰ ਦਿੱਤਾ ਹੈ। ਤੇ ਹੁਣ ਵਿਦੇਸ਼ਾਂ ਵਿੱਚ ਬੈਠੀ ਸੰਗਤ ਤੱਕ ਇਲਾਹੀ ਬਾਣੀ ਯੂ-ਟਿਊਬ ਚੈਨਲ (YouTube channel) ਰਾਹੀਂ ਪਹੁੰਚੇਗੀ। ਇਸ ਚੈਨਲ ਤੇ ਦਿਨ ਵਿੱਚ ਤਿੰਨ ਵਾਰੀ ਗੁਰਬਾਣੀ ਦਾ ਲਾਈਵ ਪ੍ਰਸਾਰਣ ਹੋਇਆ ਕਰੇਗਾ। ਚੈਨਲ ਦਾ ਰਸਮੀ ਉਦਘਾਟਨ ਸ੍ਰੀ ਹਰਿਮੰਦਰ ਸਾਹਿਬ ਸਥਿਤ ਗੁਰਦੁਆਰਾ ਮੰਜੀ ਸਾਹਿਬ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ।
ਪ੍ਰਧਾਨ ਧਾਮੀ ਨੇ ਜਲਦੀ ਹੀ ਸ਼੍ਰੋਮਣੀ ਕਮੇਟੀ ਦਾ ਆਪਣਾ ਸੈਟੇਲਾਈਟ ਟੀਵੀ ਚੈਨਲ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਾਂ ਅਨੁਸਾਰ ਸ਼੍ਰੋਮਣੀ ਕਮੇਟੀ ਅਗਲੇ ਕੁੱਝ ਮਹੀਨਿਆਂ ਤੱਕ ਇੱਕ ਨਿੱਜੀ ਚੈਨਲ ਰਾਹੀਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਜਾਰੀ ਰੱਖੇਗੀ। ਸੰਗਤਾਂ ਯੂ-ਟਿਊਬ ਚੈਨਲ ‘ਤੇ ਵੀ ਲਾਈਵ ਟੈਲੀਕਾਸਟ ਦੇਖ ਸਕਣਗੀਆਂ।


