AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੁਆਲਾਲੰਪੁਰ ਤੋਂ ਅੰਮ੍ਰਿਤਸਰ ਲਈ ਸਿੱਧੀ ਉਡਾਣ ਸ਼ੁਰੂ ਕਰੇਗੀ ਮਲੇਸ਼ੀਆ ਏਅਰਲਾਈਨ, 8 ਨਵੰਬਰ ਤੋਂ ਹੋਵੇਗੀ ਸ਼ੁਰੂਆਤ

ਕੁਆਲਾਲੰਪੁਰ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਵਾਲੀ ਮਲੇਸ਼ੀਆ ਏਅਰਲਾਈਨਜ਼ ਮਲੇਸ਼ੀਆ ਦੀ ਤੀਜੀ ਏਅਰਲਾਈਨ ਹੋਵੇਗੀ। ਫਿਲਹਾਲ ਬਾਟਿਕ ਏਅਰ ਇਨ੍ਹਾਂ ਉਡਾਣਾਂ ਨੂੰ ਹਫਤੇ 'ਚ ਤਿੰਨ ਦਿਨ ਚਲਾਏਗੀ, ਜਦਕਿ ਏਅਰ ਏਸ਼ੀਆ ਐਕਸ-3 ਸਤੰਬਰ ਤੋਂ ਇਸ ਰੂਟ 'ਤੇ ਹਫਤੇ 'ਚ ਚਾਰ ਦਿਨ ਇਨ੍ਹਾਂ ਉਡਾਣਾਂ ਦਾ ਸੰਚਾਲਨ ਕਰੇਗੀ।

ਕੁਆਲਾਲੰਪੁਰ ਤੋਂ ਅੰਮ੍ਰਿਤਸਰ ਲਈ ਸਿੱਧੀ ਉਡਾਣ ਸ਼ੁਰੂ ਕਰੇਗੀ ਮਲੇਸ਼ੀਆ ਏਅਰਲਾਈਨ, 8 ਨਵੰਬਰ ਤੋਂ ਹੋਵੇਗੀ ਸ਼ੁਰੂਆਤ
lalit-sharma
| Published: 01 Sep 2023 14:37 PM IST
Share
ਮਲੇਸ਼ੀਆ ਏਅਰਲਾਈਨਜ਼ ਨੇ 8 ਨਵੰਬਰ 2023 ਤੋਂ ਕੁਆਲਾਲੰਪੁਰ ਤੋਂ ਅੰਮ੍ਰਿਤਸਰ ਲਈ ਉਡਾਣਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਲਾਂਚ ਹੋਣ ਤੋਂ ਬਾਅਦ ਆਸਟ੍ਰੇਲੀਆ, ਨਿਊਜ਼ੀਲੈਂਡ, ਥਾਈਲੈਂਡ, ਹਾਂਗਕਾਂਗ ਸਮੇਤ ਕਈ ਹੋਰ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਦੀ ਹਵਾਈ ਯਾਤਰਾ ਕਰਨਾ ਆਸਾਨ ਹੋ ਜਾਵੇਗਾ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਅਤੇ ਵਿਕਾਸ ਮੰਚ ਦੇ ਸਕੱਤਰ ਯੋਗੇਸ਼ ਕਾਮਰਾ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਇਹ ਉਡਾਣ ਸ਼ੁਰੂ ਹੋਣ ਨਾਲ ਇਨ੍ਹਾਂ ਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਸਹੂਲਤ ਹੋਵੇਗੀ।

ਕੁਆਲਾਲੰਪੁਰ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਸ਼ੁਰੂ

ਉਨ੍ਹਾਂ ਕਿਹਾ ਕਿ ਮਲੇਸ਼ੀਆ ਏਅਰਲਾਈਨਜ਼ ਮਲੇਸ਼ੀਆ ਦੀ ਤੀਜੀ ਏਅਰਲਾਈਨ ਹੋਵੇਗੀ ਜੋ ਕੁਆਲਾਲੰਪੁਰ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰੇਗੀ। ਫਿਲਹਾਲ ਬਾਟਿਕ ਏਅਰ ਇਨ੍ਹਾਂ ਉਡਾਣਾਂ ਨੂੰ ਹਫਤੇ ‘ਚ ਤਿੰਨ ਦਿਨ ਚਲਾਏਗੀ, ਜਦਕਿ ਏਅਰ ਏਸ਼ੀਆ ਐਕਸ-3 ਸਤੰਬਰ ਤੋਂ ਇਸ ਰੂਟ ‘ਤੇ ਹਫਤੇ ‘ਚ ਚਾਰ ਦਿਨ ਇਨ੍ਹਾਂ ਉਡਾਣਾਂ ਦਾ ਸੰਚਾਲਨ ਕਰੇਗੀ। ਉਨ੍ਹਾਂ ਕਿਹਾ ਕਿ ਮਲੇਸ਼ੀਆ ਏਅਰਲਾਈਨਜ਼ ਦੀ ਵੈੱਬਸਾਈਟ ‘ਤੇ ਉਪਲਬਧ ਸਮਾਂ ਸੂਚੀ ਮੁਤਾਬਕ ਇਹ ਏਅਰਲਾਈਨ ਹਰ ਬੁੱਧਵਾਰ ਅਤੇ ਸ਼ਨੀਵਾਰ ਨੂੰ ਕੰਮ ਕਰੇਗੀ। ਉਨ੍ਹਾਂ ਦੱਸਿਆ ਕਿ ਇਹ ਫਲਾਈਟ ਕੁਆਲਾਲੰਪੁਰ ਤੋਂ ਸ਼ਾਮ 6:50 ‘ਤੇ ਉਡਾਣ ਭਰੇਗੀ ਅਤੇ ਰਾਤ 10:10 ‘ਤੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗੀ। ਮੁੜ ਅੰਮ੍ਰਿਤਸਰ ਤੋਂ ਰਾਤ 11:25 ਵਜੇ ਰਵਾਨਾ ਹੋ ਕੇ ਅਗਲੀ ਸਵੇਰ 7:30 ਵਜੇ ਮਲੇਸ਼ੀਆ (ਕੁਆਲਾਲੰਪੁਰ) ਪਹੁੰਚੇਗੀ। ਇਸ ਨਵੀਂ ਉਡਾਣ ਦੇ ਐਲਾਨ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਗੁਮਟਾਲਾ ਅਤੇ ਕਾਮਰਾ ਨੇ ਕਿਹਾ ਕਿ ਇਸ ਲਈ ਫਲਾਈਟ ਅੰਮ੍ਰਿਤਸਰ ਇਨੀਸ਼ੀਏਟਿਵ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਲੇਸ਼ੀਆ ਏਅਰਲਾਈਨਜ਼ ਕੁਆਲਾਲੰਪੁਰ ਰਾਹੀਂ ਸਿਰਫ਼ ਦੋ ਤੋਂ ਤਿੰਨ ਘੰਟਿਆਂ ਵਿੱਚ ਯਾਤਰੀਆਂ ਨੂੰ ਮੈਲਬੋਰਨ, ਸਿਡਨੀ, ਪਰਥ, ਐਡੀਲੇਡ, ਓਕਲੈਂਡ, ਬੈਂਕਾਕ, ਫੁਕੇਟ, ਹਾਂਗਕਾਂਗ, ਮਨੀਲਾ ਅਤੇ ਹੋਰ ਕਈ ਸ਼ਹਿਰਾਂ ਨਾਲ ਜੋੜ ਦੇਵੇਗੀ। ਵਿਦੇਸ਼ਾਂ ‘ਚ ਵੱਸਦੇ ਪੰਜਾਬੀ ਭਾਈਚਾਰੇ ਨੂੰ ਹੁਣ ਦਿੱਲੀ ਹਵਾਈ ਅੱਡੇ ‘ਤੇ ਜਾਣ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...