ਕੁਆਲਾਲੰਪੁਰ ਤੋਂ ਅੰਮ੍ਰਿਤਸਰ ਲਈ ਸਿੱਧੀ ਉਡਾਣ ਸ਼ੁਰੂ ਕਰੇਗੀ ਮਲੇਸ਼ੀਆ ਏਅਰਲਾਈਨ, 8 ਨਵੰਬਰ ਤੋਂ ਹੋਵੇਗੀ ਸ਼ੁਰੂਆਤ

Published: 

01 Sep 2023 14:37 PM

ਕੁਆਲਾਲੰਪੁਰ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਵਾਲੀ ਮਲੇਸ਼ੀਆ ਏਅਰਲਾਈਨਜ਼ ਮਲੇਸ਼ੀਆ ਦੀ ਤੀਜੀ ਏਅਰਲਾਈਨ ਹੋਵੇਗੀ। ਫਿਲਹਾਲ ਬਾਟਿਕ ਏਅਰ ਇਨ੍ਹਾਂ ਉਡਾਣਾਂ ਨੂੰ ਹਫਤੇ 'ਚ ਤਿੰਨ ਦਿਨ ਚਲਾਏਗੀ, ਜਦਕਿ ਏਅਰ ਏਸ਼ੀਆ ਐਕਸ-3 ਸਤੰਬਰ ਤੋਂ ਇਸ ਰੂਟ 'ਤੇ ਹਫਤੇ 'ਚ ਚਾਰ ਦਿਨ ਇਨ੍ਹਾਂ ਉਡਾਣਾਂ ਦਾ ਸੰਚਾਲਨ ਕਰੇਗੀ।

ਕੁਆਲਾਲੰਪੁਰ ਤੋਂ ਅੰਮ੍ਰਿਤਸਰ ਲਈ ਸਿੱਧੀ ਉਡਾਣ ਸ਼ੁਰੂ ਕਰੇਗੀ ਮਲੇਸ਼ੀਆ ਏਅਰਲਾਈਨ, 8 ਨਵੰਬਰ ਤੋਂ ਹੋਵੇਗੀ ਸ਼ੁਰੂਆਤ
Follow Us On

ਮਲੇਸ਼ੀਆ ਏਅਰਲਾਈਨਜ਼ ਨੇ 8 ਨਵੰਬਰ 2023 ਤੋਂ ਕੁਆਲਾਲੰਪੁਰ ਤੋਂ ਅੰਮ੍ਰਿਤਸਰ ਲਈ ਉਡਾਣਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਲਾਂਚ ਹੋਣ ਤੋਂ ਬਾਅਦ ਆਸਟ੍ਰੇਲੀਆ, ਨਿਊਜ਼ੀਲੈਂਡ, ਥਾਈਲੈਂਡ, ਹਾਂਗਕਾਂਗ ਸਮੇਤ ਕਈ ਹੋਰ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਦੀ ਹਵਾਈ ਯਾਤਰਾ ਕਰਨਾ ਆਸਾਨ ਹੋ ਜਾਵੇਗਾ।

ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਅਤੇ ਵਿਕਾਸ ਮੰਚ ਦੇ ਸਕੱਤਰ ਯੋਗੇਸ਼ ਕਾਮਰਾ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਇਹ ਉਡਾਣ ਸ਼ੁਰੂ ਹੋਣ ਨਾਲ ਇਨ੍ਹਾਂ ਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਸਹੂਲਤ ਹੋਵੇਗੀ।

ਕੁਆਲਾਲੰਪੁਰ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਸ਼ੁਰੂ

ਉਨ੍ਹਾਂ ਕਿਹਾ ਕਿ ਮਲੇਸ਼ੀਆ ਏਅਰਲਾਈਨਜ਼ ਮਲੇਸ਼ੀਆ ਦੀ ਤੀਜੀ ਏਅਰਲਾਈਨ ਹੋਵੇਗੀ ਜੋ ਕੁਆਲਾਲੰਪੁਰ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰੇਗੀ। ਫਿਲਹਾਲ ਬਾਟਿਕ ਏਅਰ ਇਨ੍ਹਾਂ ਉਡਾਣਾਂ ਨੂੰ ਹਫਤੇ ‘ਚ ਤਿੰਨ ਦਿਨ ਚਲਾਏਗੀ, ਜਦਕਿ ਏਅਰ ਏਸ਼ੀਆ ਐਕਸ-3 ਸਤੰਬਰ ਤੋਂ ਇਸ ਰੂਟ ‘ਤੇ ਹਫਤੇ ‘ਚ ਚਾਰ ਦਿਨ ਇਨ੍ਹਾਂ ਉਡਾਣਾਂ ਦਾ ਸੰਚਾਲਨ ਕਰੇਗੀ। ਉਨ੍ਹਾਂ ਕਿਹਾ ਕਿ ਮਲੇਸ਼ੀਆ ਏਅਰਲਾਈਨਜ਼ ਦੀ ਵੈੱਬਸਾਈਟ ‘ਤੇ ਉਪਲਬਧ ਸਮਾਂ ਸੂਚੀ ਮੁਤਾਬਕ ਇਹ ਏਅਰਲਾਈਨ ਹਰ ਬੁੱਧਵਾਰ ਅਤੇ ਸ਼ਨੀਵਾਰ ਨੂੰ ਕੰਮ ਕਰੇਗੀ।

ਉਨ੍ਹਾਂ ਦੱਸਿਆ ਕਿ ਇਹ ਫਲਾਈਟ ਕੁਆਲਾਲੰਪੁਰ ਤੋਂ ਸ਼ਾਮ 6:50 ‘ਤੇ ਉਡਾਣ ਭਰੇਗੀ ਅਤੇ ਰਾਤ 10:10 ‘ਤੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗੀ। ਮੁੜ ਅੰਮ੍ਰਿਤਸਰ ਤੋਂ ਰਾਤ 11:25 ਵਜੇ ਰਵਾਨਾ ਹੋ ਕੇ ਅਗਲੀ ਸਵੇਰ 7:30 ਵਜੇ ਮਲੇਸ਼ੀਆ (ਕੁਆਲਾਲੰਪੁਰ) ਪਹੁੰਚੇਗੀ। ਇਸ ਨਵੀਂ ਉਡਾਣ ਦੇ ਐਲਾਨ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਗੁਮਟਾਲਾ ਅਤੇ ਕਾਮਰਾ ਨੇ ਕਿਹਾ ਕਿ ਇਸ ਲਈ ਫਲਾਈਟ ਅੰਮ੍ਰਿਤਸਰ ਇਨੀਸ਼ੀਏਟਿਵ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਮਲੇਸ਼ੀਆ ਏਅਰਲਾਈਨਜ਼ ਕੁਆਲਾਲੰਪੁਰ ਰਾਹੀਂ ਸਿਰਫ਼ ਦੋ ਤੋਂ ਤਿੰਨ ਘੰਟਿਆਂ ਵਿੱਚ ਯਾਤਰੀਆਂ ਨੂੰ ਮੈਲਬੋਰਨ, ਸਿਡਨੀ, ਪਰਥ, ਐਡੀਲੇਡ, ਓਕਲੈਂਡ, ਬੈਂਕਾਕ, ਫੁਕੇਟ, ਹਾਂਗਕਾਂਗ, ਮਨੀਲਾ ਅਤੇ ਹੋਰ ਕਈ ਸ਼ਹਿਰਾਂ ਨਾਲ ਜੋੜ ਦੇਵੇਗੀ। ਵਿਦੇਸ਼ਾਂ ‘ਚ ਵੱਸਦੇ ਪੰਜਾਬੀ ਭਾਈਚਾਰੇ ਨੂੰ ਹੁਣ ਦਿੱਲੀ ਹਵਾਈ ਅੱਡੇ ‘ਤੇ ਜਾਣ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

Exit mobile version