AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ‘ਚ ਮੁੜ ਮੇਹਰਬਾਨ ਹੋਇਆ ਮਾਨਸੂਨ, ਗਰਮੀ ਤੋਂ ਮਿਲੀ ਰਾਹਤ ਤਾਂ ਜਲੰਧਰ ਅਤੇ ਲੁਧਿਆਣਾ ‘ਚ ਵਾਪਰੇ ਹਾਦਸੇ

Monsoon Returns: ਮੌਸਮ ਵਿਭਾਗ ਨੇ 8 ਜੁਲਾਈ ਤੱਕ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਹ ਮੀਂਹ ਰਾਹਤ ਦੇ ਨਾਲ-ਨਾਲ ਆਫਤ ਵੀ ਲੈ ਕੇ ਆਇਆ ਹੈ। ਜਲੰਧਰ ਤੋਂ ਦਵਿੰਦਰ ਕੁਮਾਰ ਦੇ ਨਾਲ ਅੰਮ੍ਰਿਤਸਰ ਤੋਂ ਲਲਿਤ ਸ਼ਰਮਾ ਦੀ ਰਿਪੋਰਟ....

ਪੰਜਾਬ 'ਚ ਮੁੜ ਮੇਹਰਬਾਨ ਹੋਇਆ ਮਾਨਸੂਨ, ਗਰਮੀ ਤੋਂ ਮਿਲੀ ਰਾਹਤ ਤਾਂ ਜਲੰਧਰ ਅਤੇ ਲੁਧਿਆਣਾ 'ਚ ਵਾਪਰੇ ਹਾਦਸੇ
tv9-punjabi
| Updated On: 05 Jul 2023 13:23 PM IST
Share
ਜਲੰਧਰ/ਅੰਮ੍ਰਿਤਸਰ/ਲੁਧਿਆਣਾ ਨਿਊਜ਼: ਕਈ ਦਿਨਾਂ ਦੀ ਭਿਆਨਕ ਗਰਮੀ ਤੋਂ ਬਾਅਦ ਇੱਕ ਵਾਰ ਮੁੜ ਤੋਂ ਪੰਜਾਬ ਵਿੱਚ ਮਾਨਸੂਨ ਸਰਗਰਮ ਹੋ ਗਿਆ ਹੈ। ਸੂਬੇ ਦੇ ਜਿਆਦਾਤਰ ਇਲਾਕੇ ਵਿੱਚ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਗੁਰੂ ਨਗਰੀ ਅੰਮ੍ਰਿਤਸਰ ਦੀ ਗੱਲ ਕਰੀਏ ਤਾਂ ਇੱਥੇ ਬੀਤੇ ਚਾਰ-ਪੰਜ ਦਿਨਾਂ ਤੋਂ ਗਰਮੀ ਅਤੇ ਉਮਸ ਨੇ ਲੋਕਾਂ ਦੀਆਂ ਪਰੇਸ਼ਾਨੀਆਂ ਵਧਾਈਆਂ ਹੋਈਆਂ ਸਨ। ਪਰ ਬੁੱਧਵਾਰ ਤੜਕੇ 5 ਵਜੇ ਤੋਂ ਸ਼ੁਰੂ ਹੋਈ ਬਾਰਿਸ਼ ਨਾਲ ਮੌਸਮ ਕਾਫੀ ਸੁਹਾਵਣਾ ਹੋ ਗਿਆ। ਇਸ ਮੌਕੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਵੱਖਰਾ ਨਜ਼ਾਰਾ ਦੇਖਣ ਨੂੰ ਮਿਲਿਆ। ਮੀਂਹ ਕਰਕੇ ਸ਼ਰਧਾਲੂਆਂ ਦੇ ਉਤਸ਼ਾਹ ਵਿੱਚ ਜਰਾ ਵੀ ਕਮੀ ਦਿਖਾਈ ਨਹੀਂ ਦਿੱਤੀ। ਹਜਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਨ ਲਈ ਪਹੁੰਚੇ।

ਲੁਧਿਆਣਾ ‘ਚ ਭਾਰੀ ਮੀਂਹ ਨਾਲ ਡਿੱਗਿਆ ਸ਼ੈੱਡ, 5 ਜਖ਼ਮੀ

ਉੱਧਰ ਲੁਧਿਆਣਾ ‘ਚ ਭਾਰੀ ਮੀਂਹ ਕਾਰਨ ਕੋਟਮੰਗਲ ਇਲਾਕੇ ‘ਚ ਟਿਊਬਵੈੱਲ ‘ਤੇ ਬਣਿਆ ਲੋਹੇ ਦਾ ਸ਼ੈੱਡ ਡਿੱਗ ਗਿਆ, ਜਿਸ ਕਰਕੇ ਇਸਦੇ ਹੇਠਾਂ ਦੱਬਣ ਕਾਰਨ ਕਰੀਬ 5 ਲੋਕ ਜ਼ਖਮੀ ਹੋ ਗਏ। ਵੇੜਲੇ ਲੋਕਾਂ ਨੇ ਤੁਰੰਤ ਇਨ੍ਹਾਂ ਨੂੰ ਬਾਹਰ ਕੱਢਿਆ। ਇਸ ਤੋਂ ਇਲਾਵਾ ਸ਼ੈੱਡ ਹੇਠਾਂ ਖੜ੍ਹੇ ਟਰੈਕਟਰ ਅਤੇ ਬਾਈਕ ਵੀ ਨੁਕਸਾਨੇ ਗਏ ਹਨ। ਇਸ ਦੇ ਨਾਲ ਹੀ ਬਰਸਾਤ ਕਾਰਨ ਜਨਤਾ ਨਗਰ ਦੀ ਸੜਕ ਧਸ ਗਈ। ਨਾਲ ਹੀ ਜਿਆਦਾਤਰ ਸੜਕਾਂ ਤੇ 2 ਤੋਂ 3 ਫੁੱਟ ਪਾਣੀ ਭਰ ਗਿਆ, ਜਿਸ ਕਰਕੇ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।

ਜਲੰਧਰ ‘ਚ ਸ਼ਾਰਟ ਸਰਕਟ ਨਾਲ ਦੋ ਥਾਵਾਂ ਤੇ ਲੱਗੀ ਅੱਗ

ਉੱਧਰ ਜਲੰਧਰ ‘ਚ ਵੀ ਸਵੇਰ ਤੋਂ ਹੋ ਰਹੀ ਤੇਜ਼ ਬਾਰਿਸ਼ ਨੇ ਸੜੀ ਹੋਈ ਗਰਮੀ ਤੋਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ। ਪਰ ਨਾਲ ਹੀ ਇਹ ਬਾਰਿਸ਼ ਕਈ ਮੁਸੀਬਤਾਂ ਵੀ ਲੈ ਕੇ ਆਈ। ਮੀਂਹ ਕਰਕੇ ਜਿੱਥੇ ਇਕ ਸੜਕ ਹਾਦਸਾ ਵਾਪਰ ਗਿਆ, ਉਥੇ ਹੀ ਜਲੰਧਰ ਦੇ ਰੌਣਕ ਬਾਜ਼ਾਰ ਸਥਿਤ ਚੱਢਾ ਮਾਰਕੀਟ ਵਿੱਚ ‘ਚ ਭਿਆਨਕ ਅੱਗ ਲੱਗਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ, ਸ਼ਾਰਟ ਸਰਕਟ ਕਾਰਨ ਇੱਥੋਂ ਲੰਘ ਰਹੀਆਂ ਤਾਰਾਂ ਨੂੰ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਤਾਰਾਂ ‘ਚ ਜੋਰਦਾਰ ਧਮਾਕਿਆਂ ਦੀ ਆਵਾਜ਼ ਸੁਣਨ ਨੂੰ ਮਿਲੀ। ਅੱਗ ਲੱਗਣ ਤੋਂ ਬਾਅਦ ਲੋਕ ਇਕੱਠੇ ਹੋ ਗਏ ਅਤੇ ਤੁਰੰਤ ਅੱਗ ਬੁਝਾਊ ਅਤੇ ਬਿਜਲੀ ਵਿਭਾਗ ਨੂੰ ਇਸਦੀ ਸੂਚਨਾ ਦਿੱਤੀ। ਚੰਗੀ ਗੱਲ ਇਹ ਰਹੀ ਕਿ ਇਸ ਹਾਦਸੇ ਵੇਲ੍ਹੇ ਜ਼ਿਆਦਾਤਰ ਦੁਕਾਨਾਂ ਬੰਦ ਸਨ, ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਦੂਜੇ ਪਾਸੇ, ਜਲੰਧਰਦੇ ਮੋਤਾ ਸਿੰਘ ਨਗਰ ਸਥਿਤ ਇੱਕ ਘਰ ਦੇ ਅੰਦਰ ਲੱਗੇ ਬਿਜਲੀ ਦੇ ਮੀਟਰ ‘ਚ ਵੀ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਤੇਜ਼ ਹਵਾਵਾਂ ਕਾਰਨ ਕੁਝ ਦੇਰ ‘ਚ ਅੱਗ ਨੇ ਭਿਆਨਕ ਰੂਪ ਲੈ ਲਿਆ। ਇਸ ਦਾ ਧੂੰਆਂ ਘਰ ਦੇ ਬਾਹਰ ਦੂਰ-ਦੂਰ ਤੱਕ ਦਿਖਾਈ ਦੇਣ ਲੱਗਾ। ਅੱਗ ਵਧਦੀ ਦੇਖ ਲੋਕਾਂ ‘ਚ ਹੜਕੰਪ ਮੱਚ ਗਿਆ। ਜਿਸ ਤੋਂ ਬਾਅਦ ਇਲਾਕਾ ਵਾਸੀਆਂ ਨੇ ਅੱਗ ਬੁਝਾਊ ਵਿਭਾਗ ਦੇ ਕਰਮਚਾਰੀਆਂ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਸਮਾਂ ਰਹਿੰਦੇ ਅੱਗ ‘ਤੇ ਕਾਬੂ ਪਾਇਆ। ਇੱਥੇ ਵੀ ਚੰਗੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨ ਦੇ ਨੁਕਸਾਨ ਦੀ ਖਬਰ ਨਹੀਂ ਹੈ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...