AI ਵੀਡੀਓ ‘ਚ ਸ੍ਰੀ ਦਰਬਾਰ ਸਾਹਿਬ ਅੰਦਰ ਬੇਅਦਬੀ, ਸਿੱਖ ਭਾਈਚਾਰੇ ‘ਚ ਭਾਰੀ ਰੋਸ
ਅੰਮ੍ਰਿਤਸਰ। ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਮੌਕੇ ਅਜ ਸੰਗਤਾਂ ਸਚਖੰਡ
ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ ਜਿਥੇ ਉਹਨਾ ਵੱਲੋਂ ਭਾਰੀ ਗਿਣਤੀ ਵਿੱਚ ਪਹੁੰਚਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਉਥੇ ਹੀ ਇਹਾਲੀ ਬਾਣੀ ਦਾ ਸੰਗਤ ਨੇ ਕੀਰਤਨ ਵੀ ਸੁਣਿਆ ਤੇ ਜਨਮ ਸਫਲ ਕੀਤਾ।
ਸ਼ਰਧਾ ਨਾਲ ਮਨਾਇਆ ਗਿਆ ਪ੍ਰਕਾਸ਼ ਦਿਹਾੜਾ

ਇਸ ਮੌਕੇ ਗਲਬਾਤ ਕਰਦਿਆਂ
ਅੰਮ੍ਰਿਤਸਰ (Amritsar) ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼੍ਰੋਮਣੀ ਕਮੇਟੀ ਵੱਲੋਂ ਬੜੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। । ਗੁਰੂ ਅੰਗਦ ਦੇਵ ਜੀ ਦਾ ਪਹਿਲਾ ਨਾਂਅ ਭਾਈ ਲਹਿਣਾ ਸੀ। ਕਿਹੰਦੇ ਹਨ ਗੁਰੂ ਨਾਨਕ ਦੇਵ ਜੀ ਨੇ ਭਾਈ ਲਹਿਣਾ ਜੀ ਨੂੰ ਗਲ ਨਾਲ ਲਾ ਲਿਆ ਅਤੇ ਕਹਿਣ ਲੱਗੇ ਹੁਣ ਤੇਰੇ ਅਤੇ ਮੇਰੇ ਵਿਚ ਕੋਈ ਫਰਕ ਨਹੀਂ ਰਿਹਾ।
ਸਰਬਤ ਦੇ ਭਲੇ ਦੀ ਕੀਤੀ ਅਰਦਾਸ

ਅੱਜ ਤੋਂ ਤੁਸੀਂ ਮੇਰੇ ਅੰਗ ਹੋਏ ਮੇਰੇ ਅੰਗਦ। ਬੱਸ ਉਦੋਂ ਤੋਂ ਉਨ੍ਹਾਂ ਦਾ ਨਾਮ ਸ੍ਰੀ ਗੁਰੂ ਅੰਗਦ ਦੇਵ ਜੀ ਹੋ ਗਿਆ। ਤੇ ਭਾਈ ਲਹਿਣਾ ਹੀ ਗੁਰੂ ਅੰਗਦ ਦੇਵ ਜੀ ਨਾਂਅ ਤੋਂ ਜਾਨੇ ਜਾਣ ਲੱਗੇ। ਸ੍ਰੀ ਗੁਰੂ ਅੰਗਦ ਦੇਵ ਜੀ ਨੇ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸੰਭਾਲਿਆ ਤੇ ਗੁਰਬਾਣੀ ਦੀ ਸੰਭਾਲ ਕੀਤੀ ਇਸ ਲਈ ਜਿੱਥੇ ਪ੍ਰਕਾਸ਼ ਦਿਹਾੜਾ ਸੰਸਾਰ ਭਰ ਦੀਆ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਕਰਤਾਰਪੁਰ ਸਾਹਿਬ ਜੀ ਦੀ ਧਰਤੀ ਉੱਤੇ ਵੀ ਮਨਾਇਆ ਗਿਆ। ਉਥੇ ਹੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸੰਗਤਾ ਭਾਰੀ ਗਿਣਤੀ ਵਿਚ ਨਤਮਸਤਕ ਹੋਣ ਲਈ ਪਹੁੰਚੀਆਂ। ਇਸ ਦੌਰਾਨ ਸੰਗਤ ਨੇ ਸਰਬਤ ਦੇ ਭਲੇ ਦੀ ਵੀ ਅਰਦਾਸ ਕੀਤੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ