AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

OP Soni Arrested: ਸਾਬਕਾ CM ਓ.ਪੀ. ਸੋਨੀ ਦੀ ਅੰਮ੍ਰਿਤਸਰ ਕੋਰਟ ‘ਚ ਪੇਸ਼ੀ, ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ‘ਚ ਹੋਈ ਗ੍ਰਿਫ਼ਤਾਰੀ

Vigilance Arrested OP Soni Arrested: ਸਾਬਕਾ ਡਿਪਟੀ ਸੀਐੱਮ ਓਪੀ ਸੋਨੀ ਨੂੰ ਆਮਦਨ ਤੋਂ ਵਧ ਜਾਇਦਾਦ ਮਾਮਲੇ ਵਿੱਚ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਨੇ ਓਪੀ ਸੋਨੀ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਹੈ। ਅੱਜ ਉਨ੍ਹਾਂ ਨੂੰ ਅੰਮ੍ਰਿਤਸਰ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।

OP Soni Arrested: ਸਾਬਕਾ CM ਓ.ਪੀ. ਸੋਨੀ ਦੀ ਅੰਮ੍ਰਿਤਸਰ ਕੋਰਟ 'ਚ ਪੇਸ਼ੀ, ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ 'ਚ ਹੋਈ ਗ੍ਰਿਫ਼ਤਾਰੀ
abhishek-thakur
| Updated On: 10 Jul 2023 09:43 AM IST
Share
ਅੰਮ੍ਰਿਤਸਰ ਨਿਊਜ਼। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਵਿਜੀਲੈਂਸ (Vigilance) ਨੇ ਆਮਦਨ ਤੋਂ ਵਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਉਨ੍ਹਾਂ ਨੂੰ ਅੰਮ੍ਰਿਤਸਰ ਵਿਖੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਓ.ਪੀ. ਸੋਨੀ ਹੋਰਾਂ ‘ਤੇ 2016 ਤੋਂ 2022 ਦਰਮਿਆਨ ਆਮਦਨ ਤੋਂ ਵੱਧ ਜਾਇਦਾਦ ਰੱਖਣ ਦਾ ਇਲਜ਼ਾਮ ਹੈ। ਕਰੀਬ 8 ਮਹੀਨਿਆਂ ਦੀ ਜਾਂਚ ਤੋਂ ਬਾਅਦ ਐਤਵਾਰ ਨੂੰ ਅੰਮ੍ਰਿਤਸਰ ਦੇ ਵਿਜੀਲੈਂਸ ਦਫਤਰ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਤੋਂ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਹੈ।

ਐਂਟੀ ਕਰਪਸ਼ਨ ਐਕਟ ਤਹਿਤ ਕੇਸ ਦਰਜ, ਹੋਈ ਗ੍ਰਿਫ਼ਤਾਰੀ

ਸਾਬਕਾ ਡਿਪਟੀ ਓਪੀ ਸੋਨੀ (O.P Soni) ‘ਤੇ 1 ਅਪ੍ਰੈਲ 2016 ਤੋਂ 31 ਮਾਰਚ 2022 ਤੱਕ ਆਮਦਨ ਤੋਂ ਵਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰੀ ਹੋਈ ਹੈ। ਦੱਸ ਦਈਏ ਕਿ ਸੋਨੀ ਪਰਿਵਾਰ ਦੀ ਆਮਦਨ 4.52 ਕਰੋੜ ਰੁਪਏ ਸੀ ਜਦ ਕਿ ਖਰਚ 12.48 ਕਰੋੜ ਰੁਪਏ ਸੀ। ਇਸ ਦੌਰਾਨ ਓ.ਪੀ ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਅਤੇ ਪੁੱਤਰ ਰਾਘਵ ਸੋਨੀ ਦੇ ਨਾਮ ਤੇ ਜਾਇਦਾਦ ਖਰੀਦੀ। ਇਸ ਪੂਰੇ ਮਾਮਲੇ ਦੀ ਜਾਂਚ ਤੋਂ ਬਾਅਦ ਹੀ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਓਪੀ ਸੋਨੀ 5 ਵਾਰ ਵਿਧਾਇਕ ਰਹੇ

ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ 2021 ਵਿੱਚ ਓਪੀ ਸੋਨੀ ਨੂੰ ਉਪ ਮੁੱਖ ਮੰਤਰੀ ਦਾ ਅਹੁਦਾ ਸੌਂਪਿਆ ਗਿਆ ਸੀ। ਇਥੇ ਇਹ ਵੀ ਦਸਣਯੋਗ ਹੈ ਕਿ ਓਪੀ ਸੋਨੀ 1997, 2002, 2007, 2012 ਅਤੇ 2017 ਵਿੱਚ ਪੰਜਾਬ ਵਿਧਾਨ ਸਭਾ (Punjab Vidhan Sabha) ਚੋਣਾਂ ਜਿੱਤ ਚੁੱਕੇ ਹਨ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੋਨੀ ਨੇ ਅੰਮ੍ਰਿਤਸਰ ਕੇਂਦਰੀ ਸੀਟ ਤੋਂ ਬੀਜੇਪੀ ਦੇ ਤਰੁਣ ਚੁੱਘ ਨੂੰ ਹਰਾਇਆ ਸੀ।

ਓਪੀ ਸੋਨੀ ਤੇ ਹੋਰ ਕਿਹੜੇ ਇਲਜ਼ਮ ?

ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ‘ਤੇ ਕੋਵਿਡ ਕਾਲ ਦੌਰਾਨ ਹੋਏ ਸੈਨੇਟਾਈਜ਼ਰ ਘੁਟਾਲੇ ਦਾ ਦੋਸ਼ ਲੱਗਾ ਸੀ। ਉਨ੍ਹਾਂ ਦੇ ਇਲਜ਼ਾਮ ਸੀ ਕਿ ਸਿਹਤ ਵਿਭਾਗ ਨੇ ਮਹਿੰਗੀ ਕੀਮਤ ‘ਤੇ ਸੈਨੀਟਾਈਜ਼ਰ ਖਰੀਦੇ ਸਨ। ਜਿਨ੍ਹਾਂ ਦਾ ਰੇਟ ਕਾਫੀ ਸਸਤਾ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...