OP Soni Arrested: ਸਾਬਕਾ CM ਓ.ਪੀ. ਸੋਨੀ ਦੀ ਅੰਮ੍ਰਿਤਸਰ ਕੋਰਟ ‘ਚ ਪੇਸ਼ੀ, ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ‘ਚ ਹੋਈ ਗ੍ਰਿਫ਼ਤਾਰੀ

Updated On: 

10 Jul 2023 09:43 AM

Vigilance Arrested OP Soni Arrested: ਸਾਬਕਾ ਡਿਪਟੀ ਸੀਐੱਮ ਓਪੀ ਸੋਨੀ ਨੂੰ ਆਮਦਨ ਤੋਂ ਵਧ ਜਾਇਦਾਦ ਮਾਮਲੇ ਵਿੱਚ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਨੇ ਓਪੀ ਸੋਨੀ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਹੈ। ਅੱਜ ਉਨ੍ਹਾਂ ਨੂੰ ਅੰਮ੍ਰਿਤਸਰ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।

OP Soni Arrested: ਸਾਬਕਾ CM ਓ.ਪੀ. ਸੋਨੀ ਦੀ ਅੰਮ੍ਰਿਤਸਰ ਕੋਰਟ ਚ ਪੇਸ਼ੀ, ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਚ ਹੋਈ ਗ੍ਰਿਫ਼ਤਾਰੀ
Follow Us On

ਅੰਮ੍ਰਿਤਸਰ ਨਿਊਜ਼। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਵਿਜੀਲੈਂਸ (Vigilance) ਨੇ ਆਮਦਨ ਤੋਂ ਵਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਉਨ੍ਹਾਂ ਨੂੰ ਅੰਮ੍ਰਿਤਸਰ ਵਿਖੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਓ.ਪੀ. ਸੋਨੀ ਹੋਰਾਂ ‘ਤੇ 2016 ਤੋਂ 2022 ਦਰਮਿਆਨ ਆਮਦਨ ਤੋਂ ਵੱਧ ਜਾਇਦਾਦ ਰੱਖਣ ਦਾ ਇਲਜ਼ਾਮ ਹੈ। ਕਰੀਬ 8 ਮਹੀਨਿਆਂ ਦੀ ਜਾਂਚ ਤੋਂ ਬਾਅਦ ਐਤਵਾਰ ਨੂੰ ਅੰਮ੍ਰਿਤਸਰ ਦੇ ਵਿਜੀਲੈਂਸ ਦਫਤਰ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਤੋਂ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਹੈ।

ਐਂਟੀ ਕਰਪਸ਼ਨ ਐਕਟ ਤਹਿਤ ਕੇਸ ਦਰਜ, ਹੋਈ ਗ੍ਰਿਫ਼ਤਾਰੀ

ਸਾਬਕਾ ਡਿਪਟੀ ਓਪੀ ਸੋਨੀ (O.P Soni) ‘ਤੇ 1 ਅਪ੍ਰੈਲ 2016 ਤੋਂ 31 ਮਾਰਚ 2022 ਤੱਕ ਆਮਦਨ ਤੋਂ ਵਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰੀ ਹੋਈ ਹੈ। ਦੱਸ ਦਈਏ ਕਿ ਸੋਨੀ ਪਰਿਵਾਰ ਦੀ ਆਮਦਨ 4.52 ਕਰੋੜ ਰੁਪਏ ਸੀ ਜਦ ਕਿ ਖਰਚ 12.48 ਕਰੋੜ ਰੁਪਏ ਸੀ। ਇਸ ਦੌਰਾਨ ਓ.ਪੀ ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਅਤੇ ਪੁੱਤਰ ਰਾਘਵ ਸੋਨੀ ਦੇ ਨਾਮ ਤੇ ਜਾਇਦਾਦ ਖਰੀਦੀ। ਇਸ ਪੂਰੇ ਮਾਮਲੇ ਦੀ ਜਾਂਚ ਤੋਂ ਬਾਅਦ ਹੀ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਓਪੀ ਸੋਨੀ 5 ਵਾਰ ਵਿਧਾਇਕ ਰਹੇ

ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ 2021 ਵਿੱਚ ਓਪੀ ਸੋਨੀ ਨੂੰ ਉਪ ਮੁੱਖ ਮੰਤਰੀ ਦਾ ਅਹੁਦਾ ਸੌਂਪਿਆ ਗਿਆ ਸੀ। ਇਥੇ ਇਹ ਵੀ ਦਸਣਯੋਗ ਹੈ ਕਿ ਓਪੀ ਸੋਨੀ 1997, 2002, 2007, 2012 ਅਤੇ 2017 ਵਿੱਚ ਪੰਜਾਬ ਵਿਧਾਨ ਸਭਾ (Punjab Vidhan Sabha) ਚੋਣਾਂ ਜਿੱਤ ਚੁੱਕੇ ਹਨ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੋਨੀ ਨੇ ਅੰਮ੍ਰਿਤਸਰ ਕੇਂਦਰੀ ਸੀਟ ਤੋਂ ਬੀਜੇਪੀ ਦੇ ਤਰੁਣ ਚੁੱਘ ਨੂੰ ਹਰਾਇਆ ਸੀ।

ਓਪੀ ਸੋਨੀ ਤੇ ਹੋਰ ਕਿਹੜੇ ਇਲਜ਼ਮ ?

ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ‘ਤੇ ਕੋਵਿਡ ਕਾਲ ਦੌਰਾਨ ਹੋਏ ਸੈਨੇਟਾਈਜ਼ਰ ਘੁਟਾਲੇ ਦਾ ਦੋਸ਼ ਲੱਗਾ ਸੀ। ਉਨ੍ਹਾਂ ਦੇ ਇਲਜ਼ਾਮ ਸੀ ਕਿ ਸਿਹਤ ਵਿਭਾਗ ਨੇ ਮਹਿੰਗੀ ਕੀਮਤ ‘ਤੇ ਸੈਨੀਟਾਈਜ਼ਰ ਖਰੀਦੇ ਸਨ। ਜਿਨ੍ਹਾਂ ਦਾ ਰੇਟ ਕਾਫੀ ਸਸਤਾ ਸੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version