OP Soni Peshi: ਸਿਹਤ ‘ਚ ਸੁਧਾਰ ਤੋਂ ਬਾਅਦ ਸਾਬਕਾ ਡਿਪਟੀ ਸੀਐੱਮ ਓਪੀ ਸੋਨੀ ਦੀ ਕੋਰਟ ‘ਚ ਪੇਸ਼ੀ, ਆਮਦਨ ਤੋਂ ਵੱਧ ਜਾਇਦਾਦ ਦਾ ਹੈ ਮਾਮਲਾ

Updated On: 

17 Jul 2023 21:53 PM

ਓਪੀ ਸੋਨੀ ਨੂੰ ਕੁਝ ਸਾਲ ਪਹਿਲਾਂ ਇੱਕ ਪੇਸਮੇਕਰ ਫਿੱਟ ਕੀਤਾ ਗਿਆ ਸੀ। ਜਿਸ ਕਾਰਨ ਉਹ ਦਿਲ ਦੇ ਨਾਜ਼ੁਕ ਮਰੀਜ਼ ਹਨ। ਇਹੀ ਕਾਰਨ ਹੈ ਕਿ ਤਬੀਅਤ ਵਿਗੜਣ 'ਤੇ ਵਿਜੀਲੈਂਸ ਨੇ ਵੀ ਬਿਨਾਂ ਦੇਰੀ ਕੀਤੇ ਉਨ੍ਹਾਂ ਨੂੰ ਸਿੱਧਾ ਫੋਰਟਿਸ ਐਸਕਾਰਟ ਪਹੁੰਚਾਇਆ ਸੀ

OP Soni Peshi: ਸਿਹਤ ਚ ਸੁਧਾਰ ਤੋਂ ਬਾਅਦ ਸਾਬਕਾ ਡਿਪਟੀ ਸੀਐੱਮ ਓਪੀ ਸੋਨੀ ਦੀ ਕੋਰਟ ਚ ਪੇਸ਼ੀ, ਆਮਦਨ ਤੋਂ ਵੱਧ ਜਾਇਦਾਦ ਦਾ ਹੈ ਮਾਮਲਾ
Follow Us On

ਪੰਜਾਬ ਦੇ ਸਾਬਕਾ ਡਿਪਟੀ ਸੀਐੱਮ ਓਪੀ ਸੋਨੀ (OP Soni) ਨੂੰ ਫੋਰਟਿਸ ਐਸਕਾਰਟ ਹਸਪਤਾਲ ਤੋਂ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਵ੍ਹੀਲ ਚੇਅਰ ਤੇ ਪੇਸ਼ ਕੀਤਾ ਗਿਆ। ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਹੁਣ ਉਨ੍ਹਾਂ ਨੂੰ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। 9 ਜੁਲਾਈ ਨੂੰ ਵਿਜੀਲੈਂਸ ਨੇ ਉਸ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ।

ਗ੍ਰਿਫਤਾਰੀ ਤੋਂ ਬਾਅਦ ਵੀ ਸੋਨੀ ਨੂੰ ਅਦਾਲਤ ਨੇ 2 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਸੀ। ਉਸੇ ਸਮੇਂ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਫੋਰਟਿਸ ਐਸਕਾਰਟ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਦੋ ਦਿਨ ਬਾਅਦ, ਆਈਸੀਯੂ ਵਿੱਚ ਹੋਣ ਕਰਕੇ, ਉਹ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਏ। ਜਦੋਂ ਅਗਲੇ ਦਿਨ ਵੀ ਵਿਜੀਲੈਂਸ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਨਾ ਕਰ ਸਕੀ ਤਾਂ ਉਨ੍ਹਾਂ ਨੂੰ 20 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

ਸਿਹਤ ਵਿੱਚ ਸੁਧਾਰ ਤੋਂ ਬਾਅਦ ਅਦਾਲਤ ਵਿੱਚ ਪੇਸ਼ੀ

ਹੁਣ ਜਦੋਂ ਸੋਨੀ ਦੀ ਸਿਹਤ ਵਿਚ ਸੁਧਾਰ ਹੋਇਆ ਤਾਂ ਵਿਜੀਲੈਂਸ ਨੇ ਉਨ੍ਹਾਂ ਦਾ ਰਿਮਾਂਡ ਹਾਸਲ ਕਰਨ ਲਈ ਮੁੜ ਅਦਾਲਤ ਵਿਚ ਅਰਜ਼ੀ ਦਿੱਤੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ 20 ਜੁਲਾਈ ਤੋਂ ਪਹਿਲਾਂ ਵੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਵਿਜੀਲੈਂਸ ਨੇ ਦਲੀਲ ਦਿੱਤੀ ਹੈ ਕਿ ਉਸ ਦੀ ਪੁੱਛਗਿੱਛ ਅਜੇ ਸ਼ੁਰੂ ਨਹੀਂ ਹੋਈ ਹੈ ਅਤੇ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਪਹਿਲੀ ਪੇਸ਼ੀ ਤੋਂ ਬਾਅਦ ਹੀ ਹਸਪਤਾਲ ਭਰਤੀ ਕਰਵਾਇਆ ਗਿਆ ਸੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ