ਈਡੀ ਨੇ ਵਿਜੀਲੈਂਸ ਤੋਂ ਮੰਗਿਆ ਓਪੀ ਸੋਨੀ ਦਾ ਰਿਕਾਰਡ; ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਜੇਲ੍ਹ ‘ਚ ਬੰਦ ਹਨ ਸੋਨੀ

Updated On: 

08 Aug 2023 17:18 PM

ਓਪੀ ਸੋਨੀ ਦਿਲ ਦੇ ਨਾਜ਼ੁਕ ਮਰੀਜ਼ ਹਨ।ਉਨ੍ਹਾਂ ਨੂੰ ਕੁਝ ਸਾਲ ਪਹਿਲਾਂ ਇੱਕ ਪੇਸਮੇਕਰ ਲਾਇਆ ਗਿਆ ਸੀ। ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੀ ਤਬੀਅਤ ਕਾਫੀ ਵਿਗੜ ਗਈ ਸੀ, ਜਿਸ ਤੋਂ ਬਾਅਦ ਉਹ ਹਸਪਤਾਲ ਵਿੱਚ ਰਹੇ ਸਨ।

ਈਡੀ ਨੇ ਵਿਜੀਲੈਂਸ ਤੋਂ ਮੰਗਿਆ ਓਪੀ ਸੋਨੀ ਦਾ ਰਿਕਾਰਡ; ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਚ ਜੇਲ੍ਹ ਚ ਬੰਦ ਹਨ ਸੋਨੀ
Follow Us On

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Om Prakash Soni) ਦੀਆਂ ਮੁਸ਼ੱਕਲਾਂ ਵਧਦੀਆ ਨਜ਼ਰ ਆ ਰਹੀਆਂ ਹਨ। ਸੋਨੀ ਖਿਲਾਫ ਹੁਣ ਵਿਜੀਲੈਂਸ ਦੇ ਨਾਲ-ਨਾਲ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਈਡੀ ਨੇ ਵਿਜੀਲੈਂਸ ਤੋਂ ਓਪੀ ਸੋਨੀ ਨਾਲ ਸਬੰਧਤ ਜਾਂਚ ਦਾ ਰਿਕਾਰਡ ਅਤੇ ਦਸਤਾਵੇਜ਼ ਮੰਗੇ ਹਨ। ਹਾਲਾਂਕਿ ਕੋਈ ਵੀ ਵਿਜੀਲੈਂਸ ਅਧਿਕਾਰੀ ਇਸ ‘ਤੇ ਸਿੱਧੇ ਤੌਰ ‘ਤੇ ਬੋਲਣ ਨੂੰ ਤਿਆਰ ਨਹੀਂ ਹੈ ਪਰ ਨਾਲ ਹੀ ਕੋਈ ਵੀ ਇਸ ਗੱਲ ਤੋਂ ਇਨਕਾਰ ਵੀ ਨਹੀਂ ਕਰ ਰਿਹਾ ਹੈ।

ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ 9 ਜੁਲਾਈ ਨੂੰ ਓਪੀ ਸੋਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕੀਤਾ ਸੀ। ਵਿਜੀਲੈਂਸ ਨੇ ਉਨ੍ਹਾਂ ਨੂੰ ਪਹਿਲੀ ਵਾਰ 25 ਨਵੰਬਰ 2022 ਨੂੰ ਤਲਬ ਕੀਤਾ ਸੀ। ਕਰੀਬ 8 ਮਹੀਨੇ ਦੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਦੇ ਵਿਜੀਲੈਂਸ ਦਫ਼ਤਰ ਵਿੱਚ ਐਫਆਈਆਰ ਦਰਜ ਕੀਤੀ ਗਈ। ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਹੋਣ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

2016 ਤੋਂ 2022 ਤੱਕ ਸਾਬਕਾ ਸੋਨੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 4.52 ਕਰੋੜ ਰੁਪਏ ਸੀ, ਜਦੋਂ ਕਿ ਖਰਚਾ ਇਸਤੋਂ ਤਿੰਨ ਗੁਣਾ ਜਿਆਦਾ ਯਾਨੀ12.48 ਕਰੋੜ ਰੁਪਏ ਸੀ। ਯਾਨੀ ਕਿ ਉਨ੍ਹਾਂ ਦਾ ਖਰਚਾ ਆਮਦਨ ਨਾਲੋਂ 7.96 ਕਰੋੜ ਰੁਪਏ ਵੱਧ ਸੀ। ਇਸ ਦੌਰਾਨ ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਅਤੇ ਬੇਟੇ ਰਾਘਵ ਸੋਨੀ ਦੇ ਨਾਂ ‘ਤੇ ਜਾਇਦਾਦਾਂ ਵੀ ਖਰੀਦੀਆਂ।

ਪੰਜ ਵਾਰ ਵਿਧਾਇਕ ਰਹੇ ਹਨ ਓਪੀ ਸੋਨੀ

ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਅਤੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ 2021 ਵਿੱਚ ਓਪੀ ਸੋਨੀ ਨੂੰ ਉਪ ਮੁੱਖ ਮੰਤਰੀ ਦਾ ਅਹੁਦਾ ਸੌਂਪਿਆ ਗਿਆ ਸੀ। ਓਪੀ ਸੋਨੀ 1997, 2002, 2007, 2012 ਅਤੇ 2017 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਜਿੱਤ ਚੁੱਕੇ ਹਨ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੋਨੀ ਨੇ ਅੰਮ੍ਰਿਤਸਰ ਕੇਂਦਰੀ ਸੀਟ ਤੋਂ ਭਾਜਪਾ ਦੇ ਤਰੁਣ ਚੁੱਘ ਨੂੰ 21 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ ਸੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ