ਓਪੀ ਸੋਨੀ ਦੀ ਜ਼ਮਾਨਤ ਰੱਦ, ਸਿਹਤ ਠੀਕ ਨਹੀਂ ਹੋਣ ਦੀ ਲਗਾਈ ਸੀ ਐਪਲੀਕੇਸ਼ਨ, ਗ੍ਰਿਫਤਾਰੀ ਤੋਂ ਬਾਅਦ ਹੀ ਹੋ ਗਏ ਸਨ ਬੀਮਾਰ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਜ਼ਮਾਨਤ ਪਟੀਸ਼ਨ ਅੰਮ੍ਰਿਤਸਰ ਦੇ ਵਧੀਕ ਸੈਸ਼ਨ ਜੱਜ ਨੇ ਖਾਰਜ ਕਰ ਦਿੱਤੀ ਹੈ। ਸੋਨੀ ਪਿਛਲੇ ਕੁਝ ਸਮੇਂ ਤੋਂ ਨਿਆਂਇਕ ਹਿਰਾਸਤ ਵਿੱਚ ਹਨ। ਵਿਜੀਲੈਂਸ ਨੇ ਇਨਕਮ-ਵਾਈ-ਐਕਸੈੱਸ ਐਸਟਸ ਮਾਮਲੇ 'ਚ ਕਰੀਬ 8 ਮਹੀਨੇ ਦੀ ਜਾਂਚ ਤੋਂ ਬਾਅਦ 9 ਜੁਲਾਈ ਨੂੰ ਡਿਪਟੀ ਸੀਐੱਮ ਨੂੰ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤਾ ਸੀ।
ਪੰਜਾਬ ਨਿਊਜ। ਪੰਜਾਬ ਦੇ ਸਾਬਕਾ ਡਿਪਟੀ ਸੀਐੱਮ ਓਪੀ ਸੋਨੀ (OP Soni) ਨੂੰ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫਤਾਰੀ ਕੀਤਾ ਸੀ ਤੇ ਉਹ ਗ੍ਰਿਫਤਾਰੀ ਤੋਂ ਬਾਅਦ ਬੀਮਾਰ ਚੱਲ ਰਹੇ ਹਨ। ਖ਼ਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਉਨਾਂ ਨੇ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਿੱਤੀ ਸੀ। ਸ਼ਨੀਵਾਰ ਨੂੰ ਅਦਾਲਤ ‘ਚ ਦੋਵਾਂ ਧਿਰਾਂ ਵਿਚਾਲੇ ਬਹਿਸ ਹੋਈ। ਜਿਸ ਤੋਂ ਬਾਅਦ ਉਨਾਂ ਦੀ ਜਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ।
ਓਪੀ ਸੋਨੀ ਨੂੰ 9 ਜੁਲਾਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅਗਲੇ ਦਿਨ ਜਿਵੇਂ ਹੀ ਪੰਜਾਬ ਵਿਜੀਲੈਂਸ (Punjab Vigilance) ਨੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਤਾਂ ਉਸ ਦੀ ਤਬੀਅਤ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਫੋਰਟਿਸ ਐਸਕਾਰਟ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਿਸ ‘ਤੇ ਵੀ ਵਿਵਾਦ ਸ਼ੁਰੂ ਹੋ ਗਿਆ। ਕੁਝ ਸਮਾਂ ਹਸਪਤਾਲ ਵਿਚ ਰਹਿਣ ਤੋਂ ਬਾਅਦ ਵਿਜੀਲੈਂਸ ਨੇ ਉਸ ਦਾ ਰਿਮਾਂਡ ਹਾਸਲ ਕੀਤਾ ਪਰ ਅਦਾਲਤ ਨੇ ਉਸ ਨੂੰ 18 ਜੁਲਾਈ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ।
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਜਾਰੀ
ਵਿਜੀਲੈਂਸ ਬਿਊਰੋ ਨੇ 8 ਮਹੀਨਿਆਂ ਦੀ ਜਾਂਚ ਤੋਂ ਬਾਅਦ 9 ਜੁਲਾਈ ਨੂੰ ਸਾਬਕਾ ਡਿਪਟੀ ਸੀਐੱਮ (Former Deputy CM) ਓਮ ਪ੍ਰਕਾਸ਼ ਸੋਨੀ ਖਿਲਾਫ ਆਮਦਨ ਤੋਂ ਵੱਧ ਆਮਦਨ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਸੀ। ਜਿਸ ਵਿੱਚ ਉਸ ਨੇ ਪਿਛਲੇ 7 ਸਾਲਾਂ ਦੌਰਾਨ 12,48,42,692 ਰੁਪਏ ਖਰਚ ਕੀਤੇ ਸਨ। ਵਿਜੀਲੈਂਸ ਜਾਂਚ ਦੌਰਾਨ ਉਸ ਦੀ ਆਮਦਨ 4,52,18,771 ਦਰਜ ਕੀਤੀ ਗਈ। ਇਸ ਵਿੱਚ ਉਸਦੀ ਆਮਦਨ ਤੋਂ ਵੱਧ 7,96,23,921 ਰੁਪਏ ਖਰਚ ਕੀਤੇ ਗਏ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ