Operation Blue Star: ਘੱਲੂਘਾਰਾ ਸਬੰਧੀ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦੀ ਪੁਲਿਸ ਨੇ ਦਿੱਤੀ ਜਾਣਕਾਰੀ
6 ਜੂਨ ਨੂੰ ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਤੋਂ ਪਹਿਲਾਂ ਪੁਲਿਸ ਨੇ ਅੰਮ੍ਰਿਤਸਰ ਸਮੇਤ ਪੰਜਾਬ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਤੋਂ ਇਲਾਵਾ ਅਰਧ ਸੈਨਿਕ ਬਲ ਵੀ ਮੋਰਚੇ 'ਤੇ ਤਾਇਨਾਤ ਹਨ।

ਅੰਮ੍ਰਿਤਸਰ ਨਿਊਜ।: ਕੱਲ੍ਹ ਮੰਗਲਵਾਰ 6 ਜੂਨ ਨੂੰ ਘੱਲੂਘਾਰਾ ਸਮਾਗਮ (Ghallughara) ਨੂੰ ਲੈ ਕੇ ਪੁਲਿਸ ਅਤੇ ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ। ਇਸ ਮੌਕੇ ਸੋਮਵਾਰ ਨੂੰ ਏਡੀਸੀਪੀ ਪ੍ਰਭਜੋਤ ਸਿੰਘ ਵਿਰਕ ਨੇ ਮੀਡੀਆਂ ਨੂੰ ਸ਼ਹਿਰ ਵਿੱਚ ਕੀਤੇ ਇਨ੍ਹਾਂ ਸੁਰੱਖਿਆ ਪ੍ਰਬੰਧਾਂ ਦੀ ਜਾਣਕਾਰੀ ਦਿੱਤੀ। ਏਡੀਸੀਪੀ ਪ੍ਰਭਜੋਤ ਸਿੰਘ ਵਿਰਕ (ADCP Prabhjot Singh Virk) ਨੇ ਦੱਸਿਆ ਕਿ ਪੁਲੀਸ ਵੱਲੋਂ ਪੂਰੇ ਸ਼ਹਿਰ ਵਿੱਟ ਫਲੈਗ ਮਾਰਚ ਕੱਢੇ ਜਾ ਰਹੇ ਹਨ।
ਏਡੀਸੀਪੀ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਪੁਲਿਸ ਵੱਲੋਂ ਹੋਟਲਾਂ ਅਤੇ ਬਾਰ ਵਿੱਚ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 17 ਸਾਲ ਤੋਂ ਘੱਟ ਦੇ ਵਿਅਕਤੀ ਨੂੰ ਸ਼ਰਾਬ ਪਿਲਾਉਣਾ ਅਪਰਾਧ ਹੈ।ਉਨ੍ਹਾਂ ਦੱਸਿਆ ਕਿ ਕਿਸੇ ਵੀ ਬਾਰ ਵਿੱਚ ਬਿਨਾਂ ਲਾਇਸੈਂਸ ਤੋਂ ਕੋਈ ਵੀ ਔਰਤ ਸ਼ਰਾਬ ਨਹੀਂ ਪਰੋਸ ਸਕਦੀ। ਪੁਲਿਸ ਅਧਿਕਾਰੀ ਨੇ ਲੋਕਾਂ ਨੂੰ ਕਾਨੂੰਨ ਦੀ ਹਿਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਜੇਕਰ ਕੋਈ ਵੀ ਇਸ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਉਸ ਬਣਦੀ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਬਾਹਰੋਂ ਕੋਈ ਵਿਅਕਤੀ ਆਕੇ ਸ਼ਰਾਰਤ ਨਾ ਕਰੇ, ਇਸ ਕਰਕੇ ਹੋਟਲਾਂ ਵਿਚ ਚੈਕਿੰਗ ਕੀਤੀ ਜਾ ਰਹੀ ਹੈ।