Operation Blue Star: ਘੱਲੂਘਾਰਾ ਸਬੰਧੀ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦੀ ਪੁਲਿਸ ਨੇ ਦਿੱਤੀ ਜਾਣਕਾਰੀ, ਕਿਹਾ - ਕਾਨੂੰਨ ਤੋੜਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ | operation blue star security arrangements police gave information to media Punjabi news - TV9 Punjabi

Operation Blue Star: ਘੱਲੂਘਾਰਾ ਸਬੰਧੀ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦੀ ਪੁਲਿਸ ਨੇ ਦਿੱਤੀ ਜਾਣਕਾਰੀ

Updated On: 

05 Jun 2023 21:52 PM

6 ਜੂਨ ਨੂੰ ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਤੋਂ ਪਹਿਲਾਂ ਪੁਲਿਸ ਨੇ ਅੰਮ੍ਰਿਤਸਰ ਸਮੇਤ ਪੰਜਾਬ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਤੋਂ ਇਲਾਵਾ ਅਰਧ ਸੈਨਿਕ ਬਲ ਵੀ ਮੋਰਚੇ 'ਤੇ ਤਾਇਨਾਤ ਹਨ।

Operation Blue Star: ਘੱਲੂਘਾਰਾ ਸਬੰਧੀ ਕੀਤੇ ਗਏ  ਸੁਰੱਖਿਆ ਪ੍ਰਬੰਧਾਂ ਦੀ ਪੁਲਿਸ ਨੇ ਦਿੱਤੀ ਜਾਣਕਾਰੀ
Follow Us On

ਅੰਮ੍ਰਿਤਸਰ ਨਿਊਜ।: ਕੱਲ੍ਹ ਮੰਗਲਵਾਰ 6 ਜੂਨ ਨੂੰ ਘੱਲੂਘਾਰਾ ਸਮਾਗਮ (Ghallughara) ਨੂੰ ਲੈ ਕੇ ਪੁਲਿਸ ਅਤੇ ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ। ਇਸ ਮੌਕੇ ਸੋਮਵਾਰ ਨੂੰ ਏਡੀਸੀਪੀ ਪ੍ਰਭਜੋਤ ਸਿੰਘ ਵਿਰਕ ਨੇ ਮੀਡੀਆਂ ਨੂੰ ਸ਼ਹਿਰ ਵਿੱਚ ਕੀਤੇ ਇਨ੍ਹਾਂ ਸੁਰੱਖਿਆ ਪ੍ਰਬੰਧਾਂ ਦੀ ਜਾਣਕਾਰੀ ਦਿੱਤੀ। ਏਡੀਸੀਪੀ ਪ੍ਰਭਜੋਤ ਸਿੰਘ ਵਿਰਕ (ADCP Prabhjot Singh Virk) ਨੇ ਦੱਸਿਆ ਕਿ ਪੁਲੀਸ ਵੱਲੋਂ ਪੂਰੇ ਸ਼ਹਿਰ ਵਿੱਟ ਫਲੈਗ ਮਾਰਚ ਕੱਢੇ ਜਾ ਰਹੇ ਹਨ।

ਏਡੀਸੀਪੀ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਪੁਲਿਸ ਵੱਲੋਂ ਹੋਟਲਾਂ ਅਤੇ ਬਾਰ ਵਿੱਚ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 17 ਸਾਲ ਤੋਂ ਘੱਟ ਦੇ ਵਿਅਕਤੀ ਨੂੰ ਸ਼ਰਾਬ ਪਿਲਾਉਣਾ ਅਪਰਾਧ ਹੈ।ਉਨ੍ਹਾਂ ਦੱਸਿਆ ਕਿ ਕਿਸੇ ਵੀ ਬਾਰ ਵਿੱਚ ਬਿਨਾਂ ਲਾਇਸੈਂਸ ਤੋਂ ਕੋਈ ਵੀ ਔਰਤ ਸ਼ਰਾਬ ਨਹੀਂ ਪਰੋਸ ਸਕਦੀ। ਪੁਲਿਸ ਅਧਿਕਾਰੀ ਨੇ ਲੋਕਾਂ ਨੂੰ ਕਾਨੂੰਨ ਦੀ ਹਿਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਜੇਕਰ ਕੋਈ ਵੀ ਇਸ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਉਸ ਬਣਦੀ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਬਾਹਰੋਂ ਕੋਈ ਵਿਅਕਤੀ ਆਕੇ ਸ਼ਰਾਰਤ ਨਾ ਕਰੇ, ਇਸ ਕਰਕੇ ਹੋਟਲਾਂ ਵਿਚ ਚੈਕਿੰਗ ਕੀਤੀ ਜਾ ਰਹੀ ਹੈ।

ਅੰਮਿਤਸਰ ਸ਼ਹਿਰ ਨੂੰ ਤਿੰਨ ਜ਼ੋਨ ‘ਚ ਵੰਡਿਆ ਗਿਆ

ਪੁਲੀਸ ਪ੍ਰਸ਼ਾਸਨ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦੀ ਜਾਣਕਾਰੀ ਦਿੰਦਿਆ ਏਡੀਸੀਪੀ ਨੇ ਦੱਸਿਆ ਕਿ ਘਲੂਘਾਰਾ ਹਫਤੇ ਨੂੰ ਲੈਕੇ ਸੁਰੱਖਿਆ ਦੇ ਮੱਦੇਨਜ਼ਰ ਅੰਮਿਤਸਰ ਸ਼ਹਿਰ ਨੂੰ ਤਿੰਨ ਜ਼ੋਨ ਵਿੱਚ ਵੰਡਿਆ ਗਿਆ ਹੈ। ਹਰ ਜੋਨ ਵਿੱਚ 20 ਤੋਂ 25 ਨਾਕੇ ਲਗਾਏ ਗਏ ਹਨ। ਸ਼ਹਿਰ ਵਿੱਚ ਵੱਖ ਵੱਖ ਥਾਂਵਾਂ ਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ ਅਤੇ ਸੀਸੀਟੀਵੀ ਕੈਮਰੇ ਸਮਾਰਟ ਸਿਟੀ ਦਾ ਹਿੱਸਾ ਹਨ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆ ਦੇ ਪ੍ਰਬੰਧ ਸ਼੍ਰੌਮਣੀ ਕਮੇਟੀ ਅਧੀਨ ਹਨ।

ਉੱਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਲੈ ਕੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸ਼੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਆਉਣ ਵਾਲੇ ਹਰ ਸ਼ਖ਼ਸ ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ। ਸ਼ਰਧਾਲੂਆਂ ਨੂੰ ਦਰਸ਼ਨਾਂ ਵਿੱਚ ਕੋਈ ਵੀ ਪਰੇਸ਼ਾਨੀ ਨਾ ਹੋਵੇ, ਇਸਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਆਪਣੇ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Exit mobile version