ਐੱਸਜੀਪੀਸੀ ਦੀ ਅੰਤਰਿਮ ਕਮੇਟੀ ਦੀ ਬੈਠਕ ਵਿੱਚ UCC ਵਿਰੋਧ, ਧਾਮੀ ਬੋਲੇ ਸਿੱਖਾਂ ਦੀ ਮਰਿਯਾਦਾ ਨੂੰ ਕਿਸੇ ਕਾਨੂੰਨ ਦੀ ਕਸੌਟੀ ‘ਤੇ ਨਹੀਂ ਪਰਖਿਆ ਜਾ ਸਕਦਾ
ਐੱਸਜੀਪੀਸੀ ਦੀ ਹੋਈ ਅੰਤਰਿਮ ਕਮੇਟੀ ਦੀ ਮੀਟਿੰਗ ਵਿੱਚ ਕਈ ਮੁੱਦਿਆਂ ਦੇ ਵਿਚਾਰ ਕੀਤਾ ਗਿਆ। ਇਸ ਦੌਰਾਨ ਯੂਸੀਸੀ ਦਾ ਸਖਤ ਵਿਰੋਧ ਕੀਤਾ ਗਿਆ। ਪ੍ਰਧਾਨ ਧਾਮੀ ਨੇ ਕਿਹਾ ਸਾਡਾ ਸੰਵਿਧਾਨ ਏਕਤਾ ਵਿੱਚ ਅਨੇਕਤਾ ਦੇ ਸਿਧਾਂਤ ਨੂੰ ਦਰਸਾਉਂਦਾ ਹੈ।

ਅੰਮ੍ਰਿਤਸਰ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਸਜੀਪੀਸੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਯੂਨੀਫਾਰਮ ਸਿਵਲ ਕੋਡ (ਯੂਸੀਸੀ) ਦਾ ਵਿਰੋਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਿਛਲੇ ਸਮੇਂ ਤੋਂ ਸ਼ੁਰੂ ਹੋਏ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਚੱਲ ਰਹੇ ਵਿਵਾਦ ਬਾਰੇ ਫਿਲਹਾਲ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਦੂਜੇ ਪਾਸੇ ਲੰਗਰ ਘੁਟਾਲੇ ਦੇ ਮਾਮਲੇ ਵਿੱਚ 51 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਤੇ ਇਸ ਮਾਮਲੇ ਦੀ ਹਾਲੇ ਵੀ ਜਾਂਚ ਜਾਰੀ ਹੈ।
ਐਡਵੋਕੇਟ ਧਾਮੀ (Advocate Dhami) ਨੇ ਕਿਹਾ ਕਿ ਦੇਸ਼ ਵਿੱਚ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਸਬੰਧੀ ਸੁਝਾਅ ਮੰਗੇ ਹਨ। ਫਿਲਹਾਲ ਇਹ ਵਿਚਾਰ ਅਧੀਨ ਹੈ, ਪਰ ਘੱਟ ਗਿਣਤੀ ਵਾਲੇ ਸਮੂਹਾਂ ਵਿੱਚ ਪਹਿਲਾਂ ਹੀ ਬੇਚੈਨੀ ਦੇਖੀ ਜਾ ਸਕਦੀ ਹੈ। ਸਾਡਾ ਸੰਵਿਧਾਨ ਏਕਤਾ ਵਿੱਚ ਅਨੇਕਤਾ ਦੇ ਸਿਧਾਂਤ ਨੂੰ ਦਰਸਾਉਂਦਾ ਹੈ। ਇਸ ਨੂੰ 21ਵੇਂ ਕਾਨੂੰਨ ਕਮਿਸ਼ਨ ਨੇ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ। ਫਿਰ 22ਵਾਂ ਲਾਅ ਕਮਿਸ਼ਨ ਬਣਾਇਆ ਗਿਆ। ਪਰ ਸ਼੍ਰੋਮਣੀ ਕਮੇਟੀ ਇਸ ਨੂੰ ਪੂਰੀ ਤਰ੍ਹਾਂ ਰੱਦ ਕਰਦੀ ਹੈ। ਧਾਮੀ ਨੇ ਕਿਹਾ ਕਿ ਅਸੀਂ ਮਹਿਸੂਸ ਕਰਦੇ ਹਾਂ ਕਿ ਸਿੱਖਾਂ ਦਾ ਬੋਲ ਬਾਣੀ, ਪਹਿਰਾਵਾ , ਧਾਰਮਿਕ ਰੀਤੀ ਰਿਵਾਜ ਮਰਿਆਦਾ ਨੂੰ ਕਿਸੇ ਵੀ ਕਾਨੂੰਨ ਦੀ ਕਸੌਟੀ ਤੇ ਨਹੀਂ ਪਰਖਿਆ ਜਾ ਸਕਦਾ।