Pakistani Drone ਮੁੜ ਅੰਮ੍ਰਿਤਸਰ ‘ਚ ਹੋਇਆ ਦਾਖਲ, BSF ਨੇ ਫਾਈਰਿੰਗ ਕਰਕੇ ਹੇਠਾਂ ਸੁੱਟਿਆ ਡਰੋਨ, ਕਰੋੜਾਂ ਰੁਪਏ ਦੀ ਹੈਰੋਇਨ ਵੀ ਮਿਲੀ
ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਹੁਣ ਉਸਨੇ ਮੁੜ ਅੰਮ੍ਰਿਤਸਰ ਸਰਹੱਦ ਰਾਹੀਂ ਭਾਰਤ ਚ ਡਰੋਨ ਭੇਜਣ ਦੀ ਕੋਸ਼ਿਸ਼ ਪਰ ਬੀਐੱਸਐੱਫ ਨੇ ਫਾਈਰਿੰਗ ਕਰਕੇ ਡਰੋਨ ਨੂੰ ਹੇਠਾਂ ਸੁੱਟ ਦਿੱਤਾ। ਇਸ ਦੌਰਾਨ ਕਰੀਬ 21 ਕਰੋੜ ਦੀ ਹੈਰੋਇਨ ਬਰਾਮਦ ਵੀ ਕੀਤੀ ਗਈ।

ਅੰਮ੍ਰਿਤਸਰ। ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿ ਸਮੱਗਲਰਾਂ ਦੇ ਡਰੋਨ ਨੇ ਇਕ ਵਾਰ ਫਿਰ ਘੁਸਪੈਠ ਕੀਤੀ ਹੈ। ਸੀਮਾ ਸੁਰੱਖਿਆ ਬਲ ਬੀਐੱਸਐੱਫ (BSF) ਦੇ ਚੌਕਸ ਜਵਾਨਾਂ ਨੇ ਇਸ ਡਰੋਨ ਨੂੰ ਡੇਗਣ ‘ਚ ਸਫਲਤਾ ਹਾਸਲ ਕੀਤੀ ਹੈ। ਜਵਾਨਾਂ ਨੇ ਤਲਾਸ਼ੀ ਤੋਂ ਬਾਅਦ ਡਰੋਨ ਨੂੰ ਕਬਜ਼ੇ ‘ਚ ਲੈ ਲਿਆ ਹੈ। ਇਸ ਦੇ ਨਾਲ ਹੀ ਇਸ ਡਰੋਨ ਨਾਲ ਹੈਰੋਇਨ ਦੀ ਇੱਕ ਖੇਪ ਵੀ ਬੰਨ੍ਹੀ ਗਈ ਸੀ, ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਦੇ ਜਵਾਨਾਂ ਨੂੰ ਇਹ ਸਫਲਤਾ ਅੰਮ੍ਰਿਤਸਰ (Amritsar) ਦੀ ਅੰਤਰਰਾਸ਼ਟਰੀ ਸਰਹੱਦ ਅਟਾਰੀ ਨੇੜੇ ਮਿਲੀ ਹੈ। ਬੀਐਸਐਫ ਦੇ ਜਵਾਨ ਗਸ਼ਤ ਤੇ ਸਨ। ਉਸੇ ਸਮੇਂ ਇਸ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਸਿਪਾਹੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਮਿੰਟਾਂ ਬਾਅਦ ਡਰੋਨ ਦੀ ਆਵਾਜ਼ ਬੰਦ ਹੋ ਗਈ। ਜਿਸ ਤੋਂ ਬਾਅਦ ਜਵਾਨਾਂ ਨੇ ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।