Pakistani drone ਮੁੜ ਅੰਮ੍ਰਿਤਸਰ 'ਚ ਹੋਇਆ ਦਾਖਲ, BSF ਨੇ ਫਾਈਰਿੰਗ ਕਰਕੇ ਹੇਠਾਂ ਸੁੱਟਿਆ ਡਰੋਨ, ਕਰੋੜਾਂ ਰੁਪਏ ਦੀ ਹੈਰੋਇਨ ਵੀ ਮਿਲੀ | Pakistani drone entered Amritsar again, BSF fired and shot down the drone. Punjabi news - TV9 Punjabi

Pakistani Drone ਮੁੜ ਅੰਮ੍ਰਿਤਸਰ ‘ਚ ਹੋਇਆ ਦਾਖਲ, BSF ਨੇ ਫਾਈਰਿੰਗ ਕਰਕੇ ਹੇਠਾਂ ਸੁੱਟਿਆ ਡਰੋਨ, ਕਰੋੜਾਂ ਰੁਪਏ ਦੀ ਹੈਰੋਇਨ ਵੀ ਮਿਲੀ

Updated On: 

05 Jun 2023 11:01 AM

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਹੁਣ ਉਸਨੇ ਮੁੜ ਅੰਮ੍ਰਿਤਸਰ ਸਰਹੱਦ ਰਾਹੀਂ ਭਾਰਤ ਚ ਡਰੋਨ ਭੇਜਣ ਦੀ ਕੋਸ਼ਿਸ਼ ਪਰ ਬੀਐੱਸਐੱਫ ਨੇ ਫਾਈਰਿੰਗ ਕਰਕੇ ਡਰੋਨ ਨੂੰ ਹੇਠਾਂ ਸੁੱਟ ਦਿੱਤਾ। ਇਸ ਦੌਰਾਨ ਕਰੀਬ 21 ਕਰੋੜ ਦੀ ਹੈਰੋਇਨ ਬਰਾਮਦ ਵੀ ਕੀਤੀ ਗਈ।

Pakistani Drone ਮੁੜ ਅੰਮ੍ਰਿਤਸਰ ਚ ਹੋਇਆ ਦਾਖਲ, BSF ਨੇ ਫਾਈਰਿੰਗ ਕਰਕੇ ਹੇਠਾਂ ਸੁੱਟਿਆ ਡਰੋਨ, ਕਰੋੜਾਂ ਰੁਪਏ ਦੀ ਹੈਰੋਇਨ ਵੀ ਮਿਲੀ
Follow Us On

ਅੰਮ੍ਰਿਤਸਰ। ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿ ਸਮੱਗਲਰਾਂ ਦੇ ਡਰੋਨ ਨੇ ਇਕ ਵਾਰ ਫਿਰ ਘੁਸਪੈਠ ਕੀਤੀ ਹੈ। ਸੀਮਾ ਸੁਰੱਖਿਆ ਬਲ ਬੀਐੱਸਐੱਫ (BSF) ਦੇ ਚੌਕਸ ਜਵਾਨਾਂ ਨੇ ਇਸ ਡਰੋਨ ਨੂੰ ਡੇਗਣ ‘ਚ ਸਫਲਤਾ ਹਾਸਲ ਕੀਤੀ ਹੈ। ਜਵਾਨਾਂ ਨੇ ਤਲਾਸ਼ੀ ਤੋਂ ਬਾਅਦ ਡਰੋਨ ਨੂੰ ਕਬਜ਼ੇ ‘ਚ ਲੈ ਲਿਆ ਹੈ। ਇਸ ਦੇ ਨਾਲ ਹੀ ਇਸ ਡਰੋਨ ਨਾਲ ਹੈਰੋਇਨ ਦੀ ਇੱਕ ਖੇਪ ਵੀ ਬੰਨ੍ਹੀ ਗਈ ਸੀ, ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਦੇ ਜਵਾਨਾਂ ਨੂੰ ਇਹ ਸਫਲਤਾ ਅੰਮ੍ਰਿਤਸਰ (Amritsar) ਦੀ ਅੰਤਰਰਾਸ਼ਟਰੀ ਸਰਹੱਦ ਅਟਾਰੀ ਨੇੜੇ ਮਿਲੀ ਹੈ। ਬੀਐਸਐਫ ਦੇ ਜਵਾਨ ਗਸ਼ਤ ਤੇ ਸਨ। ਉਸੇ ਸਮੇਂ ਇਸ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਸਿਪਾਹੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਮਿੰਟਾਂ ਬਾਅਦ ਡਰੋਨ ਦੀ ਆਵਾਜ਼ ਬੰਦ ਹੋ ਗਈ। ਜਿਸ ਤੋਂ ਬਾਅਦ ਜਵਾਨਾਂ ਨੇ ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

ਟੁਕੜਿਆਂ ਵਿੱਚ ਮਿਲਿਆ ਡ੍ਰੋਨ

ਬੀਐਸਐਫ ਦੇ ਜਵਾਨਾਂ ਨੂੰ ਤਲਾਸ਼ੀ ਦੌਰਾਨ ਅਟਾਰੀ ਦੇ ਖੇਤਾਂ ਵਿੱਚੋਂ ਡਰੋਨ ਮਿਲਿਆ। ਡਰੋਨ (Drone) ਦੇ ਟੁਕੜੇ ਹੋ ਗਏ ਸਨ। ਨੇੜਿਓਂ ਇੱਕ ਪੀਲੇ ਰੰਗ ਦਾ ਬੈਗ ਵੀ ਮਿਲਿਆ ਹੈ, ਜਿਸ ਨੂੰ ਡਰੋਨ ਦੇ ਨਾਲ ਭਾਰਤੀ ਸਰਹੱਦ ਵੱਲ ਭੇਜਿਆ ਗਿਆ ਸੀ। ਦੇ ਜਵਾਨਾਂ ਨੇ ਬੈਗ ਨੂੰ ਕਬਜ਼ੇ ‘ਚ ਲੈ ਕੇ ਸੁਰੱਖਿਆ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਤੋਂ ਬਾਅਦ ਜਦੋਂ ਬੈਗ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚ ਹੈਰੋਇਨ ਦੀ ਖੇਪ ਸੀ। ਜਿਸ ਦਾ ਕੁੱਲ ਵਜ਼ਨ 3.2 ਕਿਲੋ ਸੀ। ਡਰੋਨ ਅਤੇ ਹੈਰੋਇਨ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ।

ਇਸ ਮਹੀਨੇ ਦਾ ਇਹ ਪਹਿਲਾ ਡਰੋਨ

ਬੀਐਸਐਫ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਇਸ ਮਹੀਨੇ ਦਾ ਇਹ ਪਹਿਲਾ ਡਰੋਨ ਹੈ, ਜਿਸ ਨੂੰ ਜਵਾਨਾਂ ਨੇ ਡੇਗਿਆ ਹੈ। ਜਦੋਂਕਿ ਪਹਿਲਾਂ ਵੀ ਦੋ ਖੇਪਾਂ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ। 3 ਜੂਨ ਨੂੰ ਜਵਾਨਾਂ ਨੇ ਪਿੰਡ ਰਾਏ ਤੋਂ 5.5 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਸੀ। ਇਸਨੂੰ ਵੀ ਡਰੋਨ ਤੋਂ ਹੀ ਸੁੱਟਿਆ ਗਿਆ ਸੀ। 2 ਜੂਨ ਨੂੰ ਫਾਜ਼ਿਲਕਾ ਦੇ ਪਿੰਡ ਚੱਖੇਵਾ ਤੋਂ ਜਵਾਨਾਂ ਨੇ 2.5 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਸੀ।

ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Exit mobile version