AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਭਾਰਤੀ ਸੀਮਾ ‘ਚ ਮੁੜ ਪਾਕਿਸਤਾਨੀ ਡਰੋਨ ਦਾਖਲ, ਤਲਾਸ਼ੀ ਮੁਹਿੰਮ ਦੌਰਾਨ 17.5 ਕਰੋੜ ਦੀ ਹੈਰੋਇਨ ਬਰਾਮਦ

ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਾਂਝੇ ਤੌਰ ਤੇ ਕਾਰਵਾਈ ਕਰਦਿਆਂ 17.50 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕਰਕੇ ਪਾਕਿਸਤਾਨ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਜਵਾਨਾਂ ਨੂੰ ਪਲਾਸਟਿਕ ਦੇ ਪੈਕਟ ਵਿੱਚੋਂ 6 ਛੋਟੀਆਂ ਬੋਤਲਾਂ ਬਰਾਮਦ ਹੋਈਆਂ, ਜਿਸ ਵਿੱਚ 2.630 ਕਿਲੋ ਹੈਰੋਇਨ ਬਰਾਮਦ ਹੋਈ ਹੈ।

ਭਾਰਤੀ ਸੀਮਾ 'ਚ ਮੁੜ ਪਾਕਿਸਤਾਨੀ ਡਰੋਨ ਦਾਖਲ, ਤਲਾਸ਼ੀ ਮੁਹਿੰਮ ਦੌਰਾਨ 17.5 ਕਰੋੜ ਦੀ ਹੈਰੋਇਨ ਬਰਾਮਦ
lalit-sharma
| Updated On: 31 Aug 2023 08:37 AM IST
Share
ਅੰਮ੍ਰਿਤਸਰ ਨਿਊਜ਼। ਪਾਕਿਸਤਾਨੀ ਡਰੋਨ ਨੇ ਇੱਕ ਵਾਰ ਫਿਰ ਭਾਰਤੀ ਸਰਹੱਦ ਵਿੱਚ ਦਾਖਲ ਹੋ ਕੇ ਤਸਕਰਾਂ ਦੇ ਨਾਪਾਕ ਇਰਾਦਿਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਪਰ ਡਰੋਨ ਦੀ ਹਰਕਤ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਾਂਝੇ ਤੌਰ ਤੇ ਕਾਰਵਾਈ ਕਰਦਿਆਂ 17.50 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕਰਕੇ ਪਾਕਿਸਤਾਨ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ।

ਪਲਾਸਟਿਕ ਦੇ ਪੈਕਟ ‘ਚੋਂ 6 ਛੋਟੀਆਂ ਬੋਤਲਾਂ ਬਰਾਮਦ

ਮਿਲੀ ਜਾਣਕਾਰੀ ਮੁਤਾਬਕ ਬੀਐਸਐਫ ਨੂੰ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰਾਣੀਆ ਵਿੱਚ ਡਰੋਨ ਦੀ ਆਵਾਜਾਈ ਦੀ ਸੂਚਨਾ ਮਿਲੀ ਸੀ। ਜਿਸ ਦੇ ਆਧਾਰ ‘ਤੇ ਪੰਜਾਬ ਪੁਲਿਸ ਦੀ ਮਦਦ ਨਾਲ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਬੀਐਸਐਫ ਜਵਾਨਾਂ ਨੂੰ ਪਲਾਸਟਿਕ ਦੇ ਪੈਕਟ ਵਿੱਚੋਂ 6 ਛੋਟੀਆਂ ਬੋਤਲਾਂ ਬਰਾਮਦ ਹੋਈਆਂ, ਜਿਸ ਵਿੱਚ 2.630 ਕਿਲੋ ਹੈਰੋਇਨ ਬਰਾਮਦ ਹੋਈ ਹੈ। ਇਸ ਖੇਪ ਨੂੰ ਬੀਐਸਐਫ ਅਧਿਕਾਰੀਆਂ ਨੇ ਸੀਲ ਕਰ ਦਿੱਤਾ ਹੈ ਅਤੇ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। ਇਸ ਖੇਪ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ 17.5 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਗੁਰਦਾਸਪੁਰ ‘ਚ ਮਿੱਟੀ ‘ਚ ਦੱਬੀ ਖੇਪ ਬਰਾਮਦ

ਬੀਐਸਐਫ ਨੇ 2 ਦਿਨਾਂ ਵਿੱਚ ਇਹ ਦੂਜੀ ਸਫਲਤਾ ਹਾਸਲ ਕੀਤੀ ਹੈ। ਗੁਰਦਾਸਪੁਰ ਸਰਹੱਦ ‘ਤੇ ਪੈਂਦੇ ਪਿੰਡ ਕਮਾਲਪੁਰਾ ਵਿੱਚ ਵੀ ਤਲਾਸ਼ੀ ਦੌਰਾਨ ਬੀਐਸਐਫ ਨੇ ਜ਼ਮੀਨ ਵਿੱਚ ਦੱਬੀ ਖੇਪ ਬਰਾਮਦ ਕੀਤੀ ਹੈ। ਇਸ ਨੂੰ ਇੱਕ ਬੈਟਰੀ ਵਿੱਚ ਛੁਪਾ ਕੇ ਜ਼ਮੀਨ ਵਿੱਚ ਦੱਬਿਆ ਹੋਇਆ ਸੀ, ਜਿਸ ਵਿੱਚ 6 ਪੈਕੇਟ ਹੈਰੋਇਨ ਅਤੇ ਇੱਕ ਛੋਟਾ 70 ਗ੍ਰਾਮ ਅਫੀਮ ਦਾ ਪੈਕੇਟ ਮਿਲਿਆ ਹੈ।

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...