ਭਾਰਤੀ ਸੀਮਾ 'ਚ ਮੁੜ ਪਾਕਿਸਤਾਨੀ ਡਰੋਨ ਦਾਖਲ, ਤਲਾਸ਼ੀ ਮੁਹਿੰਮ ਦੌਰਾਨ 17.5 ਕਰੋੜ ਦੀ ਹੈਰੋਇਨ ਬਰਾਮਦ Punjabi news - TV9 Punjabi

ਭਾਰਤੀ ਸੀਮਾ ‘ਚ ਮੁੜ ਪਾਕਿਸਤਾਨੀ ਡਰੋਨ ਦਾਖਲ, ਤਲਾਸ਼ੀ ਮੁਹਿੰਮ ਦੌਰਾਨ 17.5 ਕਰੋੜ ਦੀ ਹੈਰੋਇਨ ਬਰਾਮਦ

Updated On: 

31 Aug 2023 08:37 AM

ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਾਂਝੇ ਤੌਰ ਤੇ ਕਾਰਵਾਈ ਕਰਦਿਆਂ 17.50 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕਰਕੇ ਪਾਕਿਸਤਾਨ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਜਵਾਨਾਂ ਨੂੰ ਪਲਾਸਟਿਕ ਦੇ ਪੈਕਟ ਵਿੱਚੋਂ 6 ਛੋਟੀਆਂ ਬੋਤਲਾਂ ਬਰਾਮਦ ਹੋਈਆਂ, ਜਿਸ ਵਿੱਚ 2.630 ਕਿਲੋ ਹੈਰੋਇਨ ਬਰਾਮਦ ਹੋਈ ਹੈ।

ਭਾਰਤੀ ਸੀਮਾ ਚ ਮੁੜ ਪਾਕਿਸਤਾਨੀ ਡਰੋਨ ਦਾਖਲ, ਤਲਾਸ਼ੀ ਮੁਹਿੰਮ ਦੌਰਾਨ 17.5 ਕਰੋੜ ਦੀ ਹੈਰੋਇਨ ਬਰਾਮਦ
Follow Us On

ਅੰਮ੍ਰਿਤਸਰ ਨਿਊਜ਼। ਪਾਕਿਸਤਾਨੀ ਡਰੋਨ ਨੇ ਇੱਕ ਵਾਰ ਫਿਰ ਭਾਰਤੀ ਸਰਹੱਦ ਵਿੱਚ ਦਾਖਲ ਹੋ ਕੇ ਤਸਕਰਾਂ ਦੇ ਨਾਪਾਕ ਇਰਾਦਿਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਪਰ ਡਰੋਨ ਦੀ ਹਰਕਤ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਾਂਝੇ ਤੌਰ ਤੇ ਕਾਰਵਾਈ ਕਰਦਿਆਂ 17.50 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕਰਕੇ ਪਾਕਿਸਤਾਨ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ।

ਪਲਾਸਟਿਕ ਦੇ ਪੈਕਟ ‘ਚੋਂ 6 ਛੋਟੀਆਂ ਬੋਤਲਾਂ ਬਰਾਮਦ

ਮਿਲੀ ਜਾਣਕਾਰੀ ਮੁਤਾਬਕ ਬੀਐਸਐਫ ਨੂੰ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰਾਣੀਆ ਵਿੱਚ ਡਰੋਨ ਦੀ ਆਵਾਜਾਈ ਦੀ ਸੂਚਨਾ ਮਿਲੀ ਸੀ। ਜਿਸ ਦੇ ਆਧਾਰ ‘ਤੇ ਪੰਜਾਬ ਪੁਲਿਸ ਦੀ ਮਦਦ ਨਾਲ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਬੀਐਸਐਫ ਜਵਾਨਾਂ ਨੂੰ ਪਲਾਸਟਿਕ ਦੇ ਪੈਕਟ ਵਿੱਚੋਂ 6 ਛੋਟੀਆਂ ਬੋਤਲਾਂ ਬਰਾਮਦ ਹੋਈਆਂ, ਜਿਸ ਵਿੱਚ 2.630 ਕਿਲੋ ਹੈਰੋਇਨ ਬਰਾਮਦ ਹੋਈ ਹੈ।

ਇਸ ਖੇਪ ਨੂੰ ਬੀਐਸਐਫ ਅਧਿਕਾਰੀਆਂ ਨੇ ਸੀਲ ਕਰ ਦਿੱਤਾ ਹੈ ਅਤੇ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। ਇਸ ਖੇਪ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ 17.5 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਗੁਰਦਾਸਪੁਰ ‘ਚ ਮਿੱਟੀ ‘ਚ ਦੱਬੀ ਖੇਪ ਬਰਾਮਦ

ਬੀਐਸਐਫ ਨੇ 2 ਦਿਨਾਂ ਵਿੱਚ ਇਹ ਦੂਜੀ ਸਫਲਤਾ ਹਾਸਲ ਕੀਤੀ ਹੈ। ਗੁਰਦਾਸਪੁਰ ਸਰਹੱਦ ‘ਤੇ ਪੈਂਦੇ ਪਿੰਡ ਕਮਾਲਪੁਰਾ ਵਿੱਚ ਵੀ ਤਲਾਸ਼ੀ ਦੌਰਾਨ ਬੀਐਸਐਫ ਨੇ ਜ਼ਮੀਨ ਵਿੱਚ ਦੱਬੀ ਖੇਪ ਬਰਾਮਦ ਕੀਤੀ ਹੈ। ਇਸ ਨੂੰ ਇੱਕ ਬੈਟਰੀ ਵਿੱਚ ਛੁਪਾ ਕੇ ਜ਼ਮੀਨ ਵਿੱਚ ਦੱਬਿਆ ਹੋਇਆ ਸੀ, ਜਿਸ ਵਿੱਚ 6 ਪੈਕੇਟ ਹੈਰੋਇਨ ਅਤੇ ਇੱਕ ਛੋਟਾ 70 ਗ੍ਰਾਮ ਅਫੀਮ ਦਾ ਪੈਕੇਟ ਮਿਲਿਆ ਹੈ।

Exit mobile version