AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Pak Jatha In India: ਗੁਰੂਧਾਮਾਂ ਦੇ ਦਰਸ਼ਨਾਂ ਲਈ ਭਾਰਤ ਪਹੁੰਚਿਆ ਪਾਕਿਸਤਾਨ ਤੋਂ 104 ਸ਼ਰਧਾਲੂਆਂ ਦਾ ਜੱਥਾ

ਪਾਕਿਸਤਾਨੀ ਜੱਥੇ ਵਿੱਚ ਸ਼ਾਮਲ ਲੋਕਾਂ ਨੇ ਦੱਸਿਆ ਕਿ ਵੀਰਵਾਰ ਨੂੰ ਉਹ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਟਰੇਨ ਰਾਹੀਂ ਦਿੱਲੀ ਸਥਿਤ ਦਰਗਾਹ ਹਜਰਤ ਅਮੀਰ ਖੁਸਰੋ ਤੇ ਉਰਸ ਦਾ ਮੇਲਾ ਮਨਾਉਣ ਲਈ ਜਾਣਗੇ।

Pak Jatha In India: ਗੁਰੂਧਾਮਾਂ ਦੇ ਦਰਸ਼ਨਾਂ ਲਈ ਭਾਰਤ ਪਹੁੰਚਿਆ ਪਾਕਿਸਤਾਨ ਤੋਂ 104 ਸ਼ਰਧਾਲੂਆਂ ਦਾ ਜੱਥਾ
lalit-sharma
| Updated On: 04 May 2023 17:55 PM IST
Share
ਅੰਮ੍ਰਿਤਸਰ ਨਿਊਜ: ਵੀਰਵਾਰ ਨੂੰ ਪਾਕਿਸਤਾਨ ਤੋਂ ਇਕ ਮੁਸਲਿਮ ਭਾਈਚਾਰੇ ਦਾ ਜੱਥਾ ਅਟਾਰੀ ਵਾਘਾ ਸਰਹੱਦ (Atari Wagha Border) ਰਾਹੀਂ ਭਾਰਤ ਪਹੁੰਚਿਆਂ। ਇਸ ਜੱਥੇ ਵਿੱਚ 104 ਦੇ ਕਰੀਬ ਮੁਸਲਿਮ ਸ਼ਰਧਾਲੂ ਸ਼ਾਮਲ ਹਨ। ਇਹ ਜੱਥਾ ਭਾਰਤ ਵਿੱਚ ਸਥਿਤ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਇੱਥੇ ਪਹੁੰਚਿਆ ਹੈ। ਅਟਾਰੀ ਬਾਰਡਰ ਰਾਹੀਂ ਭਾਰਤ ਪਹੁੰਚੇ ਇਨ੍ਹਾਂ ਸ਼ਰਧਾਲੂਆਂ ਦੇ ਚੇਹਰਿਆਂ ਤੇ ਉਤਸ਼ਾਹ ਸਾਫ ਤੌਰ ਤੇ ਵੇਖਿਆ ਜਾ ਸਕਦਾ ਸੀ। ਇਸ ਮੌਕੇ ਪ੍ਰੋਟੋਕੋਲ ਅਧਿਕਾਰੀ ਅਰੁਣ ਮਾਹਲ ਨੇ ਮੀਡੀਆ ਨੂੰ ਦੱਸਿਆ ਕਿ ਪਾਕਿਸਤਾਨ ਤੋਂ ਆਇਆ ਮੁਸਲਿਮ ਭਾਈਚਾਰੇ ਦਾ ਇਹ ਜੱਥਾ ਭਾਰਤ ਵਿਚ ਸਥਿਤ ਪ੍ਰਸਿੱਧ ਗੁਰੂਧਾਮਾਂ ਦੇ ਦਰਸ਼ਨ ਕਰੇਗਾ। ਗੁਰਧਾਮਾਂ ਦੇ ਦਰਸ਼ਨਾਂ ਦੇ ਨਾਲ ਇਹ ਜੱਥਾ ਦਿੱਲੀ ਵਿੱਚ ਦਰਗਾਹ ਹਜਰਤ ਅਮੀਰ ਖੁਸਰੋ ਤੇ ਉਰਸ ਦਾ ਮੇਲਾ ਮਨਾਉਣ ਵੀ ਲਈ ਜਾ ਰਹੇ ਹਨ।

11 ਮਈ ਨੂੰ ਪਾਕਿਸਤਾਨ ਪਰਤੇਗਾ ਜੱਥਾ

ਇਸ ਜੱਥੇ ਨੂੰ ਦਸ ਦਿਨ ਦਾ ਵੀਜ਼ਾ ਮਿਲਿਆ ਹੈ। ਜਿਸ ਤੋਂ ਬਾਅਦ ਇਹ 11 ਮਈ ਨੂੰ ਵਾਪਸ ਅਟਾਰੀ ਵਾਘਾ ਸਰਹੱਦ ਰਾਹੀਂ ਪਾਕਿਸਤਾਨ ਰਵਾਨਾ ਹੋ ਜਾਵੇਗਾ।ਮਾਹਲ ਨੇ ਦੱਸਿਆ ਕਿ ਜੱਥੇ ਵਿੱਚ ਸ਼ਾਮਲ ਲੋਕ ਪਾਕਿਸਤਾਨ ਦੇ ਵੱਖ ਵੱਖ ਇਲਾਕਿਆਂ ਤੋਂ ਆਏ ਹਨ। ਇਸ ਜੱਥੇ ਦੀ ਅਗਵਾਈ ਆਰਐੱਫ ਹੁਸੈਨ ਸ਼ਾਹ ਕਰ ਰਹੇ ਹਨ। ਦਿੱਲੀ ਸਥਿਤ ਪਾਕਿਸਤਾਨ ਐਂਬੈਸੀ ਦੇ ਉਸਮਾਨ ਨਵਾਜ ਵੱਲੋ ਇਨ੍ਹਾਂ ਨੂੰ ਰਿਸੀਵ ਕੀਤਾ ਗਿਆ। ਪਾਕਿਸਤਾਨ ਤੋਂ ਆਏ ਇਨ੍ਹਾਂ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਦੱਸਿਆ ਕਿ ਉਹ ਪਾਕਿਸਤਾਨ ਦੇ ਕਰਾਚੀ, ਲਾਹੌਰ ਅਤੇ ਹੋਰ ਸੂਬਿਆਂ ਤੋਂ ਆਏ ਹਨ। ਉਨ੍ਹਾਂ ਨੂੰ ਭਾਰਤ ਆਕੇ ਬਹੁਤ ਖ਼ੁਸ਼ੀ ਹੋ ਰਹੀ ਹੈ। ਇੱਥੋਂ ਦੀ ਆਰਮੀ ਅਤੇ ਲੋਕਾਂ ਵੱਲੋ ਉਨ੍ਹਾਂ ਨੂੰ ਬਹੁਤ ਪਿਆਰ ਮਿਲਿਆ, ਜਿਸਨੂੰ ਵੇਖ ਕੇ ਉਹ ਬਹੁਤ ਉਤਸ਼ਾਹਿਤ ਹਨ। ਜੱਥੇ ਵਿੱਚ ਸ਼ਾਮਲ ਕਈ ਲੋਕ ਤਾਂ ਪਹਿਲੀ ਵਾਰ ਭਾਰਤ ਵਿਚ ਆਏ ਹਨ। ਉਨ੍ਹਾਂ ਕਿਹਾ ਕਿ ਉਹ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਅਪੀਲ ਕਰਦੇ ਹਨ ਕਿ ਆਪਸੀ ਪ੍ਰੇਮ-ਪਿਆਰ ਤੇ ਭਾਈਚਾਰਕ ਸਾਂਝ ਨੂੰ ਵਧਾਇਆ ਜਾਵੇ ਤਾਂ ਜੋ ਦੋਵਾਂ ਦੇਸ਼ਾਂ ਦੇ ਲੋਕ ਸੁਖਾਲੇ ਤਰੀਕੇ ਨਾਲ ਇੱਕ-ਦੂਜੇ ਦੇ ਮੁਲਕਾਂ ਵਿੱਚ ਸਥਿਤ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਣ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...