AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Pilgrims Visa for Pakistan: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 205 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ,ਪੜ੍ਹੋ ਪੂਰੀ ਖ਼ਬਰ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਲਈ 205 ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਹਨ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਸਾਂਝੀ ਕੀਤੀ ਹੈ।

Pilgrims Visa for Pakistan: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 205 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ,ਪੜ੍ਹੋ ਪੂਰੀ ਖ਼ਬਰ
(Photo Credit: Twitter-@SGPCAmritsar)
lalit-sharma
| Updated On: 17 Jun 2023 10:11 AM IST
Share
ਅੰਮ੍ਰਿਤਸਰ ਨਿਊਜ਼: ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ (Pakistan) ਜਾਣ ਵਾਲੇ ਸਿੱਖ ਜਥੇ ਲਈ 205 ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਹਨ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਹੈ।

205 ਸ਼ਰਧਾਲੂਆਂ ਨੇ ਵੀਜ਼ੇ ਪ੍ਰਾਪਤ ਕੀਤੇ

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 276 ਸ਼ਰਧਾਲੂਆਂ ਦੇ ਪਾਸਪੋਰਟ (Passport) ਵੀਜ਼ੇ ਲੈਣ ਲਈ ਭੇਜੇ ਗਏ ਹਨ। ਜਿਨ੍ਹਾਂ ਵਿੱਚੋਂ 205 ਸ਼ਰਧਾਲੂਆਂ ਨੇ ਵੀਜ਼ੇ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਸਥਿਤ ਪਾਕਿਸਤਾਨ ਹਾਈਕਮੀਸ਼ਨ ਵੱਲੋਂ 71 ਸ਼ਰਧਾਲੂਆਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਹ ਜਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 29 ਜੂਨ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੀ ਸੰਗਤ ਵਿੱਚ ਸ਼ਮੂਲੀਅਤ ਕਰੇਗਾ। ਉਨ੍ਹਾਂ ਨੇ ਕਿਹਾ ਕਿ ਇਹ ਜੱਥਾ 30 ਜੂਨ ਨੂੰ ਭਾਰਤ ਪਰਤੇਗਾ। ਉਨ੍ਹਾਂ ਕਿਹਾ ਕਿ ਜਥੇ ਦੇ ਨਾਲ ਜਾਣ ਵਾਲੇ ਸ਼ਰਧਾਲੂ 20 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਆਪਣੇ ਪਾਸਪੋਰਟ ਇਕੱਠੇ ਕਰ ਲੈਣ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...
ਮੰਤਰੀ ਬੈਂਸ ਨੇ ਪੇਸ਼ ਕੀਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ... ਗਿਣਵਾਈਆਂ ਪ੍ਰਾਪਤੀਆਂ
ਮੰਤਰੀ ਬੈਂਸ ਨੇ ਪੇਸ਼ ਕੀਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ... ਗਿਣਵਾਈਆਂ ਪ੍ਰਾਪਤੀਆਂ...