Pilgrims Visa for Pakistan: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 205 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ,ਪੜ੍ਹੋ ਪੂਰੀ ਖ਼ਬਰ
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਲਈ 205 ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਹਨ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਸਾਂਝੀ ਕੀਤੀ ਹੈ।
ਅੰਮ੍ਰਿਤਸਰ ਨਿਊਜ਼: ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ (Pakistan) ਜਾਣ ਵਾਲੇ ਸਿੱਖ ਜਥੇ ਲਈ 205 ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਹਨ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਹੈ।
205 ਸ਼ਰਧਾਲੂਆਂ ਨੇ ਵੀਜ਼ੇ ਪ੍ਰਾਪਤ ਕੀਤੇ
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 276 ਸ਼ਰਧਾਲੂਆਂ ਦੇ ਪਾਸਪੋਰਟ (Passport) ਵੀਜ਼ੇ ਲੈਣ ਲਈ ਭੇਜੇ ਗਏ ਹਨ। ਜਿਨ੍ਹਾਂ ਵਿੱਚੋਂ 205 ਸ਼ਰਧਾਲੂਆਂ ਨੇ ਵੀਜ਼ੇ ਪ੍ਰਾਪਤ ਕੀਤੇ ਹਨ।
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 205 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ- ਸ਼੍ਰੋਮਣੀ ਕਮੇਟੀ
205 pilgrims gets visas to visit Pakistan on occasion of Maharaja Ranjit Singh’s death anniversary: SGPC
ਅੰਮ੍ਰਿਤਸਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ pic.twitter.com/b2LlLKfTI0— Shiromani Gurdwara Parbandhak Committee (@SGPCAmritsar) June 16, 2023
ਇਹ ਵੀ ਪੜ੍ਹੋ
ਉਨ੍ਹਾਂ ਕਿਹਾ ਕਿ ਦਿੱਲੀ ਸਥਿਤ ਪਾਕਿਸਤਾਨ ਹਾਈਕਮੀਸ਼ਨ ਵੱਲੋਂ 71 ਸ਼ਰਧਾਲੂਆਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਹ ਜਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 29 ਜੂਨ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੀ ਸੰਗਤ ਵਿੱਚ ਸ਼ਮੂਲੀਅਤ ਕਰੇਗਾ। ਉਨ੍ਹਾਂ ਨੇ ਕਿਹਾ ਕਿ ਇਹ ਜੱਥਾ 30 ਜੂਨ ਨੂੰ ਭਾਰਤ ਪਰਤੇਗਾ। ਉਨ੍ਹਾਂ ਕਿਹਾ ਕਿ ਜਥੇ ਦੇ ਨਾਲ ਜਾਣ ਵਾਲੇ ਸ਼ਰਧਾਲੂ 20 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਆਪਣੇ ਪਾਸਪੋਰਟ ਇਕੱਠੇ ਕਰ ਲੈਣ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ