ਅੰਮ੍ਰਿਤਸਰ ‘ਚ 42 ਕਰੋੜ ਦੀ ਹੈਰੋਇਨ ਅਤੇ 1.50 ਲੱਖ ਦੀ ਡਰੱਗ ਮਨੀ ਸਮੇਤ ਤਸਕਰ ਗ੍ਰਿਫਤਾਰ, ਪਾਕਿਸਤਾਨ ਤੋਂ ਮੰਗਵਾਈ ਸੀ ਖੇਪ

Updated On: 

03 Aug 2023 19:15 PM

Crime News: ਮੁਲਜ਼ਮ ਤਸਕਰ ਖਿਲਾਫ ਪੁਲਿਸ ਸਟੇਸ਼ਨ ਐਸਐਸਓਸੀ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਉਸ ਖਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ।

ਅੰਮ੍ਰਿਤਸਰ ਚ 42 ਕਰੋੜ ਦੀ ਹੈਰੋਇਨ ਅਤੇ 1.50 ਲੱਖ ਦੀ ਡਰੱਗ ਮਨੀ ਸਮੇਤ ਤਸਕਰ ਗ੍ਰਿਫਤਾਰ, ਪਾਕਿਸਤਾਨ ਤੋਂ ਮੰਗਵਾਈ ਸੀ ਖੇਪ
Follow Us On

ਅੰਮ੍ਰਿਤਸਰ ਨਿਊਜ਼: ਪੰਜਾਬ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਦੀ ਟੀਮ ਨੇ ਨਸ਼ਾ ਤਸਕਰ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐੱਸਐੱਸਓਸੀ ਦੀ ਟੀਮ ਨੇ ਨਸ਼ਾ ਤਸਕਰ ਕੋਲੋਂ 6 ਕਿਲੋ ਹੈਰੋਇਨ ਅਤੇ ਡੇਢ ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਫੜੇ ਗਏ ਮੁਲਜ਼ਮ ਦੀ ਪਛਾਣ ਸ਼ਿੰਦਰ ਸਿੰਘ ਵਾਸੀ ਪਿੰਡ ਬੂਟੇ ਦੀਆਂ ਛਨਾ, ਮਹਿਤਪੁਰ, ਜਲੰਧਰ ਵਜੋਂ ਹੋਈ ਹੈ। ਮੁਲਜ਼ਮ ਨਸ਼ਾ ਤਸਕਰ ਹੈ ਅਤੇ ਉਸ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਦੋ ਅਪਰਾਧਿਕ ਕੇਸ ਦਰਜ ਹਨ।

ਡੀਜੀਪੀ ਗੌਰਵ ਯਾਦਵ ਦੇ ਅਨੁਸਾਰ, ਐਸਐਸਓਸੀ ਅੰਮ੍ਰਿਤਸਰ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਮੁਲਜ਼ਮ ਸ਼ਿੰਦਰ ਸਿੰਘ ਅਤੇ ਉਸਦੇ ਸਾਥੀਆਂ ਨੇ ਹਾਲ ਹੀ ਵਿੱਚ ਸਤਲੁਜ ਦਰਿਆ ਦੇ ਰਸਤੇ ਦੀ ਵਰਤੋਂ ਕਰਕੇ ਪਾਕਿਸਤਾਨ ਸਥਿਤ ਸਮੱਗਲਰਾਂ ਅਤੇ ਏਜੰਸੀਆਂ ਦੁਆਰਾ ਭਾਰਤੀ ਖੇਤਰ ਵਿੱਚ ਭੇਜੀ ਗਈ ਹੈਰੋਇਨ ਦੀ ਇੱਕ ਵੱਡੀ ਖੇਪ ਖਰੀਦੀ ਸੀ। ਉਹ ਇਕ ਪਾਰਟੀ ਨੂੰ ਖੇਪ ਪਹੁੰਚਾਉਣ ਲਈ ਅੰਮ੍ਰਿਤਸਰ ਦੇ ਆਲੇ-ਦੁਆਲੇ ਮੌਜੂਦ ਹੈ।

ਕਾਰਵਾਈ ਕਰਦੇ ਹੋਏ ਪੁਲਿਸ ਨੇ ਮੁਹਿੰਮ ਚਲਾਉਂਦੇ ਹੋਏ ਯੋਜਨਾਬੱਧ ਤਰੀਕੇ ਨਾਲ ਇਲਾਕੇ ਦੀ ਘੇਰਾਬੰਦੀ ਕਰਕੇ ਕਥਿਤ ਦੋਸ਼ੀ ਸ਼ਿੰਦਰ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ |

ਹੜ੍ਹ ਦਾ ਫਾਇਦਾ ਚੁੱਕ ਕੇ ਕੀਤੀ ਤਸਕਰੀ

ਏਆਈਜੀ ਐਸਐਸਓਸੀ ਸੁਖਮਿੰਦਰ ਸਿੰਘ ਮਾਨ (Sukhminder Singh Maan) ਨੇ ਦੱਸਿਆ ਕਿ ਪਾਕਿਸਤਾਨ ਸਥਿਤ ਸਮੱਗਲਰਾਂ ਨੇ ਫਿਰੋਜ਼ਪੁਰ ਸੈਕਟਰ ਵਿੱਚ ਸਰਹੱਦ ਤੇ ਹੜ੍ਹ ਕਾਰਨ ਪੈਦਾ ਹੋਈ ਸਥਿਤੀ ਦਾ ਫਾਇਦਾ ਉਠਾਉਂਦੇ ਹੋਏ ਸਤਲੁਜ ਦਰਿਆ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਦੀ ਤਸਕਰੀ ਕੀਤੀ ਸੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ