ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Terrorist Nijhar ਦੀ ਹੱਤਿਆ ਦੇ ਵਿਰੋਧ ‘ਚ ਖਾਲਿਸਤਾਨੀਆਂ ਨੇ ਕੱਢਿਆ ਰੋਸ ਮਾਰਚ, ਪੁਲਿਸ ਨੇ ਹਿਰਾਸਤ ‘ਚ ਲਏ ਕਈ ਖਾਲਿਸਤਾਨੀ

ਡੀਸੀਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਨੇ ਦਲ ਖਾਲਸਾ ਦੇ ਸਮਰਥਕਾਂ ਨੂੰ ਸਮਝਾ ਕੇ ਮਾਰਚ ਨਾ ਕਰਨ ਦੀ ਅਪੀਲ ਕੀਤੀ ਪਰ ਸਾਰੇ ਖਾਲਿਸਤਾਨੀ ਰਾਅ ਦੇ ਦਫਤਰ ਤੱਕ ਮਾਰਚ ਕੱਢਣ ਅਤੇ ਬਾਹਰ ਧਰਨਾ ਦੇਣ ਤੇ ਅੜੇ ਰਹੇ, ਜਿਸ ਕਾਰਨ ਪੁਲਿਸ ਨੇ ਕਈ ਖਾਲਿਸਤਾਨੀਆਂ ਹਿਰਾਸਤ 'ਚ ਲਿਆ।

Terrorist Nijhar ਦੀ ਹੱਤਿਆ ਦੇ ਵਿਰੋਧ 'ਚ ਖਾਲਿਸਤਾਨੀਆਂ ਨੇ ਕੱਢਿਆ ਰੋਸ ਮਾਰਚ, ਪੁਲਿਸ ਨੇ ਹਿਰਾਸਤ 'ਚ ਲਏ ਕਈ ਖਾਲਿਸਤਾਨੀ
Follow Us
tv9-punjabi
| Published: 01 Jul 2023 17:42 PM IST
ਅੰਮ੍ਰਿਤਸਰ। ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ (Harmandir Sahib) ਨੇੜੇ ਵਿਰਾਸਤੀ ਮਾਰਗ ‘ਤੇ ਇਕ ਵਾਰ ਫਿਰ ਖਾਲਿਸਤਾਨ ਦੇ ਸਮਰਥਨ ‘ਚ ਨਾਅਰੇਬਾਜ਼ੀ ਕੀਤੀ ਗਈ। ਦਰਅਸਲ, ਕੈਨੇਡਾ ਵਿੱਚ ਮਾਰੇ ਗਏ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਮੈਂਬਰ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦਾ ਭੋਗ ਅੱਜ ਹਰਿਮੰਦਰ ਸਾਹਿਬ ਵਿੱਚ ਪਿਆ। ਜਿਸ ਤੋਂ ਬਾਅਦ ਆਪਣੇ ਪ੍ਰੋਗਰਾਮ ਅਨੂਸਾਰ ਦਲ ਖਾਲਸਾ ਨੇ ਰਾਅ ਦੇ ਦਫਤਰ ਵੱਲ਼ ਰੋਸ ਮਾਰਚ ਕੱਢਣਾ ਸ਼ੁਰੂ ਕਰ ਦਿੱਤਾ। ਪਰ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਸਖਤੀ ਕਰ ਦਿੱਤੀ। ਸ਼ਹਿਰ ਦੀਆਂ ਸੜਕਾਂ ਤੇ ਖਾਲਿਸਤਾਨੀਆਂ ਨੇ ਅੱਤਵਾਦੀ ਨਿੱਝਰ ਦੇ ਹੱਕ ਵਿੱਚ ਪੋਸ਼ਟਰ ਫੜ੍ਹਕੇ ਨਾਅਰੇ ਲਗਾਏ। ਜਿਸ ਕਾਰਨ ਜਾਣਕਾਰੀ ਮਿਲਦੇ ਹੀ ਅੰਮ੍ਰਿਤਸਰ ਟਾਊਨ ਹਾਲ ਨੇੜੇ ਪੁਲਿਸ ਨੇ ਨਾਕਾਬੰਦੀ ਕਰਕੇ ਸਖਤੀ ਕਰ ਦਿੱਥੀ। ਖਾਲਿਸਤਾਨੀ (Khalistani) ਅੱਗੇ ਨਾ ਵਧਣ ਇਸ ਲਈ ਪੁਲਿਸ ਨੇ ਆਪਣੇ ਵਾਹਨਾਂ ਨਾਲ ਸੜਕ ਰੋਕ ਦਿੱਤੀ ਅਤੇ ਦਲ ਖਾਲਸਾ ਸਮਰਥਕਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ। ਦਰਅਸਲ ਨਿੱਝਰ ਦੀ ਹੱਤਿਆ ਦੇ ਵਿਰੋਧ ਵਿੱਚ ਕੁੱਝ ਦਿਨ ਪਹਿਲਾਂ ਖਾਲਿਸਤਾਨੀਆਂ ਨੇ ਰਾਅ ਦਫਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ, ਜਿਸ ਕਾਰਨ ਉਹ ਅੰਮ੍ਰਿਤਸਰ ਵਿੱਚ ਰੋਸ ਮਾਰਚ ਕੱਢਣਾ ਚਾਹੁੰਦੇ ਸਨ।

DCP ਨੇ ਦਿੱਤਾ ਸੀ ਮੰਗ ਪੱਤਰ ਦੇਣ ਦਾ ਸੁਝਾਅ

ਡੀਸੀਪੀ (DCP) ਪਰਮਿੰਦਰ ਸਿੰਘ ਭੰਡਾਲ ਨੇ ਖਾਲਿਸਤਾਨੀਆਂ ਨੂੰ ਅਪੀਲ ਕੀਤੀ ਕਿ ਉਹ ਰੋਸ ਮਾਰਚ ਕੱਢਣ। ਪਰ ਖਾਲਿਸਤਾਨੀਆਂ ਨੇ ਪੁਲਿਸ ਅਧਿਕਾਰੀ ਦੀ ਨਹੀਂ ਮੰਨੀ ਅਤੇ ਕਿਹਾ ਹਰ ਹਾਲ ਵਿੱਚ ਰਾਅ ਦਫਤਰ ਤੱਕ ਧਰਨਾ ਦੇਣ ਦੇਣਗੇ। ਇਸ ਤੋਂ ਇਲਾਵਾ ਡੀਸੀਪੀ ਨੇ ਖਾਲਿਸਤਾਨੀਆਂ ਨੇ ਸਲਾਹ ਦਿੱਤੀ ਕਿ ਉਹ ਡੀਸੀ ਨੂੰ ਮੰਗ ਪੱਤਰ ਦੇਣ ਪਰ ਉਨ੍ਹਾਂ ਨੇ ਅਜਿਹਾ ਕਰਨ ਤੋਂ ਵੀ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਪੁਲਿਸ ਨੂੰ ਮਜਬੂਰੀ ਵਿੱਚ ਸਖਤੀ ਕਰਨੀ ਪਈ।

RAW ‘ਤੇ ਲਗਾਏ ਨਿੱਝਰ ਦੀ ਹੱਤਿਆ ਦੇ ਇਲਜ਼ਾਮ

ਖਾਲਿਸਤਾਨੀਆਂ ਦੇ ਮਾਰਚ ਨਾਲ ਕੱਢਣ ਨਾਲ ਕਿਤੇ ਮਾਹੌਲ ਖਰਾਬ ਨਾ ਹੋ ਜਾਵੇ ਜਿਸ ਕਾਰਨ ਪੁਲਿਸ ਅਧਿਕਾਰੀ ਨੇ ਖਾਲਿਸਤਾਨੀਆਂ ਨੂੰ ਹਿਰਾਸਤ ਵਿੱਚ ਲੈਣ ਦੇ ਨਿਰਦੇਸ਼ ਦੇ ਦਿੱਤੇ। ਦਰਅਸਲ ਖਲਿਸਤਾਨੀਆਂ ਵਿੱਚ ਅੱਤਵਾਦੀ ਨਿੱਝਰ ਦੀ ਕੈਨੇਡਾ ਵਿੱਚ ਹੋਈ ਹੱਤਿਆ ਨੂੰ ਲੈ ਕੇ ਰੋਸ ਹੈ। ਉਨ੍ਹਾਂ ਨੇ ਭਾਰਤੀ ਏਜੰਸੀਆਂ ਤੇ ਨਿੱਝਰ ਦੀ ਹੱਤਿਆ ਦਾ ਇਲਜ਼ਾਮ ਲਗਾਇਆ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Budget 2026: ਬਜਟ 'ਚ ਪੈਟਰੋਲ-ਡੀਜ਼ਲ 'ਤੇ GST ਘਟ ਹੋਣ ਨਾਲ ਘੱਟ ਸਕਦੀਆਂ ਹਨ ਕੀਮਤਾਂ? ਜਾਣੋ ਮਾਹਿਰਾਂ ਦੀ ਰਾਏ?
Budget 2026: ਬਜਟ 'ਚ ਪੈਟਰੋਲ-ਡੀਜ਼ਲ 'ਤੇ GST ਘਟ ਹੋਣ ਨਾਲ ਘੱਟ ਸਕਦੀਆਂ ਹਨ ਕੀਮਤਾਂ? ਜਾਣੋ ਮਾਹਿਰਾਂ ਦੀ ਰਾਏ?...
Budget 2026: ਬਜਟ 2026 ਦਾ ਵੱਡਾ ਸਵਾਲ, ਪੈਟਰੋਲ-ਡੀਜ਼ਲ GST ਵਿੱਚ ਆਏ ਤਾਂ ਸੂਬਿਆਂ ਦੇ ਮਾਲੀਏ ਦਾ ਕੀ ਹੋਵੇਗਾ?
Budget 2026: ਬਜਟ 2026 ਦਾ ਵੱਡਾ ਸਵਾਲ, ਪੈਟਰੋਲ-ਡੀਜ਼ਲ GST ਵਿੱਚ ਆਏ ਤਾਂ ਸੂਬਿਆਂ ਦੇ ਮਾਲੀਏ ਦਾ ਕੀ ਹੋਵੇਗਾ?...
Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ
Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ...
Beating The Retreat: ਬੀਟਿੰਗ ਰੀਟ੍ਰੀਟ ਸੈਰੇਮਨੀ ਵਿੱਚ ਤਿੰਨਾਂ ਫੌਜਾਂ ਦੇ ਬੈਂਡ ਨੇ ਜਿੱਤੇ ਦਿਲ, ਪੀਐਮ ਮੋਦੀ ਸ਼ੇਅਰ ਕੀਤਾ VIDEO
Beating The Retreat: ਬੀਟਿੰਗ ਰੀਟ੍ਰੀਟ ਸੈਰੇਮਨੀ ਵਿੱਚ ਤਿੰਨਾਂ ਫੌਜਾਂ ਦੇ ਬੈਂਡ ਨੇ ਜਿੱਤੇ ਦਿਲ, ਪੀਐਮ ਮੋਦੀ ਸ਼ੇਅਰ ਕੀਤਾ VIDEO...
Chandigarh Nagar Nigam 'ਤੇ BJP ਦਾ ਕਬਜ਼ਾ, ਤਿੰਨੋਂ ਹੀ ਅਹੁਦਿਆਂ 'ਤੇ ਖਿੜ੍ਹਿਆ 'ਕਮਲ'
Chandigarh Nagar Nigam 'ਤੇ BJP ਦਾ ਕਬਜ਼ਾ, ਤਿੰਨੋਂ ਹੀ ਅਹੁਦਿਆਂ 'ਤੇ ਖਿੜ੍ਹਿਆ 'ਕਮਲ'...
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ...
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ...
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ...
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ...