Principal In DEO Office: ਅੰਮ੍ਰਿਤਸਰ ਜ਼ਿਲ੍ਹੇ ਦੇ ਸਿੱਖਿਆ ਅਫਸਰ ਦੇ ਦਫਤਰ ‘ਚ ਪ੍ਰਿੰਸੀਪਲ ਦਾ ਹਾਈ ਵੋਲਟੇਜ ਡਰਾਮਾ
Principal Allegations: ਪ੍ਰਿੰਸੀਪਲ ਨੇ ਕਿਹਾ ਕਿ ਸਕੂਲ ਦੇ ਕਲਰਕ ਦੀ ਸ਼ਿਕਾਇਤ ਕਰਨ ਲਈ ਉਹ ਆਪਣੇ ਉੱਚ ਅਧਿਕਾਰੀਆਂ ਕੋਲ ਗਈ, ਪਰ ਉਸ ਕਲਰਕ ਉੱਪਰ ਕੋਈ ਕਾਰਵਾਈ ਨਹੀਂ ਕੀਤੀ ਗਈ ਉਲਟਾ ਉਨ੍ਹਾਂ ਉੱਤੇ ਗਲਤ ਇਲਜਾਮ ਲਗਾ ਦਿੱਤੇ ਗਏ।
ਅੰਮ੍ਰਿਤਸਰ ਨਿਊਜ: ਇਥੋਂ ਦੇ ਜਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਵਿੱਚ ਅੱਜ ਗੁਮਾਨਪੁਰਾ ਸਕੂਲ ਦੀ ਪ੍ਰਿੰਸੀਪਲ ਪਰਮਜੀਤ ਕੌਰ (Principal Paramjeet Kaur) ਵੱਲੋ ਮੀਡੀਆ ਅੱਗੇ ਰੋ ਰੋ ਕੇ ਆਪਣਾ ਦੁਖੜਾ ਸੁਣਾਇਆ ਗਿਆ। ਪ੍ਰਿੰਸੀਪਲ ਨੇ ਕਿਹਾ ਕਿ ਉਨ੍ਹਾਂ ਦੇ ਸਕੂਲ ਵਿਚ ਲੱਖਾਂ ਰੁਪਏ ਦੀ ਧਾਂਦਲੀ ਦਾ ਮਾਮਲਾ ਸਾਹਮਣੇ ਆਇਆ ਹੈ।
ਪ੍ਰਿੰਸੀਪਲ ਪਰਮਜੀਤ ਕੌਰ ਨੇ ਇਲਜਾਮ ਲਗਾਇਆ ਕਿ ਸਕੂਲ ਦੇ ਕਲਰਕ ਅਮਨਦੀਪ ਵੱਲੋ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਲਗਾਇਆ ਜਾ ਰਿਹਾ ਹੈ ਜਿਸ ਦੀ ਧਾਂਦਲੀ ਉਜਾਗਰ ਕਰਦੇ ਹੋਏ ਉਨ੍ਹਾਂ ਨੇ ਇਸਦੀ ਸ਼ਿਕਾਇਤ ਕੀਤੀ ਤਾਂ ਉਲਟਾ ਉਨ੍ਹਾਂ ਤੇ ਹੀ ਸਵਾਲ ਚੁੱਕ ਦਿੱਤੇ ਗਏ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ
ਪ੍ਰਿੰਸੀਪਲ ਨੇ ਰੋ-ਰੋ ਕੇ ਸੁਣਾਈ ਫਰਿਆਦ
ਪ੍ਰਿੰਸੀਪਲ ਨੇ ਕਿਹਾ ਕਿ ਉਨ੍ਹਾਂ ਨੂੰ ਹੀ ਗਲਤ ਠਹਿਰਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਉਨ੍ਹਾਂ ਵੱਲੋਂ ਪ੍ਰਿੰਸੀਪਲ ਦਾ ਅਹੁਦਾ ਸੰਭਾਲਣ ਦੇ ਪਿਛਲੇ ਚਾਰ ਮਹੀਨੇ ਦੀ ਧਾਂਦਲੀ ਸਾਹਮਣੇ ਆਈ ਹੈ। ਉਨ੍ਹਾਂ ਨੇ ਮੁੱਖਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਪਤਰ ਲਿੱਖੇ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ ਗਈ, ਜਿਸ ਤੋਂ ਬਾਅਦ ਉਹ ਮੀਡੀਆ ਨੂੰ ਨਾਲ ਲੈਕੇ ਜਿਲ੍ਹਾਂ ਸਿੱਖਿਆ ਦਫਤਰ ਪਹੁੰਚੇ ਹਨ। ਪ੍ਰਿੰਸੀਪਲ ਪਰਮਜੀਤ ਕੌਰ ਨੇ ਮੀਡੀਆ ਦੇ ਸਾਹਮਣੇ ਸਿੱਖਿਆ ਅਫਸਰ ਨੂੰ ਆਪਣੀ ਫ਼ਰਿਆਦ ਸੁਣਾਈ। ਪ੍ਰਿਸੀਪਲ ਨੇ ਦੱਸਿਆ ਕਿ ਕਲਰਕ ਦੀ ਤਨਖਾਹ 62 ਹਜ਼ਾਰ ਰੁਪਏ ਹੈ ਜਦਕਿ ਉਹ ਕਈ ਮਹੀਨਿਆਂ ਤੋਂ 1 ਲੱਖ 62 ਹਜ਼ਾਰ ਰੁਪਏ ਲੈ ਰਿਹਾ ਹੈ, ਜੋ ਕਿ ਵੱਡੀ ਧਾਂਦਲੀ ਹੈ ਤੇ ਪੰਜਾਬ ਸਰਕਾਰ ਨੂੰ ਚੂਨਾ ਹੈ।Asr Principal Byte New
0 seconds of 1 minute, 9 secondsVolume 90%
Press shift question mark to access a list of keyboard shortcuts
Keyboard Shortcuts
Shortcuts Open/Close/ or ?
Play/PauseSPACE
Increase Volume↑
Decrease Volume↓
Seek Forward→
Seek Backward←
Captions On/Offc
Fullscreen/Exit Fullscreenf
Mute/Unmutem
Decrease Caption Size-
Increase Caption Size+ or =
Seek %0-9
Next Up
Asr Principal Deo Byte
08:15
ਸਿੱਖਿਆ ਅਫਸਰ ਨੇ ਕਾਰਵਾਈ ਦਾ ਦਿੱਤਾ ਭਰੋਸਾ
ਉਥੇ ਹੀ ਡੀਓ ਅਫਸਰ ਜੁਗਰਾਜ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਉਹ ਪਹਿਲਾਂ ਹੀ ਇਸ ਮਾਮਲੇ ਨੂੰ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਚੁੱਕੇ ਹਨ। ਹੁਣ ਉਸ ਕਲਰਕ ਖਿਲਾਫ ਵੱਡੇ ਪੱਧਰ ‘ਤੇ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।Asr Principal Deo Byte
0 seconds of 8 minutes, 15 secondsVolume 90%
Press shift question mark to access a list of keyboard shortcuts
Keyboard Shortcuts
Shortcuts Open/Close/ or ?
Play/PauseSPACE
Increase Volume↑
Decrease Volume↓
Seek Forward→
Seek Backward←
Captions On/Offc
Fullscreen/Exit Fullscreenf
Mute/Unmutem
Decrease Caption Size-
Increase Caption Size+ or =
Seek %0-9
Next Up
Asr Principal Byte New
01:09