ਪੰਜਾਬ ‘ਚ ਜੀ-20 ਸੰਮੇਲਨ ਖਿਲਾਫ ਪ੍ਰਦਰਸ਼ਨ, ਕਿਸਾਨਾਂ ਨੇ ਕੇਂਦਰ ਦੀਆਂ ਨੀਤੀਆਂ ਦਾ ਜਤਾਇਆ ਵਿਰੋਧ
ਜੀ-20 ਸੰਮੇਲਨ ਦੇ ਵਿਰੋਧ 'ਚ ਪੰਜਾਬ ਦੇ ਕਿਸਾਨ -ਮਜ਼ਦੂਰਾਂ ਵੱਲੋਂ ਅੱਜ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਦੇਸ਼ ਵਿਰੋਧੀ ਹਨ। ਇਸ ਲਈ ਅੱਜ ਜੀ-20 ਸੰਮੇਲਨ ਦਾ ਪੰਜਾਬ ਵਿੱਚ ਹੀ ਨਹੀਂ ਸਗੋਂ ਉੱਤਰੀ ਭਾਰਤ ਵਿੱਚ ਵੀ 16 ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਅੰਮ੍ਰਿਤਸਰ ਨਿਊਜ਼। ਪੰਜਾਬ ਦੇ ਕਿਸਾਨ -ਮਜ਼ਦੂਰ ਅੱਜ ਦਿੱਲੀ ‘ਚ ਹੋਣ ਜਾ ਰਹੇ ਜੀ-20 ਸੰਮੇਲਨ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦਾ ਗੁੱਸਾ ਕੇਂਦਰ ਸਰਕਾਰ ਖਿਲਾਫ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੀਆਂ ਦੇਸ਼ ਵਿਰੋਧੀ ਨੀਤੀਆਂ ਦੇਸ਼ ਨੂੰ ਗੁਲਾਮੀ ਵੱਲ ਲੈ ਕੇ ਜਾ ਰਹੀਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਕਾਨਫਰੰਸ ਵਿੱਚ ਹਿੱਸਾ ਲੈਣ ਵਾਲੀਆਂ ਕੌਮਾਂ ਜਿਨ੍ਹਾਂ ਦਾ ਵਿਸ਼ਵ ਦੇ 75 ਫੀਸਦੀ ਆਰਥਿਕ ਸਰੋਤਾਂ ਤੇ ਕਬਜ਼ਾ ਹੈ, ਉਹ ਭਾਰਤ ਵਿੱਚ ਹਵਾਈ ਮਾਰਗਾਂ ਤੋਂ ਲੈ ਕੇ ਸਮੁੰਦਰੀ ਰਸਤਿਆਂ, ਪਾਣੀ, ਮਾਈਨਿੰਗ ਆਦਿ ਸਭ ਕੁਝ ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਟੈਲੀਕਾਮ, ਰੇਲਵੇ ਪਹਿਲਾਂ ਹੀ ਵੇਚੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਸਭ ਕੇਂਦਰ ਕਾਰਨ ਹੋਣ ਜਾ ਰਿਹਾ ਹੈ।


