ਸ੍ਰੀ ਹਰਿਮੰਦਿਰ ਸਾਹਿਬ ‘ਚ ਨਤਮਸਤੱਕ ਹੋਏ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਸੀਨੀਅਰ ਆਗੂ ਬੋਲੇ: ਅਕਾਲੀ ਦਲ ਨਾਲ ਗਠਜੋੜ ‘ਤੇ ਹਾਲੇ ਫੈਸਲਾ ਨਹੀਂ
ਨਵੀਂ ਜਿੰਮੇਵਾਰੀ ਮਿਲਣ ਤੋਂ ਬਾਅਦ ਗੁਰੂ ਘਰ ਪਹੰਚੇ ਸੁਨੀਲ ਜਾਖੜ ਨੇ ਕਿਸੇ ਵੀ ਸਿਆਸੀ ਸਵਾਲ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ। ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਉਨ੍ਹਾਂ ਜਲ੍ਹਿਆਂਵਾਲਾ ਬਾਗ ਚ ਸ਼ਹੀਦਾਂ ਨੂੰ ਨਮਨ ਕੀਤਾ ਅਤੇ ਫੇਰ ਦੁਰਗਿਆਨਾ ਮੰਦਿਰ ਲਈ ਰਵਾਨਾ ਹੋ ਗਏ।
ਅੰਮ੍ਰਿਤਸਰ ਨਿਊਜ਼। ਭਾਜਪਾ ਦੇ ਪੰਜਾਬ ਪ੍ਰਧਾਨ ਬਣਨ ਤੋਂ ਸੁਨੀਲ ਜਾਖੜ (Sunil Jakhar) ਪਹਿਲੀ ਵਾਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਖੇ ਪਰਮਾਤਮਾ ਦਾ ਅਸ਼ੀਰਵਾਦ ਲੈਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਰਾਸ਼ਟਰੀ ਆਗੂ ਤਰੁਣ ਚੁੱਘ ਤੇ ਵਿਜੇ ਰੂਪਾਨੀ, ਜੈ ਇੰਦਰ ਕੌਰ, ਵਿਜੇ ਸਾਪਲਾ, ਮਨਜਿੰਦਰ ਸਿੰਘ ਸਿਰਸਾ ਤੇ ਇਕਬਾਲ ਸਿੰਘ ਲਾਲ ਸਮੇਤ ਸਮੂਹ ਭਾਜਪਾ ਲੀਡਰਸ਼ਿਪ ਮੌਜੂਦ ਸੀ। ਸੁਨੀਲ ਜਾਖੜ ਨੇ ਗੁਰੂ ਘਰ ਵਿਚ ਅਰਦਾਸ ਕਰਕੇ ਅਸ਼ੀਰਵਾਦ ਲਿਆ। ਇੱਸ ਮੋਕੇ ਸ਼੍ਰੌਮਣੀ ਕਮੇਟੀ ਦੇ ਅਧਿਕਾਰੀਆਂ ਵੱਲੋ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਸੁਨੀਲ ਜਾਖੜ ਨੇ ਕਿਹਾ ਕਿ ਉਹ ਆਪਣੀ ਨਵੀਂ ਪਾਰੀ ਸ਼ੁਰੂ ਕਰਨ ਤੋਂ ਪਹਿਲਾਂ ਸੱਚੇ ਪਾਤਸ਼ਾਹ ਦਾ ਅਸ਼ੀਰਵਾਦ ਲੈਣ ਲਈ ਆਏ ਹਾਂ। ਉਨ੍ਹਾਂ ਦੀ ਮਿਹਰ ਸਦਕਾ ਹੀ ਅੱਜ ਇਸ ਥਾਂ ਤੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ ਦੀ ਅਵਾਜ ਚੁੱਕਦੇ ਰਹੇ ਹਨ ਅਤੇ ਅੱਗੇ ਵੀ ਚੁੱਕਦੇ ਰਹਿਣਗੇ।
ਛੇਤੀ ਦੇਵਾਂਗਾ ਮੀਡੀਆ ਦੇ ਸਵਾਲਾਂ ਦਾ ਜਵਾਬ- ਜਾਖੜ
ਭਾਜਪਾ- ਅਕਾਲੀ ਦਲ ਗਠਜੋੜ ਤੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਗੁਰੂ ਘਰ ਵਿਚ ਕੋਈ ਸਿਆਸੀ ਗੱਲਬਾਤ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਕਿਹਾ ਕਿ ਉਹ ਦੂਜੇ ਆਗੂਆਂ ਵਾਂਗ ਗੁਰੂ ਘਰ ਨੂੰ ਆਪਣੇ ਸਿਆਸੀ ਫਾਇਦੇ ਲਈ ਇਸਤੇਮਾਲ ਨਹੀਂ ਕਰਨਾ ਚਾਹੁੰਦੇ। ਉਹ ਛੇਤੀ ਹੀ ਸਾਰੇ ਸਵਾਲਾਂ ਦਾ ਜਵਾਬ ਪ੍ਰੈਸ ਕਾਨਫਰੰਸ ਰਾਹੀਂ ਦੇਣਗੇ। ਗੁਰੂ ਘਰ ਵਿੱਚ ਨਤਮਸਤਕ ਹੋਣ ਤੋਂ ਬਾਅਦ ਜਾਖੜ ਦਾ ਦੁਰਗਿਆਨਾ ਮੰਦਿਰ ਅਤ ਸ਼੍ਰੀ ਰਾਮ ਤੀਰਥ ਜਾਣ ਦਾ ਵੀ ਪ੍ਰੋਗਰਾਮ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਅੱਜ ਹੀ ਚੰਡੀਗੜ੍ਹ ਵਿੱਚ ਆਪਣਾ ਕਾਰਜਭਾਰ ਸੰਭਾਲ ਸਕਦੇ ਹਨ।
ਸਾਰੀ ਲੀਡਰਸ਼ਿਪ ਜਾਖੜ ਦੇ ਨਾਲ – ਰੁਪਾਨੀ
ਇਸ ਮੌਕੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਕਿਹਾ ਕਿ ਸੁਨੀਲ ਜਾਖੜ ਨੂੰ ਪੂਰੇ ਪੰਜਾਬ ਦੀ ਜਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਜਾਖੜ ਇੱਕ ਚੰਗੀ ਛਵੀ ਦੇ ਨੇਤਾ ਹਨ। ਭਾਜਪਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਦੇ ਲਈ ਵੱਡੀ ਜਿੰਮੇਵਾਰੀ ਸਵੀਕਾਰ ਕੀਤੀ ਹੈ। ਉਨ੍ਹਾਂ ਕਿਹਾ ਕਿ ਪੂਰੀ ਪਾਰਟੀ ਉਨ੍ਹਾ ਦੇ ਨਾਲ ਖੜੀ ਹੈ। ਆਉਣ ਵਾਲੇ ਸਮੇਂ ਵਿੱਚ ਸੁਨੀਲ ਜਾਖੜ ਦੀ ਅਗੁਵਾਈ ਵਿਚ ਭਾਜਪਾ ਦਾ ਗ੍ਰਾਫ ਹੋਰ ਅੱਗੇ ਤਕ ਜਾਵੇਗਾ। ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਤੇ ਵੀ ਤਿੱਖੇ ਨਿਸ਼ਾਨੇ ਲਾਏ।
ਇਹ ਵੀ ਪੜ੍ਹੋ
ਸੁਨੀਲ ਜਾਖੜ ਨਾਲ ਗੁਰਘਰ ਪਹੁੰਚੀ ਪਾਰਟੀ ਆਗੂ ਜੈ ਇੰਦਰ ਕੌਰ ਨੇ ਕਿਹਾ ਕਿ ਜਾਖੜ ਸਾਰੀਆ ਨੂੰ ਇੱਕਠੇ ਲੈਕੇ ਚੱਲਣਗੇ। ਉਨ੍ਹਾਂ ਕਿਹਾ ਕਿ ਪਟਿਆਲਾ ਵਿੱਚ ਭਾਜਪਾ ਦੀ ਬਹੁਤ ਚੰਗੀ ਸਾਖ ਬਣੀ ਹੋਈ ਹੈ। ਉਨ੍ਹਾਂ ਕਿਹਾ ਅਸੀ ਸਾਰੀਆ ਨੂੰ ਨਾਲ ਲੈਕੇ ਪੰਜਾਬ ਦੀ ਭਲਾਈ ਲਈ ਕੰਮ ਕਰਾਗੇ । ਭਾਜਪਾ ਹਾਈ ਕਮਾਨ ਨੇ ਜੋ ਵੀ ਫੈਸਲਾ ਲਿਆ ਹੈ, ਸੋਚ ਸਮਝ ਕੇ ਲਿਆ ਹੈ।
ਇਸ ਮੌਕੇ ਇੱਕ ਪਾਸੇ ਜਿੱਥੇ ਸਾਰੇ ਆਗੂਆਂ ਨੇ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਦਾ ਫੈਸਲਾ ਹਾਈਕਮਾਨ ਵੱਲੋਂ ਕਰਨ ਦੀ ਗੱਲ ਕਹੀ ਤਾਂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਨੂੰ ਕਿਸੇ ਨਾਲ ਗਠਜੋੜ ਨਹੀਂ ਕਰਨਾ ਚਾਹੀਦਾ। ਉਸਨੂੰ ਸਿੱਧਾ ਲੋਕਾਂ ਤੱਕ ਪਹੁੰਚ ਬਣਾਈ ਚਾਹੀਦੀ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ